ਪਿੰਡਾਂ ਵਿਖੇ ਬੁਨਿਆਦੀ ਸਹੂਲਤਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਯਤਨਸ਼ੀਲ: ਵਿਧਾਇਕ ਬਲੂਆਣਾ

ਫਾਜ਼ਿਲਕਾ, (ਦ ਸਟੈਲਰ ਨਿਊਜ਼): ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਰਵਪੱਖੀ ਵਿਕਾਸ ਕਰਨ ਲਈ ਯਤਨਸ਼ੀਲ ਹੈ।ਸ਼ਹਿਰਾਂ ਦੇ ਨਾਲ—ਨਾਲ ਪਿੰਡਾਂ ਦੇ ਵਿਕਾਸ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਹਲਕਾ ਬਲੂਆਣਾ ਦੇ ਪਿੰਡ ਧਰਾਂਗਵਾਲਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਵਿਧਾਇਕ ਬਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਕੀਤਾ ਗਿਆ।ਇਸ ਤੋਂ ਇਲਾਵਾ ਪਿੰਡ ਵਿਚ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਵੀ ਰੱਖਿਆ।

Advertisements

ਸੰਬੋਧਨ ਕਰਦਿਆਂ ਵਿਧਾਇਕ ਬਲੂਆਣਾ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਦਿਖ ਨੂੰ ਹੋਰ ਬਿਹਤਰ ਬਣਾਉਣ ਲਈ ਸਲਾਘਾਯੋਗ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸਿਖਿਆ, ਸਿਹਤ, ਪੀਣ ਲਈ ਸਾਫ ਪਾਣੀ ਆਦਿ ਮੁੱਢਲੀਆਂ ਸਹੂਲਤਾਂ ਤਾਂ ਹਰੇਕ ਵਸਨੀਕ ਲਈ ਲਾਜਮੀ ਹਨ ਤੇ ਹਰੇਕ ਵਿਅਕਤੀ ਨੂੰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬਧ ਹੈ। ਉਨ੍ਹਾਂ ਕਿਹਾ ਕਿ ਪਿੰਡ ਧਰਾਂਗਵਾਲਾ ਵਿਖੇ ਸਕੂਲ ਦੇ ਕਮਰੇ ਬਣਨ ਨਾਲ ਬਚਿਆਂ ਲਈ ਪੜ੍ਹਾਈ ਕਰਨੀ ਹੋਰ ਸੁਖਾਲੀ ਹੋਵੇਗੀ ਤੇ ਸਰਦੀ ਦੇ ਮੌਸਮ ਵਿਚ ਬਚਿਆਂ ਨੂੰ ਰਾਹਤ ਮਿਲੇਗੀ।ਉਨ੍ਹਾਂ ਕਿਹਾ ਕਿ ਪਿੰਡ ਵਿਚ ਛੱਪੜ ਦੇ ਨਵੀਨੀਕਰਨ ਨਾਲ ਪਿੰਡ ਦੇ ਨਿਕਾਸੀ ਦਾ ਵੀ ਪੁਖਤਾ ਪ੍ਰਬੰਧ ਹੋਵੇਗਾ ਜਿਸ ਨਾਲ ਪਿੰਡ ਵਿਚ ਸਾਫ—ਸਫਾਈ ਦੀ ਵਿਵਸਥਾ *ਚ ਵੀ ਸੁਧਾਰ ਆਵੇਗਾ ਤੇ ਬਿਮਾਰੀਆਂ ਦੇ ਫੈਲਾਅ ਤੋਂ ਵੀ ਨਿਜਾਤ ਮਿਲੇਗੀ।
ਪਿੰਡ ਧਰਾਂਗਵਾਲਾ ਵਿਖੇ ਸਲਾਨਾ ਪੇਂਡੂ ਖੇਡ ਮੇਲੇ ਦਾ ਆਯੋਜਨ

ਵਿਧਾਇਕ ਬਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਧਰਾਂਗਵਾਲਾ ਵਿਖੇ ਕਰਨਜੀਤ ਸਪੋਰਟਸ ਕਲਬ ਦੇ 24ਵੇਂ ਸਲਾਨਾ ਪੇਂਡੂ ਖੇਡ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।ਇਸ ਮੌਕੇ ਟੀਮਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਹੌਸਲਾਅਫਜਾਈ ਕੀਤੀ ਗਈ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡੇ।ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਪੀੜੀ ਸਾਡਾ ਆਉਣ ਵਾਲਾ ਭਵਿੱਖ ਹਨ ਤੇ ਨੋਜਵਾਨਾਂ ਨੂੰ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੋਜਵਾਨਾਂ ਨੂੰ ਖੇਡਾਂ ਨਾਲ ਜ਼ੋੜਨ ਲਈ ਪਹਿਲਕਦਮੀਆਂ ਵੀ ਕੀਤੀਆਂ ਜਾ ਰਹੀਆਂ ਹਨ ਤਾਂ ਜ਼ੋ ਨੌਜਵਾਨ ਪੀੜੀ ਨਸ਼ਿਆਂ ਤੋਂ ਦੂਰ ਰਹੇ ਅਤੇ ਰੰਗਲੇ ਪੰਜਾਬ ਦੇ ਉਦੇਸ਼ ਦੀ ਪੂਰਤੀ ਹੋ ਸਕੇ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।

LEAVE A REPLY

Please enter your comment!
Please enter your name here