ਸਾਹਿਬਜ਼ਾਦੇ ਪੂਰੇ ਵਿਸ਼ਵ ਵਿੱਚ ਦੇਸ਼ ਅਤੇ ਧਰਮ ਲਈ ਕੁਰਬਾਨੀ ਦੀ ਮਿਸਾਲ ਹਨ: ਕਰਨਜੀਤ ਆਹਲੀ

ਸੁਲਤਾਨਪੁਰ ਲੋਧੀ (ਦ ਸਟੈਲਰ ਨਿਊਜ਼), ਗੌਰਵ ਮੜੀਆ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ,ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਕੁਰਬਾਨੀ ਨੂੰ ਸਮਰਪਿਤ ਵੀਰ ਬਾਲ ਦਿਵਸ ਮੌਕੇ ਭਾਜਪਾ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਕਰਨਜੀਤ ਸਿੰਘ ਆਹਲੀ ਨੇ ਸੋਮਵਾਰ ਨੂੰ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ।ਇਸ ਦੌਰਾਨ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਗੁਰਦੁਆਰਾ ਵਿਖੇ ਸ਼ਬਦ ਕੀਰਤਨ ਤੇ ਅਰਦਾਸ ਕੀਤੀ ਗਈ।ਇਸ ਮੌਕੇ ਕਰਨਜੀਤ ਸਿੰਘ ਆਹਲੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਨੇ ਅਜਿਹੀ ਕੁਰਬਾਨੀ ਦਿੱਤੀ ਹੈ, ਜਿਸ ਬਾਰੇ ਸੁਣਦਿਆਂ ਹੀ ਰੋਂਗਟੇ ਖੜੇ ਹੋ ਜਾਂਦੇ ਹਨ।ਭਾਜਪਾ ਨੇ ਵੀਰ ਬਾਲ ਦਿਵਸ ਦੇ ਮੌਕੇ ਤੇ ਸੂਬੇ ਦੇ 400 ਬਲਾਕਾਂ ਚ ਪ੍ਰੋਗਰਾਮ ਆਯੋਜਿਤ ਕਰਕੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਨਮਨ ਕੀਤਾ ਗਿਆ ਹੈ।ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਕੁਰਬਾਨੀ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ।ਆਹਲੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਹਿੰਦੂ ਧਰਮ ਅਤੇ ਸੱਭਿਆਚਾਰ ਦੀ ਰਾਖੀ ਲਈ ਅਤੇ ਭਾਰਤ ਨੂੰ ਵਿਦੇਸ਼ੀ ਹਮਲਾਵਰਾਂ ਦੇ ਜ਼ੁਲਮ ਤੋਂ ਮੁਕਤ ਕਰਵਾਉਣ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ-ਚਾਰ ਸਾਹਿਬਜ਼ਾਦਿਆਂ ਨੇ ਆਪਣਾ ਬਲਿਦਾਨ ਦਿੱਤਾ।

Advertisements

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਸਾਰੀ ਦੁਨੀਆਂ ਦੇ ਬੱਚਿਆਂ ਲਈ ਦੇਸ਼ ਅਤੇ ਧਰਮ ਲਈ ਕੁਰਬਾਨੀ ਦੀ ਮਿਸਾਲ ਬਣੇ।ਧੰਨ ਧੰਨ ਮਾਤਾ ਗੁਜਰੀ ਕੌਰ ਜੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਕੇਂਦਰ ਸਰਕਾਰ ਸਬਦਾ ਸਾਥ ਸਬਦਾ ਵਿਕਾਸ ਦੇ ਸਿਆਸੀ ਸੰਕਲਪ ਅਤੇ ਭਾਵਨਾ ਦੇ ਨਾਲ ਹੀ  ਦੇਸ਼,ਧਰਮ ਸਦਭਾਵ ਦੇ ਵਾਲ ਲਗਾਤਾਰ ਕਦਮ ਵਧਾ ਰਹੀ ਹੈ।ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਅਜਿਹੀਆਂ ਮਹਾਨ ਕੁਰਬਾਨੀਆਂ ਦੀ ਕਹਾਣੀ ਸੁਣਾਉਣੀ ਚਾਹੀਦੀ ਹੈ,ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ ਨੀਂਹ ਰੱਖੀ।ਆਹਲੀ ਨੇ ਕਿਹਾ ਕਿ ਪੂਰੇ ਪਰਿਵਾਰ ਨੇ ਇੱਕ ਹਫਤੇ ਵਿੱਚ ਹੀ ਦੇਸ਼,ਧਰਮ ਅਤੇ ਸੱਭਿਆਚਾਰ ਲਈ ਆਪਣੀ ਸ਼ਹਾਦਤ ਦੇ ਦਿੱਤੀ ਸੀ।ਉਨ੍ਹਾਂ ਨੇ ਆਪਣਾ ਧਰਮ ਨਹੀਂ ਬਦਲਿਆ,ਅਸੂਲਾਂ ਨਾਲ ਸਮਝੌਤਾ ਨਹੀਂ ਕੀਤਾ।ਨਵਾਬ ਵਜ਼ੀਰ ਖਾਨ ਅਤੇ ਉਸਦੇ ਕਾਜ਼ੀ ਨੇ ਦੋਹਾਂ ਸਾਹਿਬਜ਼ਾਦਿਆਂ ਨੂੰ ਦੀਵਾਰ ਵਿੱਚ ਚੁਣਨ ਦਾ ਫਤਵਾ ਦੇ ਦਿੱਤਾ ਤਾਂ ਦੋਵੇਂ ਇੱਕ ਦੂਜੇ ਵੱਲ ਦੇਖ ਕੇ ਮੁਸਕਰਾਉਂਦੇ ਰਹੇ।ਡਰ ਅਤੇ ਭੈਅ ਕਦੇ ਵੀ ਉਨ੍ਹਾਂ ਦੇ ਚਿਹਰਿਆਂ ਤੇ ਨਹੀਂ ਆਇਆ।

LEAVE A REPLY

Please enter your comment!
Please enter your name here