ਫੂਡ ਸੇਫਟੀ ਵਿੰਗ ਨੇ ਖੁਰਾਕੀ ਵਸਤਾਂ ਦੇ ਭਰੇ ਸੈਂਪਲ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ: ਅਭਿਨਵ ਤ੍ਰਿਖਾ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਟਰ ਦੇ ਦਿਸ਼ਾ ਨਿਰਦੇਸ਼ਾਂ ਤੇ ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤਪਾਲ ਸਿੰਘ ਦੀ ਅਗਵਾਈ ਵਿਚ ਫ਼ੂਡ ਸੇਫਟੀ ਅਫਸਰ ਮੁਕਰ ਗਿੱਲ ਵਲੋਂ ਫਗਵਾੜਾ ਅਤੇ ਆਸਪਾਸ ਦੀਆਂ ਦੁਕਾਨਾਂ ਤੋ ਪਨੀਰ, ਦੁੱਧ, ਦੇਸੀ ਘਿਓ, ਫਲਾਂ ਅਤੇ ਖਾਸ ਤੌਰ ਤੇ ਗੁੜ ਬਣਾਉਣ ਵਾਲੇ ਵੇਲਣਾਇਆ ਦੀ ਚੈਕਿੰਗ ਕੀਤੀ ਅਤੇ ਗੁੜ ਤੇ ਸ਼ੱਕਰ ਦੇ ਸੈਂਪਲ ਵੀ ਭਰੇ। ਉਨ੍ਹਾਂ ਗੁੜ ਬਣਾਉਣ ਵਾਲਿਆਂ ਨੂੰ ਹਦਾਇਤ ਕੀਤੀ ਕਿ ਗੁੜ ਵਿਚ ਕਿਸੇ ਵੀ ਤਰ੍ਹਾਂ ਦਾ ਕੈਮਿੰਕਲ ਜਾ ਰੰਗ ਆਦਿ ਨਾ ਵਰਤਿਆ ਜਾਵੇ।

Advertisements

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਫੂਡ ਕਮਿਸ਼ਨਰ ਡਾ ਹਰਜੋਤ ਪਾਲ ਸਿੰਘ ਨੇ ਦੱਸਿਆ ਫਗਵਾੜਾ ਤੇ ਇਸੇ ਦੇ ਨਾਲ਼ ਲਗਦੀਆਂ ਡੇਰੀਆਂ ਅਤੇ ਦੁਕਾਨਾਂ ਅਤੇ ਗੁੜ ਬਣਾਉਣ ਵਾਲੇ ਵੇਲਣਿਆ ਤੋ ਅੱਜ ਜ਼ਿਲ੍ਹਾ ਕਪੂਰਥਲਾ ਦੀ ਫੂਡ ਸੇਫਟੀ ਵਿੰਗ ਦੀ ਟੀਮ ਦੇ ਫੂਡ ਸੇਫਟੀ ਅਫਸਰ ਮੁਕੱਲ ਗਿੱਲ ਵਲੋਂ ਅੱਜ 20 ਸੈਂਪਲ ਭਰੇ ਗਏ ਹਨ। ਡਾ. ਹਰਜੋਤ ਪਾਲ ਸਿੰਘ ਨੇ ਦੱਸਿਆ ਕਿ ਜੇਕਰ ਕੋਈ ਵੀ ਦੁਕਾਨਦਾਰਾਂ ਵਲੋਂ ਇਨ੍ਹਾਂ ਵਸਤਾਂ ਵਿੱਚ ਕੋਈ ਵੀ ਮਿਲਾਵਟ ਆਦਿ ਪਾਈ ਗਈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮਿਲਾਵਟ ਕਰਨ ‘ਤੇ ਫੂਡ ਸੇਫਟੀ ਐਕਟ ਤਹਿਤ ਕੈਦ ਵੀ ਹੋ ਸਕਦੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਐਫਐਸਓ ਮੁਕਲ ਗਿੱਲ ਨੇ ਦੱਸਿਆ ਕਿ ਭਵਿੱਖ ਵਿਚ ਵੀ ਫ਼ੂਡ ਸੇਫਟੀ ਵਿੰਗ ਵਲੋਂ ਖਾਦ ਪਦਾਰਥਾਂ ਦੀ ਸੈਂਪਲਿੰਗ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਲਾਵਟ ਰਹਿਤ ਖਾਦ ਪਦਾਰਥਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੀ ਸਾਡਾ ਮੁੱਖ ਉਦੇਸ਼ ਹੈ। ਜ਼ਿਕਰਯੋਗ ਹੈ ਕਿ ਕਪੂਰਥਲਾ ਸ਼ਹਿਰ ਦੇ ਫੂਡ ਬਿਜਨਿਸ ਨਾਲ ਜੁੜੇ ਕਾਰੋਬਾਰੀਆਂ ਨਾਲ ਫੂਡ ਸੇਫਟੀ ਵਿੰਗ ਕਪੂਰਥਲਾ ਦੀ ਟੀਮ ਵਲੋਂ ਮੀਟਿੰਗ ਵੀ ਕੀਤੀ ਗਈ ਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਆਪਣੇ ਫ਼ੂਡ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਕਰਵਾਉਣ ਲਈ ਵੀ ਪ੍ਰੇਰਿਆ ਗਿਆ।

LEAVE A REPLY

Please enter your comment!
Please enter your name here