ਡਿਪਟੀ ਕਮਿਸ਼ਨਰ ਵੱਲੋਂ ‘ਮੇਰਾ ਬਚਪਨ ਪ੍ਰਾਜੈਕਟ’ ਤਹਿਤ ਚਲਾਏ ਜਾਂਦੇ ਸਕੂਲ ਆਨ ਵੀਲ ਦਾ ਦੌਰਾ

ਪਟਿਆਲਾ(ਦ ਸਟੈਲਰ ਨਿਊਜ਼): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਰੰਭੇ ‘ਮੇਰਾ ਬਚਪਨ’ ਪ੍ਰੋਜੈਕਟ ਤਹਿਤ ਚਲਾਈ ਜਾ ਰਹੀ ਸਕੂਲ ਆਨ ਵੀਲ (ਸਕੂਲ ਬੱਸ) ਦਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੌਰਾ ਕਰਕੇ ਇੱਥੇ ਸਿੱਖਿਆ ਪ੍ਰਾਪਤ ਕਰ ਰਹੇ ਬੱਚਿਆਂ ਨਾਲ ਸਮਾਂ ਬਿਤਾਇਆ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਡੀ.ਐਫ਼ ਪ੍ਰਿਆ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਬੱਚਿਆਂ ਦੇ ਰੂਬਰੂ ਹੁੰਦਿਆਂ ਸਾਕਸ਼ੀ ਸਾਹਨੀ ਨੇ ਕਿਹਾ ਕਿ ਬਚਪਨ ਜੀਵਨ ਦਾ ਸਭ ਤੋਂ ਕੀਮਤੀ ਸਮਾਂ ਹੁੰਦਾ ਹੈ, ਇਸ ਸਮੇਂ ਪ੍ਰਾਪਤ ਕੀਤੀਆਂ ਸਿੱਖਿਆਵਾਂ ਮਨੁੱਖ ਦੇ ਸਾਰੀ ਉਮਰ ਕੰਮ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਕੁਝ ਬੱਚੇ ਆਪਣੇ ਬਚਪਨ ਦੀਆਂ ਖੁਸ਼ੀਆਂ ਤੋਂ ਵਾਂਝੇ ਰਹਿ ਜਾਂਦੇ ਹਨ, ਉਨ੍ਹਾਂ ਨੂੰ ਖੁਸ਼ੀਆਂ ਪ੍ਰਦਾਨ ਕਰਨ ਲਈ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਮੇਰਾ ਬਚਪਨ’ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿੱਖਿਆ ਦੇਣ ਲਈ ਤਿਆਰ ਕੀਤੀ ਇਸ ਬੱਸ ਵਿਚ ਵਾਈਟ ਬੋਰਡ ਤੇ ਇਨਡੋਰ ਗੇਮਾਂ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੋਕੇਸ਼ਨਲ ਸਿੱਖਿਆ ਪ੍ਰਦਾਨ ਕਰਨ ਲਈ ਵੀ ਯਤਨ ਕੀਤੇ ਜਾਣਗੇ।

Advertisements

LEAVE A REPLY

Please enter your comment!
Please enter your name here