ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਬੜੀ ਧੂਮਧਾਮ ਨਾਲ ਸਜਾਇਆਂ ਗਿਆ ਨਗਰ ਕੀਰਤਨ

ਸੁਲਤਾਨਪੁਰ ਲੋਧੀ (ਦ ਸਟੈਲਰ ਨਿਊਜ਼), ਗੌਰਵ ਮੜੀਆ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਸਿੱਖਾ ਮੁਹੱਲਾ ਸੁਲਤਾਨਪੁਰ ਲੋਧੀ ਤੋਂ ਬੜੀ ਧੂਮਧਾਮ ਨਾਲ ਨਗਰ ਕੀਰਤਨ ਕੱਢਿਆ ਗਿਆ। ਜਿਸ ਵਿਚ ਭਾਜਪਾ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਕਰਨਜੀਤ ਸਿੰਘ ਆਹਲੀ,ਭਾਜਪਾ ਦੇ ਸੀਨੀਅਰ ਆਗੂ ਰਾਕੇਸ਼ ਕੁਮਾਰ ਨੀਟੂ, ਗੁਰਵਿੰਦਰ ਸਿੰਘ ਕੰਡਾ, ਜਗਤਾਰ ਸਿੰਘ,ਗੁਰਨਾਮ ਸਿੰਘ,ਦਲਜੀਤ ਸਿੰਘ,ਹਰਮਨ ਸਿੰਘ,ਰਮਨਦੀਪ ਸਿੰਘ ਨੇ ਸ਼ਾਮਲ ਹੋਕੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਪ੍ਰਸ਼ਾਦ ਪ੍ਰਾਪਤ ਕੀਤਾ। ਸਭਨਾਂ ਨੂੰ ਸਿੱਖ ਪੰਥ ਦੀ ਤਰਫੋਂ ਸਿਰੋਪਾਓ ਭੇਂਟ ਕੀਤੇ ਗਏ।ਇਸ ਮੌਕੇ ਕਰਨਜੀਤ ਸਿੰਘ ਆਹਲੀ ਨੇ ਕਿਹਾ ਕਿ ਰਾਸ਼ਟਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਰਿਣੀ ਹੈ।ਉਨ੍ਹਾਂਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਅਤੇ ਰਾਸ਼ਟਰਵਾਦ ਦੇ ਬੀਜ ਨੂੰ ਮਜ਼ਬੂਤ ​​ਕੀਤਾ।ਇਸ ਖਾਲਸਾ ਪੰਥ ਨੇ ਦੇਸ਼ ਦਾ ਇਤਿਹਾਸ ਹੀ ਬਦਲ ਦਿੱਤਾ।ਦੇਸ਼ ਦੀ ਆਜ਼ਾਦੀ ਅਤੇ ਉਸਾਰੀ ਵਿੱਚ ਸਿੱਖਾਂ ਦੀ ਸ਼ਲਾਘਾਯੋਗ ਭੂਮਿਕਾ ਹੈ।ਉਨ੍ਹਾਂ ਸਿੱਖਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਦੇਸ਼ ਦੇ ਇਤਿਹਾਸ ਦਾ ਇੱਕ ਸੁਨਹਿਰੀ ਦਿਨ ਹੈ।

Advertisements

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੇ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।ਇਸ ਤਰ੍ਹਾਂ ਦੀ ਕੁਰਬਾਨੀ ਨਾ ਪਹਿਲਾਂ ਹੋਈ ਹੈ ਅਤੇ ਨਾ ਹੀ ਭਵਿੱਖ ਵਿੱਚ ਹੋਵੇਗੀ।ਸਿੱਖ ਧਰਮ ਦੇਸ਼ ਦੀ ਰੱਖਿਆ ਅਤੇ ਅਜ਼ਾਦੀ ਵਿੱਚ ਵੱਡੀ ਭੂਮਿਕਾ ਨਿਭਾਉਂਦਾ ਰਿਹਾ ਹੈ।ਆਹਲੀ ਨੇ ਕਿਹਾ ਕਿ ਸਿੱਖ ਗੁਰੂਆਂ ਦੀ ਕੁਰਬਾਨੀ ਅਤੇ ਤਿਆਗ ਸਾਨੂੰ ਪ੍ਰੇਰਨਾ ਦਿੰਦੀ ਹੈ।ਗੁਰੂ ਗੋਬਿੰਦ ਸਿੰਘ ਜੀ ਨੇ ਭਾਰਤ ਦੀ ਸੰਸਕ੍ਰਿਤੀ ਅਤੇ ਧਰਮ ਦੀ ਰਾਖੀ ਲਈ ਆਪਣੇ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਦਿੱਤੀ। ਉਨ੍ਹਾਂਨੇ ਦੇਸ਼ ਅਤੇ ਧਰਮ ਦੀ ਰੱਖਿਆ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ  ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਅਤੇ ਧਰਮ ਦੀ ਰੱਖਿਆ ਲਈ 21 ਦਸੰਬਰ ਤੋਂ 27 ਦਸੰਬਰ ਤੱਕ ਇਨ੍ਹਾਂ 7 ਦਿਨਾਂ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਰਾ ਪਰਿਵਾਰ ਸ਼ਹੀਦ ਹੋਇਆ ਸੀ। ਉਸੇ ਰਾਤ ਮਾਤਾ ਗੁਜਰੀ ਜੀ ਨੇ ਵੀ ਠੰਡੇ ਬੁਰਜ ਵਿੱਚ ਆਪਣੇ ਪ੍ਰਾਨ ਤਿਆਗ ਦਿੱਤੇ ਸਨ।ਇਹ ਹਫਤਾ ਭਾਰਤ ਦੇ ਇਤਿਹਾਸ ਵਿੱਚ ਬਹਾਦਰੀ ਅਤੇ ਕੁਰਬਾਨੀ ਦਾ ਹਫਤਾ ਹੈ।ਊਨਾ ਕਿਹਾ ਕਿ ਅੱਜ ਵੀ ਪੰਜਾਬ ਦੇ ਸਰਹਿੰਦ ਅਤੇ ਆਸ-ਪਾਸ ਦੇ ਖੇਤਰ ਦੇ ਸਾਰੇ ਨਿਵਾਸੀ 25 ਦਸੰਬਰ ਨੂੰ ਜ਼ਮੀਨ ਤੇ ਸੌਂ ਕੇ ਸ਼ਰਧਾਂਜਲੀ ਭੇਂਟ ਕਰਦੇ ਹਨ।ਇਹ ਬਹੁਤ ਦੁੱਖ ਦੀ ਗੱਲ ਹੈ ਕਿ ਅਸੀਂ ਆਪਣੇ ਗੌਰਵਮਈ ਇਤਿਹਾਸ ਨੂੰ ਭੁੱਲ ਗਏ ਹਾਂ।

LEAVE A REPLY

Please enter your comment!
Please enter your name here