ਜਲ ਸਪਲਾਈ ਇੰਜੀਨੀਅਰਾਂ ਦੇ ਧਰਨੇ ਦੀਆਂ ਤਿਆਰੀਆਂ ਮੁਕੰਮਲ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇੰਜੀਨੀਅਰਾਂ ਵੱਲੋਂ 30 ਦਸੰਬਰ ਨੂੰ ਪਟਿਆਲਾ ਮੁੱਖ ਦਫਤਰ ਵਿਖੇ ਦਿੱਤੇ ਜਾ ਰਹੇ ਸੁਬਾਈ ਧਰਨੇ ਲਈ ਪੂਰੇ ਪੰਜਾਬ ਵਿੱਚ ਜੋਸ਼ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਬਾਈ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਚੇਅਰਮੈਨ ਸੁਖਮਿੰਦਰ ਸਿੰਘ ਅਤੇ ਜਨਰਲ ਸਕੱਤਰ ਅਰਵਿੰਦ ਸੈਣੀ ਨੇ ਦੱਸਿਆ ਕਿ ਵਿਭਾਗ ਅੰਦਰ ਪਹਿਲੀ ਵਾਰੀ ਹੋਇਆ ਹੈ ਕਿ ਸਾਲ ਵਿੱਚ ਕੋਈ ਵੀ ਪਦੳੰਨਤੀ ਨਹੀਂ ਹੋਈ ਤੇ ਉਪ ਮੰਡਲ ਇੰਜੀਨੀਅਰਾਂ ਨੂੰ ਸਫ਼ਰੀ ਭੱਤਾ ਦੇਣਾਂ ਤਾਂ ਦੂਰ ਸਗੋਂ ਜੂਨੀਅਰ ਇੰਜੀਨੀਅਰ ਤੋਂ ਖੋਹੇ ਪੈਟਰੋਲ ਭੱਤੇ ਨੂੰ ਮੁੜ ਬਹਾਲ ਕਰਨ ਲਈ ਕੁਝ ਵੀ ਨਹੀਂ ਕੀਤਾ ਜਾ ਰਿਹਾ।

Advertisements

ਇਸ ਤੋਂ ਇਲਾਵਾ ਮਾਨਯੋਗ ਮੰਤਰੀ ਜਲ ਸਪਲਾਈ ਦੀ ਮੀਟਿੰਗ ਵਿੱਚ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਲਈ ਕੁਝ ਵੀ ਨਹੀਂ ਕੀਤਾ ਜਾ ਰਿਹਾ ਹੈ।ਸੁਬਾਈ ਵਿੱਤ ਸਕੱਤਰ ਕਰਮਜੀਤ ਸਿੰਘ ਮਾਨ ਨੇ ਕਿਹਾ ਕਿ ਉੱਪ ਮੰਡਲ ਇੰਜੀਨੀਅਰਾਂ ਦੀਆਂ ਖੋਹੀਆਂ ਵਿੱਤੀ ਸ਼ਕਤੀਆਂ ਮੁੜ ਬਹਾਲ ਕਰਨ, ਪਦਉਨਤੀ ਕੋਟੇ ਵਿੱਚ ਵਾਧਾ ਕਰਨ,ਨਾਨ ਗਜ਼ਟਿਡ ਨਾਲ ਸਬੰਧਤ ਮਸਲੇ ਮੁੱਖ ਦਫਤਰ ਪਟਿਆਲਾ ਨੂੰ ਸ਼ਕਤੀ ਪ੍ਰਦਾਨ ਕਰਨ ਅਤੇ ਹੋਰ ਮਸਲਿਆਂ ਦੇ ਹੱਲ ਲਈ ਕੁਝ ਵੀ ਨਹੀਂ ਕੀਤਾ ਜਾ ਰਿਹਾ। ਇਸ ਲਈ ਸਮੂਹ ਇੰਜੀਨੀਅਰਾਂ ਵਿੱਚ ਵਿਆਪਕ ਰੋਸ ਹੈ।ਇਸ ਰੋਸ ਪ੍ਰਦਰਸ਼ਨ ਨੂੰ ਵੱਖ-ਵੱਖ ਭਰਾਤਰੀ ਜਥੇਬੰਦੀਆਂ ਦੇ ਆਗੂ ਵੀ ਸੰਬੋਧਨ ਕਰਨਗੇ।

LEAVE A REPLY

Please enter your comment!
Please enter your name here