ਡਿਪਟੀ ਕਮਿਸ਼ਨਰ ਵੱਲੋਂ ਬਿਰਧ ਆਸ਼ਰਮ ਤੇ ਸੁਖ ਧਾਮ ਕੁਸ਼ਟ ਆਸ਼ਰਮ ਵਿਖੇ ਪਹੁੰਚ ਕੇ ਲੋੜਵੰਦਾਂ ਨੂੰ ਕੰਬਲ ਭੇਟ

ਫਾਜ਼ਿਲਕਾ(ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ ਨੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਫਾਜ਼ਿਲਕਾ ਦੇ ਸਹਿਯੋਗ ਨਾਲ ਲੋੜਵੰਦ ਨਾਗਰਿਕਾਂ ਨੂੰ ਕੰਬਲ ਭੇਟ ਕੀਤੇ। ਉਨ੍ਹਾਂ ਮਾਨਵ ਕਲਿਆਣ ਬਿਰਧ ਆਸ਼ਰਮ ਅਤੇ ਸੁਖ ਧਾਮ ਕੁਸ਼ਟ ਆਸ਼ਰਮ ਵਿਖੇ ਪਹੁੰਚ ਕੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਬਜ਼ੁਰਗਾਂ ਦੀਆਂ ਮੰਗਾਂ ਵੀ ਸੁਣੀਆਂ ਜਿੰਨ੍ਹਾਂ ਨੂੰ ਜਲਦ ਹਲ ਕਰਨ ਦਾ ਭਰੋਸਾ ਦਿੱਤਾ। ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਕੰਬਲ ਬੇਘਰੇ ਬਜੁਰਗਾਂ ਅਤੇ ਲੋੜਵੰਦਾਂ ਨੂੰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਲਈ ਅਸੀ ਜੋ ਵੀ ਕਰ ਸਕੀਏ ਉਨ੍ਹਾਂ ਹੀ ਘੱਟ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਤੇ ਲੋੜਵੰਦਾਂ ਦੀ ਸਹਾਇਤਾ ਕਰਨਾ ਪੁੰਨ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਬਜੁਰਗਾਂ ਦੀ ਸੇਵਾ ਕਰਨ ਦਾ ਸੋਭਾਗ ਕਿਸੇ-ਕਿਸੇ ਨੂੰ ਹੀ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਜੁਰਗਾਂ ਨਾਲ ਗਲਬਾਤ ਕਰਕੇ ਉਨ੍ਹਾਂ ਨੂੰ ਕਾਫੀ ਖੁਸ਼ੀ ਮਹਿਸੂਸ ਹੋਈ ਹੈ।

Advertisements

ਇਸ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਗਰੀਬ ਤੇ ਲੋੜਵੰਦ ਲੋਕਾਂ ਲਈ ਹਮੇਸ਼ਾ ਹੀ ਕਾਰਜਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬਧ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਰਾਹੀਂ ਲੋੜਵੰਦਾਂ ਨੂੰ ਸਮੇਂ-ਸਮੇਂ ਤੇ ਮਾਲੀ ਸਹਾਇਤਾ ਜਾਂ ਲੋੜੀਂਦਾ ਸਮਾਨ ਦੇ ਕੇ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵੀ ਬੇਸਹਾਰਾ ਤੇ ਬੇਘਰਿਆਂ ਦੀ ਮਦਦ ਲਈ ਅੱਗੇ ਆਉਣ। ਇਸ ਮੌਕੇ ਅਸ਼ੋਕ ਬੁੱਧੀਰਾਜਾ ਪ੍ਰਧਾਨ, ਸੁਰਿੰਦਰ ਮੂਲਾਡੀ ਜਨਰਲ ਸਕੱਤਰ, ਰਮੇਸ਼ ਕਪੂਰ, ਪੰਨਾ ਲਾਲ ਗੁਪਤਾ, ਐਡਵੋਕੇਟ ਵਿਸ਼ਨੂੰ ਦੱਤ ਸ਼ਰਮਾ, ਜਸਵੰਤ ਰਾਏ ਮੀਤ ਪ੍ਰਧਾਨ, ਸਤੀਸ਼ ਜੋਸ਼ੀ ਦਫਤਰ ਇੰਚਾਰਜ, ਲੀਲਾਧਰ ਸ਼ਰਮਾ,  ਰਾਕੇਸ਼ ਨਾਗਪਾਲ, ਮੋਹਨ ਲਾਲ ਦਾਮੜੀ ਮੈਂਬਰ ਤੋਂ ਇਲਾਵਾ ਸੋਸਾਇਟੀ ਦੇ ਮੈਂਬਰ ਤੇ ਹੋਰ ਪਤਵੰਤੇ ਸਜਨ ਮੌਜੂਦ ਸਨ।

LEAVE A REPLY

Please enter your comment!
Please enter your name here