ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਹੀਰਾਬਾ ਮੋਦੀ ਦੇ ਦੇਹਾਂਤ ਤੇ ਪ੍ਰਗਟਾਇਆ ਦੁੱਖ 

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬਾ ਮੋਦੀ ਦੇ ਦੇਹਾਂਤ ਤੇ ਪੂਰਾ ਦੇਸ਼ ਸੋਗ ਦੀ ਲਹਿਰ ‘ਚ ਡੁੱਬਿਆ ਹੋਇਆ ਹੈ। ਉਹ 100 ਸਾਲ ਦੀ ਸਨ।ਉਨ੍ਹਾਂ ਨੇ ਸ਼ੁੱਕਰਵਾਰ ਸਵੇਰੇ ਅਹਿਮਦਾਬਾਦ ਦੇ ਯੂ.ਐੱਨ.ਮਹਿਤਾ ਹਸਪਤਾਲ ਚ ਆਖਰੀ ਸਾਹ ਲਏ।ਸਾਹ ਲੈਣ ਵਿੱਚ ਤਕਲੀਫ਼ ਹੋਣ ਤੋਂ ਬਾਅਦ ਮੰਗਲਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬਾ ਮੋਦੀ ਦੇ ਦੇਹਾਂਤ ਤੋਂ ਬਾਅਦ ਪੂਰਾ ਦੇਸ਼ ਸੋਗ ਵਿੱਚ ਡੁੱਬਿਆ ਹੋਇਆ ਹੈ।ਸੋਸ਼ਲ ਮੀਡੀਆ ਤੇ ਹਜ਼ਾਰਾਂ ਲੋਕ ਦੁੱਖ ਪ੍ਰਗਟ ਕਰ ਰਹੇ ਹਨ।ਉੱਥੇ ਹੀ ਸਾਬਕਾ ਵਿਧਾਇਕ ਅਤੇ ਭਾਜਪਾ ਪ੍ਰਦੇਸ਼ ਵਿੱਤ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਮੱਕੜ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਹੀਰਾਬਾ ਮੋਦੀ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Advertisements

ਮੱਕੜ ਨੇ ਕਿਹਾ ਕਿ ਮਾਂ ਦੀ ਮੌਤ ਨਾਲ ਕਿਸੇ ਵੀ ਵਿਅਕਤੀ ਦੇ ਜੀਵਨ ‘ਚ ਅਜਿਹਾ ਖਲਾਅ ਪੈਦਾ ਹੋ ਜਾਂਦਾ ਹੈ,ਜਿਸ ਨੂੰ ਭਰਨਾ ਅਸੰਭਵ ਹੈ।ਉਨ੍ਹਾਂ ਕਿਹਾ ਕਿ ਮਾਂ ਇਕ ਵਿਅਕਤੀ ਦੇ ਜੀਵਨ ਦੀ ਪਹਿਲੀ ਮਿੱਤਰ ਅਤੇ ਅਧਿਆਪਕ ਹੁੰਦੀ ਹੈ,ਜਿਸ ਦਾ ਗੁਆਚ ਜਾਣਾ ਬਿਨਾਂ ਸ਼ੱਕ ਦੁਨੀਆ ਦਾ ਸਭ ਤੋਂ ਵੱਡਾ ਦੁੱਖ ਹੈ।ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੇ ਆਪਣੀ ਮਾਂ ਨਾਲ ਸਾਂਝੇ ਕੀਤੇ ਵਿਸ਼ੇਸ਼ ਬੰਧਨ, ਉਸ ਦੀ ਸਾਦਗੀ ਅਤੇ ਦੇਖਭਾਲ ਕਰਨ ਵਾਲੇ  ਸ਼ਖਸੀਅਤ ਬਾਰੇ ਅਕਸਰ ਗੱਲ ਕੀਤੀ ਹੈ।ਇਹ ਸਭ ਨੂੰ ਹਮੇਸ਼ਾ ਯਾਦ ਰਹੇਗਾ।ਆਪਣੀ ਮਾਂ ਨੂੰ ਗੁਆਉਣਾ ਕਿਸੇ ਦੀ ਜ਼ਿੰਦਗੀ ਦੀ ਸਭ ਤੋਂ ਦੁਖਦਾਈ ਘਟਨਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਸਾਰੇ ਪਰਿਵਾਰਕ ਮੈਂਬਰਾਂ ਨਾਲ ਮੇਰੀ ਦਿਲੀ ਹਮਦਰਦੀ ਹੈ। ਪ੍ਰਮਾਤਮਾ ਉਨ੍ਹਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦੀ ਤਾਕਤ ਦੇਵੇ।ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਜੀਵਨ ਅਤਿਅੰਤ ਔਖੀਆਂ ਹਾਲਤਾਂ ਵਿੱਚ ਵੀ ਕਦਰਾਂ-ਕੀਮਤਾਂ ਪ੍ਰਤੀ ਵਫ਼ਾਦਾਰੀ ਅਤੇ ਪ੍ਰਮਾਤਮਾ ਵਿੱਚ ਅਟੁੱਟ ਵਿਸ਼ਵਾਸ ਦੇ ਬਲ ਤੇ ਨਿਰੰਤਰ ਮਿਹਨਤ ਕਰਨ ਦੀ ਸਾਰਥਿਕ ਜ਼ਿੰਦਗੀ ਦੀ ਉੱਤਮ ਮਿਸਾਲ ਹੈ।

LEAVE A REPLY

Please enter your comment!
Please enter your name here