ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਦਾ ਵਫ਼ਦ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੂੰ ਮਿਲਿਆ

ਤਲਵਾੜਾ(ਦ ਸਟੈਲਰ ਨਿਊਜ਼),ਰਿਪੋਰਟ- ਪ੍ਰਵੀਨ ਸੋਹਲ। ਪੁਰਾਣੀ ਪੈਨਸ਼ਨ ਸਬੰਧੀ ਸੰਪੂਰਨ ਨੋਟੀਫਿਕੇਸ਼ਨ ਜਾਰੀ ਕਰਨ ਹਿੱਤ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਸੂਬਾ ਵਿੱਤ ਸਕੱਤਰ ਵਰਿੰਦਰ ਵਿੱਕੀ ਅਤੇ ਸੂਬਾ ਆਈ ਟੀ ਸੈੱਲ ਇੰਚਾਰਜ਼ ਸੱਤ ਪ੍ਰਕਾਸ਼ ਨੇ ਵਿਸ਼ੇਸ਼ ਤੌਰ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿੱਚ ਨਿਰਮਲ ਬੱਧਣ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦੀਵਾਲੀ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਦੀ ਬਹਾਲੀ ਸਬੰਧੀ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਉਹ ਇੱਕ ਅਧੂਰਾ ਨੋਟੀਫਿਕੇਸ਼ਨ ਸਾਬਤ ਹੋਇਆ ਹੈ। ਕਿਉਂਕਿ ਉਸ ਅਨੁਸਾਰ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਲੱਖਾਂ ਮੁਲਾਜ਼ਮਾਂ ਦੇ ਜੀ ਪੀ ਐੱਫ ਦੇ ਖਾਤੇ ਨਹੀਂ ਖੁੱਲੇ ਅਤੇ ਨਾ ਹੀ ਐੱਨ.ਪੀ.ਐੱਸ ਦੀ ਕਟੌਤੀ ਬੰਦ ਕੀਤੀ ਗਈ ਹੈ।

Advertisements

ਇਸ ਦੌਰਾਨ ਸੂਬਾ ਕਨਵੀਨਰ ਜਸਵੀਰ ਤਲਵਾੜਾ ਨੇ ਦੱਸਿਆ ਕਿ ਸੂਬਾ ਕਮੇਟੀ ਨੇ ਫੈਸਲਾ ਲਿਆ ਹੈ ਕਿ ਨੋਟੀਫਿਕੇਸ਼ਨ ਜਾਰੀ ਕਰਨ ਹਿੱਤ ਪੰਜਾਬ ਦੇ ਸਾਰੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਦਿੱਤੇ ਜਾਣਗੇ। ਇਸੇ ਲੜੀ ਤਹਿਤ ਅੱਜ ਵਿਧਾਇਕ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਅੱਗੇ ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਬੰਧੀ ਪੂਰਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਤਾਂ ਫਰਵਰੀ ਵਿੱਚ ਮਹੀਨੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਜਿਸ ਵਿੱਚ ਪੰਜਾਬ ਭਰ ਦੇ ਐੱਨ.ਪੀ.ਐੱਸ ਪੀੜਤ ਮੁਲਾਜ਼ਮਾਂ ਵਲੋਂ ਭਾਗ ਲਿਆ ਜਾਵੇਗਾ। ਇਸ ਦੌਰਾਨ ਬਲਾਕ ਦੇ ਵਿੱਤ ਸਕੱਤਰ ਜਸਵਿੰਦਰ ਸਿੰਗਲਾ, ਪ ਸ ਸ ਫ ਤੋਂ ਰਾਜੀਵ ਸ਼ਰਮਾ, ਹਿਤੇਸ਼ ਸ਼ਰਮਾ, ਰਾਜੀਵ ਕੁਮਾਰ, ਰਾਜੇਸ਼ ਕੁਮਾਰ (ਕਮਾਹੀ ਦੇਵੀ) ਵਿਨੇ ਧਰਵਾਲ ਆਦਿ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here