ਹਰਅਸੀਸ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਲਿਆਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਸਰਕਾਰ: ਬਲਤੇਜ ਪੰਨੂ/ ਵਿਧਾਇਕ


ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਦੇ ਨੌਜਵਾਨ ਹਰਅਸੀਸ ਸਿੰਘ ਦੀ ਮ੍ਰਿਤਕ ਦੇਹ ਨੂੰ ਕੈਨੇਡਾ ਤੋਂ ਪਟਿਆਲਾ ਲਿਆਉਣ ਲਈ ਪੰਜਾਬ ਸਰਕਾਰ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਦਫ਼ਤਰ, ਪੰਜਾਬ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਅਤੇ ਜ਼ਿਲ੍ਹੇ ਦੇ ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ, ਹਰਮੀਤ ਸਿੰਘ ਪਠਾਣਮਾਜਰਾ ਅਤੇ ਗੁਰਲਾਲ ਘਨੌਰ ਨੇ ਕੀਤਾ।

Advertisements

ਬਲਤੇਜ ਪੰਨੂ ਅਤੇ ਸਮੂਹ ਵਿਧਾਇਕ ਅੱਜ ਇੱਥੇ ਪ੍ਰੋਫੈਸਰ ਇਨਕਲੇਵ ਵਿਖੇ ਨੌਜਵਾਨ ਹਰਅਸੀਸ ਸਿੰਘ ਦੇ ਮਾਤਾ ਕੰਵਲਜੀਤ ਕੌਰ, ਨਾਨਾ ਤੇਜਿੰਦਰ ਸਿੰਘ ਅਤੇ ਮਾਮਾ ਵਰਿੰਦਰਪਾਲ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਦੁੱਖ ਦਾ ਪ੍ਰਗਟਾਵਾ ਕਰਨ ਪੁੱਜੇ ਹੋਏ ਸਨ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਕੈਨੇਡਾ ਗਏ ਹਰਅਸੀਸ ਸਿੰਘ ਦਾ ਉਥੇ ਦੂਜੇ ਦਿਨ ਹੀ ਅਚਾਨਕ ਦਿਹਾਂਤ ਹੋ ਗਿਆ ਸੀ।

ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਬਲਤੇਜ ਪੰਨੂ ਅਤੇ ਸਾਰੇ ਵਿਧਾਇਕਾਂ ਨੇ ਸਾਂਝੇ ਤੌਰ ‘ਤੇ ਕਿਹਾ ਕਿ ਪੰਜਾਬ ਸਰਕਾਰ ਅਤੇ ਉਹ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਜਿੰਨੀ ਛੇਤੀ ਹੋ ਸਕੇ ਹਰਅਸੀਸ ਸਿੰਘ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨਾਲ ਤਾਲਮੇਲ ਕੀਤਾ ਜਾਵੇਗਾ।

ਇਕ ਸਵਾਲ ਦੇ ਜਵਾਬ ‘ਚ ਵਿਧਾਇਕਾਂ ਅਤੇ ਬਲਤੇਜ ਪੰਨੂ ਨੇ ਆਖਿਆ ਕਿ ਪੰਜਾਬ ਸਰਕਾਰ ਦਿਨ ਰਾਤ ਇੱਕ ਕਰਕੇ ਸਾਡੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਰੋਜ਼ਗਾਰ ਦੇ ਚੰਗੇ ਮੌਕੇ ਦਿਵਾਉਣ ਦੇ ਯਤਨ ਕਰ ਰਹੀ ਹੈ ਤਾਂ ਉਨ੍ਹਾਂ ਨੂੰ ਆਪਣਾ ਮੁਲਕ ਛੱਡਕੇ ਬਾਹਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ, ਜਿੱਥੇ ਪੰਜਾਬ ਛੱਡਕੇ ਬਾਹਰ ਗਏ ਪੰਜਾਬੀ ਸਨਅਤਕਾਰਾਂ ਨੂੰ ਵਾਪਸ ਲਿਆਉਣ ਲਈ ਅਪੀਲ ਕਰ ਰਹੇ ਹਨ, ਉਥੇ ਹੀ ਹੋਰਨਾਂ ਸੂਬਿਆਂ ਸਮੇਤ ਬਾਹਰਲੇ ਮੁਲਕਾਂ ਦੇ ਨਿਵੇਸ਼ਕਾਂ ਤੇ ਸਨਅਤਕਾਰਾਂ ਨਾਲ ਮੀਟਿੰਗਾਂ ਕਰਕੇ ਪੰਜਾਬ ਵਿੱਚ ਸਨਅਤਾਂ ਲਗਵਾਉਣ ਲਈ ਵੀ ਯਤਨਸ਼ੀਲ ਹਨ।

LEAVE A REPLY

Please enter your comment!
Please enter your name here