ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬਲਾਕ ਪੱਧਰੀ ਪਲੇਸਮੈਂਟ ਕੈਂਪ 3 ਜਨਵਰੀ ਤੋਂ

ਪਟਿਆਲਾ(ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਸ.ਆਈ.ਐਸ ਸਕਿਉਰਿਟੀ ਵਿੱਚ ਸਕਿਉਰਿਟੀ ਗਾਰਡ ਅਤੇ ਸਕਿਉਰਿਟੀ ਸੁਪਰਵਾਈਜ਼ਰਾਂ ਦੀ ਭਰਤੀ ਲਈ ਬਲਾਕ ਪੱਧਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਬਲਾਕ ਪੱਧਰੀ ਪਲੇਸਮੈਂਟ ਕੈਂਪਾਂ ਦੀ ਸਮਾਂ ਸਾਰਣੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 3 ਜਨਵਰੀ ਨੂੰ ਬੀ.ਡੀ.ਪੀ.ਉ. ਦਫ਼ਤਰ ਸਮਾਣਾ, 4 ਜਨਵਰੀ ਨੂੰ ਬੀ.ਡੀ.ਪੀ.ਉ. ਦਫ਼ਤਰ ਨਾਭਾ, 5 ਜਨਵਰੀ ਨੂੰ ਬੀ.ਡੀ.ਪੀ.ਉ. ਦਫ਼ਤਰ ਪਟਿਆਲਾ ਅਤੇ 6 ਜਨਵਰੀ ਨੂੰ ਬੀ.ਡੀ.ਪੀ.ਉ. ਦਫ਼ਤਰ ਭੁਨਰਹੇੜੀ ਵਿਖੇ ਕੈਂਪ ਲਗਾਏ ਜਾਣਗੇ।

Advertisements

ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰ ਇਸ ਕੈਂਪ ਵਿੱਚ ਆਉਣ ਦਾ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਉਮੀਦਵਾਰ ਆਪਣੇ ਸਾਰੇ ਦਸਤਾਵੇਜ਼ ਲੈ ਕੇ ਆਪਣੇ ਇਲਾਕੇ ਦੇ ਸਬੰਧਤ ਬੀ.ਡੀ.ਪੀ.ਉ. ਦੇ ਦਫ਼ਤਰ ਦਿੱਤੇ ਗਏ ਸ਼ਡਿਊਲ ਅਨੁਸਾਰ ਨਿਸ਼ਚਤ ਮਿਤੀਆਂ ਨੂੰ ਸਵੇਰੇ 10:00 ਵਜੇ ਪਹੁੰਚਣ। ਸਿੰਪੀ ਸਿੰਗਲਾ ਨੇ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਹਨਾਂ ਕੈਂਪਾਂ ਵਿੱਚ ਵੱਧ ਚੜ ਕਿ ਹਿੱਸਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਪਲੇਸਮੈਂਟ ਕੈਂਪਾਂ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ 7973261499 ‘ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here