
ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ: ਜ਼ਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਕੇ ਨਵੇਂ ਵਰ੍ਹੇ 2023 ਦੀ ਸ਼ੁਰੂਆਤ ਕੀਤੀ ਗਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ, ਐਸ.ਡੀ.ਐਮ.ਲਾਲ ਵਿਸ਼ਵਾਸ਼ ਸਮੇਤ ਵੱਡੀ ਗਿਣਤੀ ‘ਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ,ਅਧਿਕਾਰੀਆਂ ਤੇ ਕਰਮਚਾਰੀਆਂ ਨੇ ਗੁਰੂ ਚਰਨਾਂ ‘ਚ ਹਾਜ਼ਰੀ ਭਰੀ। ਇਸ ਮੌਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਆਮਦ ਮੌਕੇ ਮੁਬਾਰਕਬਾਦ ਦਿੰਦਿਆਂ ਡੀਸੀ ਵਿਸ਼ੇਸ਼ ਸਾਰੰਗਲ ਤੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਚੀਮਾ ਨੇ ਹਾਜ਼ਿਰ ਸਾਰਿਆਂ ਨੂੰ ਤਨਦੇਹੀ ਨਾਲ ਡਿਊਟੀ ਕਰਨ ਤੇ ਆਮ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਹਮੇਸ਼ਾ ਤਤਪਰ ਰਹਿਣ

ਦੀ ਅਪੀਲ ਕੀਤੀ
ਉਨਾਂ ਕਿਹਾ ਕਿ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਗੁਰਬਾਣੀ ਦਾ ਓਟ ਆਸਰਾ ਲੈਣ ਨੂੰ ਚੰਗੀ ਪਿਰਤ ਦੱਸਿਆ ਇਸ ਮੌਕੇ ਰਾਗੀ ਸਿੰਘਾਂ ਵਲੋਂ ਗੁਰੂ ਜਸ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ ਤੇ ਗੁਰੂ ਦਾ ਲੰਗਰ ਵੀ ਅਤੁੱਟ ਵਰਤਿਆ। ਇਸ ਮੌਕੇ ਤਹਿਸੀਲਦਾਰ ਸੁਲਤਾਨਪੁਰ ਲੋਧੀ ਗੁਰਲੀਨ ਕੌਰ, ਤਹਿਸੀਲਦਾਰ ਕਪੂਰਥਲਾ ਮਨੋਹਰ ਲਾਲ, ਨਾਇਬ ਤਹਿਸੀਲਦਾਰ ਕਪੂਰਥਲਾ ਰਾਜੀਵ ਖੋਸਲਾ, ਸੁਪਰਡੈਂਟ ਗੇ੍ਡ-1 ਅਨਿਲ ਕੁਮਾਰ ਕਾਲਾ,ਸੁਪਰਡੈਂਟ ਮਾਲ ਸਤਬੀਰ ਸਿੰਘ ਚੰਦੀ,ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ, ਸੁਪਰਡੈਂਟ ਮਾਲ ਸਤਬੀਰ ਸਿੰਘ ਚੰਦੀ, ਦਵਿੰਦਰਪਾਲ ਸਿੰਘ ਅਹੂਜਾ ਪੀ.ਏ ਟੂ ਡੀ.ਸੀ, ਜਗਜੀਤ ਸਿੰਘ ਰੰਧਾਵਾ ਪ੍ਰਧਾਨ, ਓਂਕਾਰ ਸਿੰਘ ਪ੍ਰਧਾਨ ਸਿੱਖਿਆ ਵਿਭਾਗ, ਰਜਵਾਨ ਖਾਨ ਜ਼ਿਲ੍ਹਾ ਜਨਰਲ ਸਕੱਤਰ ਡੀ.ਸੀ ਦਫਤਰ ਕਰਮਚਾਰੀ ਯੂਨੀਅਨ, ਸਵਿਤਾ ਬਹਿਲ ਰੀਡਰ ਟੂ ਏ.ਡੀ.ਸੀ ਕਪੂਰਥਲਾ, ਬਲਬੀਰ ਸਿੰਘ ਸਿੱਧੂ ਭਾਸ਼ਾ ਵਿਭਾਗ, ਬਿੰਦਰਪਾਲ ਡਾਬਰ , ਕੁਲਜੀਤ ਸਿੰਘ, ਸੁਖਵਿੰਦਰ ਗੋਲਡੀ ਪ੍ਰਰੈੱਸ ਸਕੱਤਰ ਡੀ.ਸੀ ਦਫਤਰ ਕਰਮਚਾਰੀ ਯੂਨੀਅਨ, ਜਗਜੀਤ ਸਿੰਘ ਸਦਰ ਕਾਨੂੰਨਗੋ, ਬਲਬੀਰ ਸਿੰਘ ਰੀਡਰ ਟੂ ਐੱਸ.ਐੱਸ.ਪੀ, ਗੁਰਸ਼ਰਨ ਸਿੰਘ ਕਾਨੂੰਗੋ, ਅਮਰਬੀਰ ਸਿੰਘ ਪ੍ਰਧਾਨ ਪਟਵਾਰ ਯੂਨੀਅਨ, ਨੰਬਰਦਾਰ ਹਰਵਿੰਦਰ ਸਿੰਘ ਚੀਮਾ, ਵਸੀਕਾ ਨਵੀਸ ਸਤੀਸ਼ ਕੁਮਾਰ ਨੰਬਰਦਾਰ ਪਿੰਡ ਢਪੱਈ ਆਦਿ ਤੋਂ ਇਲਾਵਾ ਵਕੀਲ ਅਤੇ ਡੀਸੀ ਦਫਤਰ ਦੇ ਵੱਖ-ਵੱਖ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।












