ਡਿਪਟੀ ਕਮਿਸ਼ਨਰ ਦਫ਼ਤਰ ਨੇ ਗੁਰਬਾਣੀ ਦਾ ਓਟ ਆਸਰਾ ਲੈਂਦਿਆਂ ਮਨਾਇਆ ਨਵਾਂ ਸਾਲ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਨਵੇਂ ਵਰ੍ਹੇ 2023 ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਭਾਈ ਸੁਖਵਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਰਸਭਿੰਨੇ ਕੀਰਤਨ ਰਾਹੀਂ ਸਭਨਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਸੱਦਾ ਦਿੱਤਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਪਿਛਲੇ ਵਰ੍ਹੇ ’ਚ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਨਿਭਾਈ ਹੈ, ਇਸੇ ਤਰ੍ਹਾਂ ਨਵੇਂ ਵਰ੍ਹੇ ’ਚ ਵੀ ਸਾਰੇ ਮੁਲਾਜ਼ਮ ਆਪਣੀ ਡਿਊਟੀ ਪ੍ਰਤੀਬੱਧਤਾ ਨਾਲ ਨਿਭਾਉਣ।

Advertisements

ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਹਰੇਕ ਵਿਭਾਗ ਦਾ ਅਧਿਕਾਰੀ ਤੇ ਕਰਮਚਾਰੀ ਨਵੇਂ ਵਰ੍ਹੇ ਵਿਚ ਲੋਕ ਸੇਵਾ ਨੂੰ ਸਮਰਪਿਤ ਰਹੇਗਾ ਅਤੇ ਪੰਜਾਬ ਸਰਕਾਰ ਵਲੋਂ ਉਲੀਕੀਆਂ ਯੋਜਨਾਵਾਂ ਤੇ ਪ੍ਰੋਗਰਾਮਾਂ ਦਾ ਲਾਭ ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਆਪਣਾ ਯੋਗਦਾਨ ਪਾਵੇਗਾ। ਇਸ ਮੌਕੇ ਗੁਰੂ ਕਾ ਲੰਗਰ ਵੀ ਅਟੁੱਟ ਵਰਤਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਸੁਪਰਡੰਟ ਆਸ਼ਾ ਰਾਣੀ ਤੇ ਬਲਕਾਰ ਸਿੰਘ, ਕਰਮਚਾਰੀ ਯੂਨੀਅਨ ਦੇ ਸਟੇਟ ਮੀਤ ਪ੍ਰਧਾਨ ਦੀਪਕ ਤ੍ਰੇਹਨ ਤੇ ਜ਼ਿਲ੍ਹਾ ਪ੍ਰਧਾਨ ਵਿਕਰਮ ਆਦੀਆ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ।

LEAVE A REPLY

Please enter your comment!
Please enter your name here