6 ਜਨਵਰੀ ਦਿਨ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ

ਫਾਜ਼ਿਲਕਾ(ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ 6 ਜਨਵਰੀ 2023 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਾ ਨੰ.502 ਚੋਥੀ ਮਿੰਜਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀਸੀ ਦਫ਼ਤਰ, ਫਾਜ਼ਿਲਕਾ ਵਿਖੇ ਸਵੇਰੇ 10.30 ਤੋਂ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿਚ ਐਨਆਈਆਈਟੀ ( ਆਈ. ਸੀ. ਆਈ. ਸੀ. ਆਈ ਬੈਂਕ) ਕੰਪਨੀ ਸ਼ਮੂਲੀਅਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਸਿਰਫ ਗ੍ਰੈਜੂਏਸ਼ਨ ਪਾਸ ਦਾ ਕੋਈ ਵੀ ਕੋਰਸ ਕਰ ਚੁੱਕੇ ਲੜਕੇ ਲੜਕੀਆ ਭਾਗ ਲੈ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਦੱਸਿਆ ਕਿ ਭਾਗ ਲੈਣ ਵਾਲੇ ਲੜਕੇ ਤੇ ਲੜਕੀਆਂ ਦੀ ਉਮਰ 20 ਤੋਂ 25 ਸਾਲ ਲਾਜਮੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਵਿਖੇ ਵੱਖ-ਵੱਖ ਅਹੁੱਦਿਆਂ ਜਿਵੇਂ ਕਿ ਸੀਨੀਅਰ ਅਫਸਰ, ਰਿਲੇਸ਼ਨਸ਼ਿਪ ਮੈਨੇਜਰ ਦੀ ਚੋਣ ਕੀਤੀ ਜਾਵੇਗੀ।

Advertisements

 ਇਸ ਕੈਂਪ ਵਿਚ ਚੁਣੇ ਗਏ ਪ੍ਰਾਰਥੀਆਂ ਨੂੰ ਮਹੀਨਾਵਾਰ ਤਨਖਾਹ ਵਜੋਂ 23 ਹਜ਼ਾਰ ਦਾ ਮਿਹਨਤਾਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਨੋਕਰੀ ਨੌਜਵਾਨਾਂ ਨੂੰ ਜ਼ਿਲ੍ਹਾ ਫਾਜ਼ਿਲਕਾ ਅਤੇ ਹੋਰ ਨਾਲ ਲੱਗਦੇ ਜ਼ਿਲ੍ਹਿਆਂ  ਅਧੀਨ ਹੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 7986115001, 7696583251, 9814543684 ਅਤੇ 8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here