ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਦਾਖ਼ਲੇ ਲਈ 31 ਜਨਵਰੀ ਤੱਕ ਭਰੇ ਜਾ ਸਕਦੇ ਹਨ ਆਨਲਾਈਨ ਫਾਰਮ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਛੇਵੀਂ ਜਮਾਤ ਵਿਚ ਦਾਖਲੇ ਲਈ ਸਾਲ 2023-24 ਆਲ ਇੰਡੀਆ ਜਵਾਹਰ ਨਵੋਦਿਆ ਵਿਦਿਆਲਿਆ ਸਿਲੈਕਸ਼ਨ ਟੈਸਟ 29 ਅਪ੍ਰੈਲ 2023 ਦਿਨ ਸ਼ਨੀਵਾਰ ਨੂੰ ਹੋਵੇਗਾ।ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਇੰਚਾਰਜ ਪ੍ਰਿੰਸੀਪਲ ਰੰਜੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਨਲਾਈਨ ਫਾਰਮ ਭਰਨ ਦੀ ਆਖ਼ਰੀ ਮਿਤੀ 31 ਜਨਵਰੀ, 2023 ਹੈ।ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਸਨੀਕ ਹਨ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਇਸ ਸਮੇਂ ਪੰਜਵੀਂ ਜਮਾਤ ਵਿਚ ਆਪਣੀ ਪੜ੍ਹਾਈ ਕਰ ਰਹੇ ਹਨ ਅਤੇ ਉਨ੍ਹਾਂ ਦੀ ਉਮਰ 1 ਮਈ 2011 ਤੋਂ 30 ਅਪ੍ਰੈਲ 2013 ਦੇ ਵਿਚਕਾਰ ਹੈ, ਉਹ ਵਿਦਿਆਰਥੀ ਆਨਲਾਈਨ ਫਾਰਮ ਭਰ ਸਕਦੇ ਹਨ।

Advertisements

ਉਨ੍ਹਾਂ ਕਿਹਾ ਕਿ ਵਿਦਿਆਰਥੀ ਨੇ ਤੀਜੀ ਤੇ ਚੌਥੀ ਜਮਾਤ ਕ੍ਰਮਵਾਰ 2020-2021 ਅਤੇ 2021-2022 ਵਿਚ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਤੋਂ ਬਿਨਾਂ ਫੇਲ ਹੋਏ ਪੂਰਾ ਵਿਦਿਅਕ ਸਾਲ ਲਗਾ ਕੇ ਪਾਸ ਕੀਤੀ ਹੋਵੇ ਅਤੇ ਵਿਦਿਅਕ ਸਾਲ 2022-23 ਦੌਰਾਨ ਪ੍ਰੀਖਿਆਰਥੀ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿਚ ਜਮਾਤ ਪੰਜਵੀਂ ਵਿਚ ਪੜ੍ਹਦਾ ਹੋਵੇ ਫਾਰਮ ਭਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਆਪਣੀ ਰਜਿਸਟਰੇਸ਼ਨ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈਬਸਾਈਟ www.navodaya.gov.in ਜਾਂ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਵੈਬਸਾਈਟ https://www/navodaya.gov.in/nvs/nvs.school/Hoshiarpur/en/home/ ’ਤੇ ਆਪਣਾ ਆਨ ਲਾਈਨ ਫਾਰਮ ਭਰ ਸਕਦਾ ਹੈ। ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01882-289393, 7589256092 ਅਤੇ 9463646719 ’ਤੇ ਸੰਪਰਕ ਕੀਤਾ ਜਾ ਸਕਦਾ ਹੈ। 

LEAVE A REPLY

Please enter your comment!
Please enter your name here