ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਆਧਾਰ ਕਾਰਡ ਅਪਡੇਟ ਰੱਖਣ ਦੀ ਅਪੀਲ

ਪਟਿਆਲਾ(ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਆਧਾਰ ਕਾਰਡ ਅਪਡੇਟ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਆਧਾਰ ਕਾਰਡ ਧਾਰਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਪਿਛਲੇ 8 ਸਾਲਾਂ ਤੋਂ ਆਪਣਾ ਆਧਾਰ ਅਪਡੇਟ ਨਹੀਂ ਕੀਤਾ ਹੈ, ਉਹ ਆਪਣਾ ਆਧਾਰ ਕਾਰਡ ਆਨਲਾਈਨ ਪੋਰਟਲ ਜਾਂ ਐੱਮ. ਅਧਾਰ ਐਪ ਰਾਹੀਂ ਜਾਂ ਆਫ਼ਲਾਈਨ ਨੇੜੇ ਦੇ ਆਧਾਰ ਸੈਂਟਰ ਵਿਖੇ ਜਾ ਕੇ ਆਪਣੇ ਪਛਾਣ ਦੇ ਪ੍ਰਮਾਣ ਅਤੇ ਪਤੇ ਦੇ ਸਬੂਤ ‘ਤੇ ਪ੍ਰਮਾਣਿਕ ਦਸਤਾਵੇਜ਼ਾਂ ਦੇ ਨਾਲ ਆਧਾਰ ਕਾਰਡ ਨੂੰ ਅਪਡੇਟ ਕਰਵਾਉਣਾ ਲਾਜ਼ਮੀ ਬਣਾਉਣ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਿਛਲੇ ਦਹਾਕੇ ਵਿੱਚ ਵਿਲੱਖਣ 12 ਅੰਕਾਂ ਵਾਲਾ ਪਛਾਣ ਨੰਬਰ ਭਾਰਤ ਵਿੱਚ ਵਸਨੀਕਾਂ ਦੀ ਪਛਾਣ ਦੇ ਇੱਕ ਸਰਵ-ਪ੍ਰਵਾਨਿਤ ਸਬੂਤ ਵਜੋਂ ਉੱਭਰਿਆ ਹੈ। ਉਹਨਾਂ ਕਿਹਾ ਕਿ ਆਧਾਰ ਵਿੱਚ ਦਸਤਾਵੇਜ਼ਾਂ ਨੂੰ ਅੱਪਡੇਟ ਰੱਖਣਾ ਜੀਵਨ ਦੀ ਸੌਖ, ਬਿਹਤਰ ਸੇਵਾ ਪ੍ਰਦਾਨ ਕਰਨ ਵਿੱਚ ਮਦਦ ਕਰਨ ਦੇ ਨਾਲ-ਨਾਲ ਸਹੀ ਪ੍ਰਮਾਣਿਕਤਾ ਨੂੰ ਵੀ ਸਮਰੱਥ ਬਣਾਉਂਦਾ ਹੈ।
ਉਨ੍ਹਾਂ ਕਿਹਾ ਕਿ ਇਹ ਵਸਨੀਕਾਂ ਦੇ ਹਿਤ ਵਿੱਚ ਹੈ ਕਿ ਉਹ ਆਪਣੇ ਆਧਾਰ ਨੂੰ ਪਛਾਣ ਦੇ ਮੌਜੂਦਾ ਸਬੂਤ ਅਤੇ ਪਤੇ ਦੇ ਸਬੂਤ ਦੇ ਨਾਲ ਸਮੇਂ-ਸਮੇਂ ‘ਤੇ ਅਪਡੇਟ ਕਰਵਾਉਂਦੇ ਰਹਿਣ ਕਿਉਂਕਿ ਵੱਡੀ ਗਿਣਤੀ ਵਿੱਚ ਕੇਂਦਰੀ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਵਿੱਤੀ ਸੰਸਥਾਵਾਂ ਜਿਵੇਂ ਕਿ ਬੈਂਕ ਆਦਿ ਆਪਣੇ ਗਾਹਕਾਂ ਨੂੰ ਪ੍ਰਮਾਣਿਤ ਕਰਨ ਅਤੇ ਆਨ ਬੋਰਡ ਕਰਨ ਲਈ ਆਧਾਰ ਦੀ ਵਰਤੋਂ ਕਰਦੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਈਲ ਨੰਬਰ ਅਤੇ ਈ-ਮੇਲ ਆਈ. ਡੀ. ਨੂੰ ਆਧਾਰ ਕਾਰਡ ਨਾਲ ਅਪਡੇਟ ਕਰਨ ਦੇ ਨਾਲ-ਨਾਲ 05 ਅਤੇ 15 ਸਾਲ ਦੀ ਉਮਰ ਦੇ ਬੱਚਿਆਂ ਲਈ ਬਾਇਓਮੀਟ੍ਰਿਕ ਅੱਪਡੇਟ ਕਰਵਾਉਣਾ ਵੀ ਯਕੀਨੀ ਬਣਾਉਣ।

Advertisements

LEAVE A REPLY

Please enter your comment!
Please enter your name here