ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵਲੋਂ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਨਾਲ ਸਨ। ਇਸ ਦੌਰਾਨ ਉਨ੍ਹਾਂ ਜੇਲ੍ਹ ਵਿਚ ਕੈਦੀਆਂ ਅਤੇ ਹਵਾਲਾਤੀਆ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਨਾਲ ਹੀ ਉਨ੍ਹਾਂ ਦੀ ਸਿਹਤ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਜੇਲ੍ਹ ਅੰਦਰ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਸਬੰਧੀ ਰਸੋਈ ਘਰ ਦਾ ਜਾਇਜ਼ਾ ਲਿਆ। ਇਸ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਮਹਿਲਾ ਕੈਦੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ।

Advertisements

ਇਸ ਤੋਂ ਇਲਾਵਾ ਉਨ੍ਹਾਂ ਛੋਟੇ-ਮੋਟੇ ਮਾਮਲਿਆਂ ਸਬੰਧੀ ਜੇਲ੍ਹ ਵਿਚ ਲੋਕ ਅਦਾਲਤ ਵੀ ਲਗਾਈ, ਜਿਸ ਦੌਰਾਨ 23 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਨਾਲ ਹੀ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਗਈ ਕਿ ਨਿਪਟਾਏ ਗਏ ਕੇਸਾਂ ਵਿਚ ਜੇਕਰ ਕਿਸੇ ਦਾ ਕੋਈ ਹੋਰ ਕੇਸ ਨਹੀਂ ਹੈ, ਤਾਂ ਇਨ੍ਹਾਂ ਨੂੰ ਤੁਰੰਤ ਜੇਲ੍ਹ ਵਿਚੋਂ ਰਿਹਾਅ ਕੀਤਾ ਜਾਵੇ। ਇਸ ਮੌਕੇ ਜੇਲ੍ਹ ਸੁਪਰਡੰਟ ਅਨੁਰਾਗ ਕੁਮਾਰ ਆਜ਼ਾਦ, ਡਿਪਟੀ ਸੁਪਰਡੰਟ ਅਮ੍ਰਿਤਪਾਲ ਸਿੰਘ, ਸਹਾਇਕ ਸਤਨਾਮ ਸਿੰਘ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਰਮਚਾਰੀ ਰਾਕੇਸ਼ ਕੁਮਾਰ ਅਤੇ ਪੈਰਾ ਲੀਗਲ ਵਲੰਟੀਅਰ ਪਵਨ ਕੁਮਾਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here