ਕੋਵਿਡ-19 ਦੀ ਸੰਭਾਵਤ ਲਹਿਰ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ: ਸਿਵਲ ਸਰਜਨ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਜਾਪਾਨ, ਯੂ.ਐਸ.ਏ, ਕੋਰੀਆ, ਬ੍ਰਾਜ਼ੀਲ ਅਤੇ ਚੀਨ ’ਚ ਕੋਵਿਡ ਦੇ ਅਚਾਨਕ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਅੰਡਰ ਸੈਕਸ਼ਨ 2 ਦੀ ਧਾਰਾ ਮਹਾਂਮਾਰੀ ਰੋਗ ਐਕਟ, 1897 (ਕੋਵਿਡ-19 ਰੈਗੂਲੇਸ਼ਨਜ਼ 2022) ਤਹਿਤ ਸਰਕਾਰੀ ਤੇ ਨਿੱਜੀ ਦਫਤਰ ਅਤੇ ਅੰਦਰੂਨੀ/ਆਊਟਡੋਰ ਇਕੱਠ ਤੇ ਜਨਤਕ ਥਾਵਾਂ, ਮਾਲ ਤੋਂ ਇਲਾਵਾ ਸਾਰੀਆਂ ਵਿਦਿਅਕ ਸੰਸਥਾਵਾਂ ਵਿੱਚ ਮਾਸਕ ਪਹਿਨਣੇ ਯਕੀਨੀ ਬਣਾਏ ਜਾਣ ਤੋਂ ਇਲਾਵਾ ਇਸ ਸੰਭਾਵੀ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਣ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕੁਲਵਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਆਪਸੀ ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇ ਤੇ ਜਨਤਕ ਥਾਵਾਂ ਤੇ ਨਾ ਥੁੱਕਿਆ ਜਾਵੇ। ਕੋਵਿਡ-19 ਤੋਂ ਪ੍ਰਭਾਵਿਤ ਲੱਛਣਾਂ ਵਾਲੇ ਵਿਅਕਤੀਆਂ ਦਾ ਕਰੋਨਾ ਟੈਸਟ ਕਰਵਾਇਆ ਜਾਵੇ ਤੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਈ ਜਾਵੇ।

Advertisements

ਉਨ੍ਹਾਂ ਕਿਹਾ ਕਿ ਕੋਵਿਡ-19 ਲਈ ਟੈਸਟਿੰਗ ਦੀ ਪੇਸ਼ਕਸ਼ ਕਰ ਰਹੇ ਸਾਰੇ ਹਸਪਤਾਲਾਂ/ਲੈਬਾਂ/ਕੁਲੈਕਸ਼ਨ ਸੈਂਟਰਾਂ ਨੂੰ ਪੰਜਾਬ ਸਰਕਾਰ ਦੇ ਕੋਵਾ ਪੋਰਟਲ `ਤੇ ਸਕਾਰਾਤਮਕ ਅਤੇ ਨਕਾਰਾਤਮਕ ਨਤੀਜਿਆਂ ਸਮੇਤ ਟੈਸਟਾਂ ਦੇ ਵੇਰਵਿਆਂ ਨੂੰ ਅੱਪਲੋਡ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਤੋਂ ਇਲਾਵਾ ਕੋਵਿਡ-19 ਸੈੱਲ ਨੂੰ ਮੁਕੰਮਲ ਟੈਸਟਿੰਗ ਵੇਰਵਿਆਂ ਬਾਰੇ ਸੂਚਿਤ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਨਹੀਂ ਲਗਵਾਈ ਉਹ ਜਲਦ ਹੀ ਦੂਜੀ ਡੋਜ਼ ਲਗਵਾਉਣ ਤਾਂ ਜੋ ਕੋਵਿਡ-19 ਦੀ ਸੰਭਾਵਿਤ ਲਹਿਰ ਤੋਂ ਬਚਿਆ ਜਾ ਸਕੇ।

LEAVE A REPLY

Please enter your comment!
Please enter your name here