ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਪਿੰਡ ਆਵਾ ਵਿਖੇ ਕੀਤੀ ਗਈ ਫਾਰਮ ਸਕੂਲ ਦੀ ਮੀਟਿੰਗ

ਫਾਜ਼ਿਲਕਾ, (ਦ ਸਟੈਲਰ ਨਿਊਜ਼): ਮੁੱਖ ਖੇਤੀਬਾੜੀ ਅਫਸਰ ਡਾ. ਸਰਵਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਫਾਜ਼ਿਲਕਾ ਬਲਦੇਵ ਸਿੰਘ ਦੇ ਸਹਿਯੋਗ ਨਾਲ ਆਤਮਾ ਸਕੀਮ ਅਧੀਨ ਫਾਰਮ ਸਕੂਲ ਦੀ ਮੀਟਿੰਗ ਪਿੰਡ ਆਵਾ ਵਿਖੇ ਕੀਤੀ ਗਈ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਸਲਾਹਕਾਰਾਂ ਵੱਲੋਂ ਅਗਾਂਹਵਧੂ ਕਿਸਾਨ ਸ਼ਮਿੰਦਰ ਸਿੰਘ ਵੱਲੋਂ ਮਲਚਿੰਗ ਵਿਧੀ ਨਾਲ ਬੀਜੀ ਕਣਕ ਦਾ ਜਾਇਜ਼ਾ ਵੀ ਲਿਆ ਗਿਆ।

Advertisements

ਮੀਟਿੰਗ ਦੌਰਾਨ ਡਾ. ਮਨਪ੍ਰੀਤ ਸਿੰਘ ਅਤੇ ਡਾ. ਜਗਦੀਸ ਅਰੋੜਾ ਨੇ ਦੱਸਿਆ ਕਿ ਮਲਚਿੰਗ ਵਿਧੀ ਨਾਲ ਕਣਕ ਬੀਜਣ ਤੇ ਕਿਸਾਨਾਂ ਦਾ ਖਰਚਾ ਘਟਿਆ ਹੀ ਹੈ ਨਾਲ ਹੀ ਪਰਾਲੀ ਖੇਤ ਵਿੱਚ ਜਜਬ ਹੋਣ ਕਰਕੇ ਕਿਸਾਨ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧਾ ਰਹੇ ਹਨ। ਅਜਿਹਾ ਕਰਕੇ ਇਨ੍ਹਾਂ ਕਿਸਾਨਾਂ ਨੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਵੀ ਬਚਾਇਆ ਹੈ ਤੇ ਇਨ੍ਹਾਂ ਦੀ ਕਣਕ ਦੀ ਫਸਲ ਵੀ ਬਹੁਤ ਵਧੀਆ ਖੜੀ ਹੈ। ਉਨ੍ਹਾਂ ਕਿਹਾ ਕਿ ਪਿੰਡ ਆਵਾ ਦੇ ਅਗਾਂਹਵਧੂ ਕਿਸਾਨ ਸ਼ਮਿੰਦਰ ਸਿੰਘ ਮਲਚਿੰਗ ਵਿਧੀ ਨਾਲ ਕਣਕ ਬੀਜ ਕੇ ਵੱਧ ਮੁਨਾਫਾ ਕਮਾ ਰਿਹਾ ਹੈ। ਅਜਿਹੇ ਕਿਸਾਨ ਤੋਂ ਜ਼ਿਲ੍ਹੇ ਦੇ ਹੋਰਨਾਂ ਕਿਸਾਨ ਵੀ ਪ੍ਰੇਰਨਾ ਲੈ ਕੇ ਮਲਚਿੰਗ ਵਿਧੀ ਰਾਹੀਂ ਕਣਕ ਬੀਜਣ ਦਾ ਲਾਭ ਉਠਾਉਣ।    

ਉਨ੍ਹਾਂ ਕਿਸਾਨਾਂ ਨੂੰ ਕਣਕ ਉੱਪਰ ਨਦੀਨਾਂ ਦੀ ਰੋਕਥਾਮ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਕਣਕ ਉੱਪਰ ਜਿੰਕ ਅਤੇ ਮੈਗਨੀਜ ਦੇ ਤਿੰਨ ਸਪਰੇ ਲਾਜ਼ਮੀ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਨਦੀਨ ਨਾਸਕ ਦੀ ਸਪਰੇ ਕਰਨ ਲਈ ਸਪਰੇ ਕੱਟ ਨੋਜਲ ਦੀ ਵਰਤੋਂ ਕੀਤੀ ਜਾਵੇ ਅਤੇ ਨਦੀਨਾਂ ਦੀ ਰੋਕਥਾਮ ਲਈ 150 ਲੀਟਰ ਪਾਣੀ ਪ੍ਰਤੀ ਏਕੜ ਵਰਤਿਆ ਜਾਵੇ। ਇਸ ਦੌਰਾਨ ਆਈ.ਪੀ.ਐੱਮ ਕਿੱਟਾਂ ਵੀ ਕਿਸਾਨਾਂ ਨੂੰ ਵੰਡੀਆਂ ਗਈਆਂ। ਮੰਚ ਸੰਚਾਲਣ ਬੀ.ਟੀ.ਐੱਮ. ਰਾਜਦਵਿੰਦਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਸਰਕਲ ਕਰਨੀ ਖੇੜਾ ਦੇ ਇੰਚਾਰਜ ਸੁਖਦੀਪ ਸਿੰਘ ਅਤੇ ਏ.ਟੀ.ਐੱਮ ਜਸਪ੍ਰੀਤ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here