ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਸਮੂਹ ਸਟਾਫ ਨੇ ਨਵੇਂ ਸਾਲ ਦੀ ਆਮਦ ‘ਤੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਨਵੇਂ ਸਾਲ ਦੀ ਆਮਦ ਅਤੇ ਸਰਬੱਤ ਦੇ ਭਲੇ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਸਮੂਹ ਸਟਾਫ ਵੱਲੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਦੇ ਹੋਏ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਉਣ ਉਪਰੰਤ ਅਰਦਾਸ ਕੀਤੀ ਗਈ । ਇਸ ਮੋਕੇ ਰਾਗੀ ਸਿੰਘਾਂ  ਵਲੋਂ ਕੀਰਤਨ ਕੀਤਾ ਗਿਆ।

Advertisements

ਅਰਦਾਸ ਉਪਰੰਤ ਸਿਵਲ ਸਰਜਨ ਡਾ.ਪ੍ਰੀਤ ਮਹਿੰਦਰ ਸਿੰਘ ਨੇ ਸਮੂਹ ਸਟਾਫ ਨੂੰ ਨਵੇਂ ਸਾਲ ਦੀ ਮੁਬਾਰਿਕ ਦਿੰਦੇ ਹੋਏ ਨਵੇ ਸਾਲ ਵਿੱਚ ਆਪਣਾ ਕੰਮ ਪੂਰੀ ਤਨਦੇਹੀ, ਇਮਾਨਦਾਰੀ ਅਤੇ ਬਿਨਾ ਭੇਦ ਭਾਵ ਤੋ ਕਰਨ ਲਈ ਕਿਹਾ ਤਾਂ ਜੋ ਲੋਕਾਂ ਨੂੰ ਬੇਹਤਰ ਤੇ ਮਿਆਰੀ ਸਿਹਤ ਸੇਵਾਂਵਾਂ ਮਿਲ ਸਕਣ । ਉਨਾਂ ਹਾਜ਼ਰ ਸਮੂਹ ਸਟਾਫ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਆਉਂਦੇ ਮਰੀਜ਼ਾਂ ਅਤੇ ਉਨਾਂ ਨਾਲ ਆਏ ਰਿਸ਼ਤੇਦਾਰਾਂ ਨਾਲ ਪਿਆਰ ਅਤੇ ਹਲੀਮੀ ਭਰਿਆ ਵਿਵਹਾਰ ਕਰਨ ਲਈ ਕਿਹਾ ਕਿਉਂਕਿ ਸਿਹਤ ਵਿਭਾਗ ਚੰਗੀਆਂ ਸੇਵਾਂਵਾਂ ਦੇਣ ਲਈ ਵਚਨਵੱਧ ਹੈ। ਇਸ ਮੌਕੇ ਸਿਵਲ ਸਰਜਨ ਡਾ.ਪ੍ਰੀਤ ਮਹਿੰਦਰ ਸਿੰਘ ਅਤੇ ਐਸ.ਐਮ.ੳ ਡਾ.ਸਵਾਤੀ ਤੇ ਡਾ.ਮਨਮੋਹਨ ਸਿੰਘ ਵਲੋਂ ਸਿਵਲ ਹਸਪਤਾਲ ਦੇ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਨੂੰ ਵਧੀਆਂ ਸੇਵਾਵਾਂ ਦੇਣ ਲਈ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਪਵਨ ਕੁਮਾਰ, ਜ਼ਿਲ੍ਹਾ  ਸਿਹਤ ਅਫਸਰ ਡਾ.ਲਖਵੀਰ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਸੁਨੀਲ ਅਹੀਰ, ਡਿਪਟੀ ਮੈਡੀਕਲ ਕਮਿਸ਼ਨਰ ਡਾ.ਹਰਬੰਸ ਕੌਰ, ਸੀਨੀਅਰ ਮੈਡੀਕਲ ਅਫਸਰ ਡਾ.ਸਵਾਤੀ ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਅਤੇ ਸਮੂਹ ਸਿਹਤ ਅਮਲਾ ਹਾਜ਼ਰ ਰਿਹਾ।

LEAVE A REPLY

Please enter your comment!
Please enter your name here