ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਸ਼ਵ ਦਿਵਿਆਂਗਤਾ ਦਿਵਸ ਮਨਾਇਆ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿਤਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਭਾਰਤੀ ਵਿਕਲਾਂਗ ਕਲੱਬ ਹੁਸ਼ਿਆਰਪੁਰ ਅਤੇ ਲੁਧਿਆਣਾ ਬੀਵਰਜ ਪ੍ਰਾਈਵੇਟ ਲਿਮਟਡ ( ਕੋਕਾ ਕੋਲਾ) ਹੁਸ਼ਿਆਰਪੁਰ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹਸ਼ਿਆਰਪੁਰ ਵਿਖੇ  ਵਿਸ਼ਵ ਦਿਵਿਆਂਗਤਾ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਗੁਰਮੇਲ ਸਿੰਘ, ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਹੁਨਰ ਵਿਕਾਸ ਅਤੇ ਟ੍ਰੇਨਿੰਗ ਅਫਸਰ ਵਲੋਂ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਦਿਵਿਆਂਗ ਪ੍ਰਾਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮੋਬਾਇਲ ਐਪ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਉਪਰੰਤ ਰੋਜ਼ਗਾਰ ਵਿਭਾਗ ਪੋਰਟਲ ਅਤੇ ਐਨ.ਸੀ.ਐਸ ਦੇ ਪੋਰਟਲ ਬਾਰੇ ਜਾਣਕਾਰੀ ਦਿੱਤੀ ਗਈ। ਅਸ਼ੀਸ਼ ਕੁਲੂ ਅਸਿਸਟੈਂਟ ਡਾਇਰੈਕਟਰ, ਰੋਜ਼ਗਾਰ ਨੈਸ਼ਨਲ ਕਰੀਅਰ ਸਰਵਿਸ ਸੈਂਟਰ ਫਾਰ ਡਿਫਰੇਂਟ ਏਬਲਡ ਲੁਧਿਆਣਾ ਵਲੋਂ ਦਿਵਿਆਗਾਂ ਲਈ ਭਾਰਤ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਮੈਡਮ ਜਸਵਿੰਦਰ ਕੌਰ ਸੀਨੀਅਰ ਇੰਡਸਟਰੀਅਲ ਪਰਮੋਸ਼ਨ ਅਫਸਰ,  ਜ਼ਿਲ੍ਹਾ ਉਦਯੋਗ ਕੇਂਦਰ ਹੁਸ਼ਿਆਰਪੁਰ ਵਲੋਂ ਪੀ.ਐਮ.ਈ.ਜੀ.ਪੀ. ਸਕੀਮ ( ਸਵੈ ਰੋਜ਼ਗਾਰ ਸਕੀਮ ) ਤਹਿਤ ਦਿੱਤੇ ਜਾਂਦੇ ਲੋਨ ਬਾਰੇ ਜਾਣਕਾਰੀ ਦਿੱਤੀ ਗਈ। ਰਾਕੇਸ਼ ਕੁਮਾਰ, ਏ.ਡੀ.ਐਮ ਜ਼ਿਲ੍ਹਾ ਮੈਨੇਜਰ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਉਨ੍ਹਾਂ ਦੇ ਵਿਭਾਗ ਦੁਆਰਾਂ ਸਵੈ ਰੋਜ਼ਗਾਰ ਤਹਿਤ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।

Advertisements

 ਜਰਨੈਲ ਸਿੰਘ ਧੀਰ, ਮੈਂਬਰ ਜ਼ਿਲ੍ਹਾ ਪੱਧਰੀ ਕਮੇਟੀ ਦਿਵਿਆਂਗ ਹੁਸ਼ਿਆਰਪੁਰ ਵਲੋਂ ਕੇਂਦਰ ਅਤੇ ਰਾਜ ਸਰਕਾਰ ਵਲੋਂ ਦਿਵਿਆਂਗ ਵਿਅਕਤੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਸੰਦੀਪ ਸ਼ਰਮਾ ਐਚ ਆਰ, ਲੁਧਿਆਣਾ ਬੀਵਰਜ ਪ੍ਰਾਈਵੇਟ ਲਿਮਟਡ ( ਕੋਕਾ ਕੋਲਾ ) ਹੁਸ਼ਿਆਰਪੁਰ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਉਨ੍ਹਾਂ ਦੇ ਅਦਾਰੇ ਵਲੋਂ ਪਿਛਲੇ ਕੁਝ ਮਹੀਨਿਆਂ ਦੌਰਾਨ ਕੁਝ ਦਿਵਿਆਂਗ ਪ੍ਰਾਰਥੀਆਂ ਨੂੰ ਡੀ ਬੀ ਈ .ਈ ਦੇ ਸਹਿਯੋਗ ਨਾਲ ਨੌਕਰੀ ਦਾ ਮੌਕਾ ਦਿਤਾ ਗਿਆ ਅਤੇ ਇਸ ਪ੍ਰੋਗਰਾਮ ਦੌਰਾਨ ਇੱਕ ਦਿਵਿਆਂਗ ਪਾਰਥੀ ਨੂੰ ਆਫਰ ਲੈਟਰ ਵੀ ਦਿੱਤਾ ਗਿਆ। ਸੰਦੀਪ ਸ਼ਰਮਾ ਨੇ ਇਸ ਦਾ ਸਾਰਾ ਸਿਹਰਾ ਕੰਪਨੀ ਦੀ ਮੈਨੇਜਮੈਂਟ ਅਤੇ ਸੀਨੀਅਰ ਪੰਕਜ ਅਰੋੜਾ, ਸੁਖਵਿੰਦਰ ਸਿੰਘ ਅਤੇ ਕ੍ਰਿਸ਼ਨ ਸ਼ਰਮਾ ਨੂੰ ਦਿੱਤਾ। ਅਦਿਤਿਆ ਰਾਣਾ ਕਰੀਅਰ ਕਾਊਂਸਲਰ ਵਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰਾਹੀਂ ਕੀਤੀਆਂ ਗਈਆਂ ਨਿਵੇਕਲੀਆਂ ਪਹਿਲਕਦਮੀਆਂ ਬਾਰੇ ਪ੍ਰਾਰਥੀਆਂ ਨੂੰ ਚਾਨਣਾ ਪਾਇਆ ਗਿਆ ਅਤੇ ਰਾਕੇਸ਼ ਕੁਮਾਰ ਪਲੇਸਮੈਂਟ ਅਫਸਰ ਵਲੋਂ ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾ ਬਾਰੇ ਜਾਣਕਾਰੀ ਦਿੱਤੀ ਗਈ। ਵਿਕਰਮ ਯੰਗ ਪ੍ਰੌਫੇਸ਼ਨਲ ਮਾਡਲ ਕਰੀਅਰ ਸੈਂਟਰ ਹੁਸ਼ਿਆਂਰਪੁਰ ਵਲੋਂ ਨੈਸ਼ਨਲ ਕਰੀਅਰ ਸਰਵਿਸ ਸਬੰਧੀ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਭਾਰਤੀ ਵਿਕਲਾਂਗ ਕਲੱਬ ਹੁਸ਼ਿਆਰਪੁਰ ਅਤੇ ਲੁਧਿਆਣਾ ਬੀਵਰਜ ਪ੍ਰਾਈਵੇਟ ਲਿਮਟਿਡ ਹੁਸ਼ਿਆਰਪੁਰ ਵਲੋਂ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਪ੍ਰਾਰਥੀਆਂ ਨੂੰ ਮੁਫਤ ਕੰਬਲ ਵੀ ਦਿੱਤੇ ਗਏ।

LEAVE A REPLY

Please enter your comment!
Please enter your name here