ਭਾਜਪਾ ਦੀ ਮਜ਼ਬੂਤੀ ਇਕਜੁੱਟ ਹੋ ਕੇ ਕੰਮ ਕਰਨ ਵਰਕਰਾਂ: ਰਾਜੇਸ਼ ਹਨੀ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਜ਼ਿਲ੍ਹੇ ਵਿੱਚ ਭਾਜਪਾ ਨੂੰ ਬੂਥ ਪੱਧਰ ਤੇ ਮਜ਼ਬੂਤ ​​ਕਰਨ ਲਈ ਭਾਜਪਾ ਦੇ ਸੂਬਾ ਸਕੱਤਰ ਤੇ ਜ਼ਿਲ੍ਹਾ ਇੰਚਾਰਜ ਰਾਜੇਸ਼ ਹਨੀ ਨੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਗ੍ਰਿਹ ਵਿਖੇ ਪਿੰਡ ਖੋਜੇਵਾਲ ਵਿੱਖੇ ਮੀਟਿੰਗ ਕਰਕੇ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰਾ ਕੀਤਾ।ਇਸ ਮੌਕੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਸ਼ਮੂਲੀਅਤ ਕੀਤੀ।ਭਾਜਪਾ ਦੀ ਮਜਬੂਤੀ ਲਈ ਮੀਟਿੰਗ ਵਿਚ ਚਰਚਾ ਕੀਤੀ ਗਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਕਰਦੇ ਜ਼ਿਲ੍ਹਾ ਇੰਚਾਰਜ ਰਾਜੇਸ਼ ਹਨੀ ਨੇ ਕਿਹਾ ਕਿ ਪਾਰਟੀ ਨੂੰ ਸ਼ਕਤੀ ਕੇਂਦਰ ਅਤੇ ਬੂਥ ਪੱਧਰ ਤੇ ਹੋਰ ਮਜ਼ਬੂਤ ​​ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ਤੇ ਕੰਮ ਕਰਨਾ ਪਵੇਗਾ।ਇਸ ਦੇ ਨਾਲ ਹੀ ਪਾਰਟੀ ਵਰਕਰਾਂ ਨੂੰ ਲੋਕ ਸਭਾ ਚੋਣਾਂ ਲਈ ਤਿਆਰ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਦੇ ਹਰ ਪ੍ਰੋਗਰਾਮ ਵਿੱਚ ਵਰਕਰਾਂ ਨੂੰ ਸ਼ਮੂਲੀਅਤ ਕਰਨੀ ਚਾਹੀਦੀ ਹੈ।

Advertisements

ਰਾਜੇਸ਼ ਹਨੀ ਨੇ ਕਿਹਾ ਕਿ ਅੱਜ ਪੰਜਾਬ ਬਹੁਤ ਹੀ ਨਾਜ਼ੁਕ ਦੌਰ ਵਿੱਚੋਂ ਲੰਘ ਰਿਹਾ ਹੈ। ਸੂਬੇ ਵਿੱਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਇੱਥੇ ਸਰਕਾਰ ਨਾਮ ਦੀ ਕੋਈ ਚੀਜ ਨਹੀਂ ਰਹੀ। ਸਰਕਾਰ ਦੀ ਅਣਗਹਿਲੀ ਕਾਰਨ ਹੀ ਕਤਲ ਅਤੇ ਗੈਂਗਵਾਰ ਹੋ ਰਹੀ ਹੈ। ਪਿਛਲੀਆਂ ਚੋਣਾਂ ਵਿੱਚ ਕੇਜਰੀਵਾਲ ਦੇ ਸੱਦੇ ਤੇ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਸੀ ਪਰ ਭਗਵੰਤ ਮਾਨ ਦੀ ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਆਮ ਆਦਮੀ ਪਾਰਟੀ ਨੇ ਚੋਣਾਂ ਚ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਂਦੇ ਹੀ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ ਅਤੇ ਹਰ ਘਰ ਦੇ ਇੱਕ ਵਿਅਕਤੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਪਰ ਸਰਕਾਰ ਇਸ ਤੋਂ ਮੂੰਹ ਮੋੜ ਗਈ ਹੈ। ਪੰਜਾਬ ਵਿੱਚ ਸ਼ਾਂਤੀ ਤੇ ਭਾਈਚਾਰਾ ਖ਼ਤਮ ਹੋ ਗਿਆ ਹੈ।

ਜੇਲ੍ਹਾਂ ਵਿੱਚ ਬੰਦ ਗੈਂਗਸਟਰ ਕਾਰੋਬਾਰੀ ਤੋਂ ਵਸੂਲੀ ਕਰ ਰਹੇ ਹਨ ਇਸ ਦਾ ਵਿਰੋਧ ਕਰਨ ਤੇ ਉਨ੍ਹਾਂ ਨੂੰ ਮਾਰ ਦਿੱਤਾ ਜਾਂਦਾ ਹੈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਸਾਲ 2014 ਵਿੱਚ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਵੱਲੋਂ ਦੇਸ਼ ਹਿੱਤ ਵਿੱਚ ਕਈ ਯੋਜਨਾਵਾਂ ਚਲਾਈਆਂ ਗਈਆਂ ਹਨ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਭਲਾਈ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਦੇਸ਼ ਦੇ ਸਾਰੇ ਲਾਭਪਾਤਰੀਆਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ।ਖੋਜੇਵਾਲ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਹੱਤਵਪੂਰਨ ਸਰਕਾਰੀ ਸਕੀਮਾਂ ਜਿਵੇਂ ਪ੍ਰਧਾਨ ਮੰਤਰੀ ਜਨ-ਧਨ ਯੋਜਨਾ, ਆਯੂਸ਼ਮਾਨ ਭਾਰਤ ਯੋਜਨਾ,ਬਾਰੇ ਜਾਣਕਾਰੀ ਦਿੰਦੇ ਹੋਏ ਵਰਕਰਾਂ ਨੂੰ ਪ੍ਰਧਾਨ ਮੰਤਰੀ ਜਨ-ਧਨ ਯੋਜਨਾ, ਆਯੂਸ਼ਮਾਨ ਭਾਰਤ ਯੋਜਨਾ, ਕਿਸਾਨ ਫਸਲ ਬੀਮਾ ਯੋਜਨਾ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਉੱਜਵਲਾ ਯੋਜਨਾ, ਅਗਨੀਪਥ ਯੋਜਨਾ ਆਦਿ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਯਗਦਤ ਐਰੀ,ਬੀਰਬਲ ਪਹਵਾ,ਤੇਜਸਵੀ ਭਾਰਦਵਾਜ,ਉਮੇਸ਼ ਸ਼ਾਰਦਾ,ਡਾ. ਰਣਵੀਰ ਕੌਸ਼ਲ,ਸ਼ਾਮ ਸੁੰਦਰ ਅੱਗਰਵਾਲ,ਮੰਨੂ ਧੀਰ,ਰਾਜੇਸ਼ ਪਾਸੀਂ,ਅਮਨਦੀਪ ਸਿੰਘ ਗੋਰਾ ਗਿੱਲ, ਅਕਾਸ਼ ਕਾਲੀਆ,ਕਪੂਰ ਚੰਦ ਥਾਪਰ,ਰੋਸ਼ਨ ਲਾਲ ਸੱਭਰਵਾਲ,ਸਾਹਿਲ ਚੋਪੜਾ,ਰਾਜ ਕੁਮਾਰ ਰਾਣਾ,ਚੰਦਨ ਮਿਸ਼ਰਾ ਲਕੀ ਸਰਪੰਚ ਜਗਦੀਸ਼ ਸ਼ਰਮਾ,ਪਿਯੂਸ਼ ਮਨਚੰਦਾ,ਧਰਮਪਾਲ ਮਹਾਜਨ,ਅਸ਼ੋਕ ਮਾਹਲਾ,ਸੱਤਪਾਲ ਲਾਹੌਰੀਆ,ਰੰਜਿਦਰ ਸਿੰਘ ਧੰਜਲ,ਸੰਨੀ ਬੈਂਸ,ਅਸ਼ਵਨੀ ਤੁੱਲੀ,ਕਮਲ ਪ੍ਰਭਾਕਰ,ਰਾਜੇਸ਼ ਮੰਨਣ,ਓਮ ਪ੍ਰਕਾਸ਼ ਬਹਿਲ,ਪ੍ਰਦੀਪ ਲਵੀ, ਗੌਰਵ ਮਹਾਜਨ,ਈਸ਼ਾ ਮਹਾਜਨ,ਨੀਰੂ ਸ਼ਰਮਾ,ਅਭਾ ਆਨੰਦ, ਕੁਸ਼ਮ ਪਸਰੀਚਾ,ਰਿਮਪੀ ਸ਼ਰਮਾ,ਭਾਰਤੀ ਸ਼ਰਮਾ,ਬੱਬੂ ਮਾਨ,ਕਪੂਰ ਚੰਦ ਥਾਪਰ,ਜਤਿਨ ਵੋਹਰਾ,ਹਰੀਕ ਜੋਸ਼ੀ,ਚੰਦਾ ਮਿਸ਼ਰਾ ਗੁਰਪਰੀਤ ਬਲ ਆਦਿ ਹਾਜ਼ਿਰ ਸਨ।

LEAVE A REPLY

Please enter your comment!
Please enter your name here