ਯੁਵਾ ਸ਼ਕਤੀ ਹੀ ਭਾਜਪਾ ਦੀ ਤਾਕਤ, ਦੇਸ਼ ਚ ਨੌਜਵਾਨਾਂ ਦੇ ਦਮ ਤੇ ਤੀਸਰੀ ਵਾਰ ਬਣੇਗੀ ਭਾਜਪਾ ਦੀ ਸਰਕਾਰ: ਰਾਜੇਸ਼ ਹਨੀ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ: ਭਾਜਪਾ ਦੇ ਸੂਬਾ ਸਕੱਤਰ ਤੇ ਜਿਲ੍ਹਾ ਇੰਚਾਰਜ ਰਾਜੇਸ਼ ਹਨੀ ਆਪਣੇ ਕਪੂਰਥਲਾ ਪਰਵਾਸ ਦੌਰਾਨ ਭਾਜਪਾ ਦੇ ਸਾਬਕਾ ਸੂਬਾ ਸਕੱਤਰ ਤੇ ਸੂਬਾ ਕਾਰਜਕਾਰਨੀ ਮੈਂਬਰ ਉਮੇਸ਼ ਸ਼ਾਰਦਾ ਦੇ ਗ੍ਰਹਿ ਵਿਖੇ ਪਹੁੰਚੇ। ਇਸ ਦੌਰਾਨ ਉਮੇਸ਼ ਸ਼ਾਰਦਾ ਨੇ ਰਾਜੇਸ਼ ਹਨੀ ਨੂੰ ਸਿਰੋਪਾਓ ਭੇਟ ਕਰਕੇ ਸਵਾਗਤ ਕੀਤਾ।ਇਸ ਦੌਰਾਨ ਦੋਵਾਂ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ,ਸੂਬੇ ਦੀ ਸਿਆਸੀ ਸਥਿਤੀ ਸਮੇਤ ਕਈ ਮੁੱਦਿਆਂ ਤੇ ਚਰਚਾ ਕੀਤੀ। ਇਸ ਦੌਰਾਨ ਭਾਜਪਾ ਦੇ ਸੂਬਾ ਸਕੱਤਰ ਅਤੇ ਜਿਲ੍ਹਾ ਇੰਚਾਰਜ ਰਾਜੇਸ਼ ਹਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸੂਬੇ ਵਿੱਚ ਭਾਜਪਾ ਇੱਕ ਮਜਬੂਤ ਤਾਕਤ ਬਣ ਕੇ ਉਭਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸੂਬੇ ਵਿੱਚ ਲੋਕਾਂ ਦੀ ਆਵਾਜ਼ ਬਣ ਚੁੱਕੀ ਹੈ।ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਡਾ ਦੀ ਅਗਵਾਈ ਹੇਠ ਭਾਜਪਾ ਆਉਣ ਵਾਲੇ ਦਿਨਾਂ ਵਿੱਚ ਹੋਰ ਮਜ਼ਬੂਤ ​​ਹੋਵੇਗੀ।ਰਾਜੇਸ਼ ਹਨੀ ਨੇ ਪਾਰਟੀ ਵਰਕਰਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਤਾਂ ਜੋ ਤਾਂ ਜੋ ਪਾਰਟੀ ਨੂੰ ਮਜ਼ਬੂਤ ​​ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਮੋਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਮਿਲੇ।

Advertisements

ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੂੰ ਵਿਸ਼ਵ ਭਰ ਵਿੱਚ ਸਭ ਤੋਂ ਵੱਡੀ ਗਿਣਤੀ ਵਿਚ ਵਰਕਰਾਂ ਦੇ ਨਾਲ ਸਿਆਸੀ ਪਾਰਟੀ ਹੋਣ ਦਾ ਮਾਣ ਹਾਸਲ ਹੈ।ਭਾਜਪਾ ਦੇ ਕੋਲ ਸਭ ਤੋਂ ਵੱਧ ਸੰਸਦ ਮੈਂਬਰ,ਐਮ.ਐਲ.ਏ.ਮਹਿਲਾ ਨੁਮਾਇੰਦੇ ਅਤੇ ਜ਼ਿਆਦਾਤਰ ਸੂਬਿਆਂ ਵਿੱਚ ਸਰਕਾਰ ਚੱਲਾ ਰਹੀ ਹੈ।ਉਨ੍ਹਾਂ ਨੇ ਭਾਜਪਾ ਆਗੂਆਂ ਨੂੰ ਪਾਰਟੀ ਨੂੰ ਅੱਗੇ ਲਿਜਾਣ ਲਈ ਇੱਕ ਪਰਿਵਾਰ ਵਜੋਂ ਕੰਮ ਕਰਨ ਦੀ ਅਪੀਲ ਕੀਤੀ।ਉਨ੍ਹਾਂ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਲੋਕਾਂ ਅਤੇ ਸੂਬੇ ਦੀ ਭਲਾਈ ਲਈ ਕੰਮ ਕਰਨ ਦੀ ਅਪੀਲ ਕੀਤੀ।ਇਸ ਮੌਕੇ ਭਾਜਪਾ ਦੇ ਸਾਬਕਾ ਸੂਬਾ ਸਕੱਤਰ ਤੇ ਸੂਬਾ ਕਾਰਜਕਾਰਨੀ ਮੈਂਬਰ ਉਮੇਸ਼ ਸ਼ਾਰਦਾ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੇ ਨਿਸ਼ਾਨਾ ਸਾਧਿਆ।ਉਨ੍ਹਾਂ ਕਿਹਾ ਕਿ ਪੰਜਾਬ ਚ ਅਮਨ ਕਾਨੂੰਨ ਦੀ ਸਥਿਤੀ ਹੁਣ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ।ਉਨ੍ਹਾਂ ਕਿਹਾ ਕਿ ਸੂਬੇ ਚ ਪਹਿਲਾਂ ਵੀ ਇਸ ਤਰ੍ਹਾਂ ਦੀਆ ਘਟਨਾਵਾਂ ਵਾਪਰਿਆ ਹਨ ਪਰ ਹੁਣ ਭਾਰੀ ਮਾਤਰਾ ਵਿਚ ਪਾਕਿਸਤਾਨ ਤੋਂ ਹਥਿਆਰ ਆ ਰਹੇ ਹਨ ਜੋ ਕਿ ਸਥਿਤੀ ਗੰਭੀਰ ਹੋਣ ਵੱਲ ਇਸ਼ਾਰਾ ਕਰ ਰਿਹਾ ਹੈ।ਸ਼ਾਰਦਾ ਨੇ ਕਿਹਾ ਕਿ ਪੰਜਾਬ ਵਿੱਚੋਂ ਅੱਤਵਾਦ ਦਾ ਖਾਤਮਾ ਕਰਨ ਵਾਲੀ ਸੂਬੇ ਦੀ ਪੁਲਿਸ ਹੁਣ ਕਟਹਿਰੇ ਵਿੱਚ ਹੈ।ਖਾਕੀ ਦਾ ਭੈਅ ਖਤਮ ਹੋ ਗਿਆ ਹੈ।ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਤਾਰ-ਤਾਰ ਹੋ ਚੁੱਕੀ ਹੈ।ਗੈਂਗਸਟਰਵਾਦ,ਅੱਤਿਆਚਾਰ ਤੋਂ ਇਲਾਵਾ ਨਸ਼ੇ ਵੀ ਖੁੱਲ੍ਹੇਆਮ ਵਿਕ ਰਹੇ ਹਨ।ਨਿੱਤ ਦਿਨ ਨਸ਼ੇ ਕਾਰਨ ਸੂਬੇ ਵਿੱਚ ਮੌਤਾਂ ਹੋ ਰਹੀਆਂ ਹਨ ਅਤੇ ਇਸ ਦੇ ਨਾਲ ਹੀ ਨਸ਼ੇ ਵਿਚ ਨੌਜਵਾਨਾਂ ਦੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ।

ਪੰਜਾਬ ਦੀਆਂ ਜੇਲ੍ਹਾਂ ਵਿੱਚ ਗੈਂਗਵਾਰ, ਨਸ਼ੇ ਅਤੇ ਮੋਬਾਈਲ ਮਿਲ ਰਹੇ ਹਨ।ਪੰਜਾਬ ਵਿੱਚ ਅਫਸਰਾਂ ਦੀ ਬਦਲੀ ਤਾਂ ਹੋ ਰਹੀ ਹੈ ਪਰ ਹਾਲਾਤ ਜ਼ਮੀਨੀ ਪੱਧਰ ਤੇ ਪੁਰਾਣੇ ਸਿਸਟਮ ਨਾਲ ਚੱਲ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਚ ਖਾਕੀ ਦੇ ਸਖ਼ਤ ਪਹਿਰੇ ਹੇਠ ਹੋਏ ਕਤਲਾਂ ਨੇ ਪੁਲਿਸ ਨੂੰ ਕਟਹਿਰੇ ਚ ਖੜ੍ਹਾ ਕਰ ਦਿੱਤਾ ਹੈ।ਸੁਧੀਰ ਸੂਰੀ ਕਤਲ ਕਾਂਡ ਪੁਲਿਸ ਪਹਿਰੇ ‘ਵਿਚ ਹੋ ਗਿਆ।ਏਸੀਪੀ ਰੈਂਕ ਤੋਂ ਲੈ ਕੇ ਐੱਸਐੱਚਓ ਤੱਕ ਅਤੇ ਭਾਰੀ ਪੁਲਸ ਫੋਰਸ ਦੀ ਮੌਜੂਦਗੀ ਵਿੱਚ ਕਾਤਲ ਨੇ ਸੂਰੀ ਨੂੰ ਮਾਰ ਦਿੱਤਾ ਸੀ,ਪਰ ਖਾਕੀ ਵਾਲੇ ਪਾਸਿਓਂ ਕੋਈ ਕਰਾਸ ਫਾਇਰਿੰਗ ਨਹੀਂ ਹੋਈ ਸੀ। ਉੱਥੇ ਹੀ ਡੇਰਾ ਪ੍ਰੇਮੀ ਪ੍ਰਦੀਪ ਨੂੰ ਪੁਲਿਸ ਦੀ ਮੌਜੂਦਗੀ ਵਿੱਚ ਮਾਰ ਦਿੱਤਾ ਗਿਆ ਸੀ,ਜਿਸ ਨਾਲ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਸੀ।ਉਨ੍ਹਾਂ ਕਿਹਾ ਕਿ 29 ਮਈ ਨੂੰ 2022 ਨੂੰ ਸਿੱਧੂ ਮੂਸੇਵਾਲਾ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।4 ਨਵੰਬਰ 2022 ਨੂੰ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਪੰਜਾਬ ਵਿੱਚ ਪੁਲਿਸ ਦੀ ਸੁਰੱਖਿਆ ਵਿੱਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।ਡੇਰਾ ਸਮਰਥਕ ਪ੍ਰਦੀਪ ਸਿੰਘ ਦਾ ਫਰੀਦਕੋਟ ਵਿੱਚ ਕਤਲ ਕੀਤਾ ਗਿਆ।ਮਾਰਚ ਦੇ ਮਹੀਨੇ ਵਿੱਚ ਸੰਦੀਪ ਨੰਗਲ ਅੰਬੀਆਂ ਦਾ ਜਲੰਧਰ ਦੇ ਦਿਹਾਤੀ ਖੇਤਰ

ਕਬੱਡੀ ਮੈਚ ਦੌਰਾਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। 6 ਅਪ੍ਰੈਲ ਨੂੰ ਪਟਿਆਲਾ ਚ ਯੂਨੀਵਰਸਿਟੀ ਦੇ ਬਾਹਰ ਕਬੱਡੀ ਖਿਡਾਰੀ ਧਰਮਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅੰਮ੍ਰਿਤਸਰ ਦੇ ਪਿੰਡ ਨੰਗਲੀ ਚ 25 ਅਪ੍ਰੈਲ ਦੀ ਰਾਤ ਨੂੰ 12ਵੀਂ ਜਮਾਤ ਦੇ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੀ ਪੰਜਾਬ ਵਿਚ ਹਰ ਰੋਜ਼ ਕਿਤੇ ਨਾ ਕਿਤੇ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ, ਜੋ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਧੱਕਣ ਵੱਲ ਇਸ਼ਾਰਾ ਕਰ ਰਹੀਆਂ ਹਨ।ਉਮੇਸ਼ ਸ਼ਾਰਦਾ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ ਦਸ ਮਹੀਨਿਆਂ ਵਿਚ ਦੋ ਸੌ ਤੋਂ ਵੱਧ ਲੋਕ ਨਸ਼ੇ ਕਾਰਨ ਮਰ ਚੁੱਕੇ ਹਨ ਅਤੇ ਪੰਜਾਬ ਦੇ ਹਰ ਗਲੀ ਮੁਹੱਲੇ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਤੇ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।

LEAVE A REPLY

Please enter your comment!
Please enter your name here