ਰਿਟਾਇਰਡ ਕਰਮਚਾਰੀ ਯੂਨੀਅਨ ਨੇ ਮੰਗਾਂ ਸੰਬੰਧੀ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਰਿਟਾਇਰਡ ਕਰਮਚਾਰੀ ਯੂਨੀਅਨ ਨਗਰ ਨਿਗਮ ਦੇ ਕਰਮਚਾਰੀਆਂ/ਅਧਿਕਾਰੀਆਂ ਦੀਆਂ ਮੁੱਖ ਮੰਗਾਂ ਬਾਰੇ ਮੰਗ ਪੱਤਰ ਦੇਣ ਸਬੰਧੀ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਨਾਲ ਦਫਤਰ ਨਗਰ ਨਿਗਮ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿਚ ਵਿਸ਼ੇਸ਼ ਤੌਰ ਤੇ ਸ: ਕੁਲਵੰਤ ਸਿੰਘ ਸੈਣੀ ਜਨਰਲ ਸਕੱਤਰ ਪਾੰਜਬ ਹਾਜਰ ਹੋਏ। ਇਸ ਮੌਕੇ ਸਹਾਇਕ ਕਮਿਸ਼ਨਰ ਨਾਲ ਗੱਲਬਾਤ ਕਰਦੇ ਹੋਏ ਪੈਨਸ਼ਨ ਸਮੇਂ ਸਿਰ ਮਿਲਣ ਅਤੇ ਗੁਰੈਚਟੀ ਦਾ ਵਾਧਾ ਸਮੇਂ ਸਿਰ ਦੇਣ ਦਾ ਉਪਰਾਲਾ ਕਰਨ ਸਬੰਧੀ ਉਹਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ ਵਲੋਂ ਵਿਸ਼ਵਾਸ ਦੁਆਇਆ ਕਿ ਜਲਦ ਹੀ ਗੁਰੈਚਟੀ ਰਿਟਾਇਰਡ ਮੁਲਾਜਮਾਂ ਨੂੰ ਦੇ ਦਿੱਤੀ ਜਾਵੇਗੀ।

Advertisements

ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਵਲੋਂ ਰਿਟਾ: ਮੁਲਾਜਮਾ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿੰਗਲ ਯੂਜ ਪਲਾਸਟਿਕ ਅਤੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਵਾਸਤੇ ਅਤੇ ਵੱਧ ਤੋਂ ਵੱਧ ਲੋਕਾ ਨੂੰ ਆਪਣੇ ਆਪਣੇ ਇਲਾਕੇ ਵਿਚ ਜਾਗਰੂਕ ਕਰਨ ਲਈ ਕਿਹਾ ਗਿਆ ਅਤੇ ਸੰਜੀਵ ਅਰੋੜਾ ਵਲੋਂ ਰਿਟ: ਮੁਲਾਜਮਾਂ ਨੂੰ ਵਿਸ਼ਾਵਾਸ ਦੁਆਇਆ ਗਿਆ ਕਿ ਨਗਰ ਨਿਗਮ ਦੇ ਹਰ ਕੰਮ ਲਈ ਹਰ ਸਮੇਂ ਤਿਆਰ ਹਨ। ਇਸ ਮੀਟਿੰਗ ਵਿਚ ਸੰਜੀਵ ਅਰੋੜਾ, ਸੁਰਜੀਤ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਪਾਲ, ਅਸ਼ਵਨੀ ਕੁਮਾਰ, ਅਸ਼ਵਨੀ ਕੁਮਾਰ, ਲਾਲ ਸਿੰਘ, ਬਲਵਿੰਦਰ ਸਿੰਘ, ਸੀਤਾ ਰਾਮ, ਕੇਵਲ ਲਾਲ ਹੀਰ, ਨਛੱਤਰ ਲਾਲ, ਰਵਿੰਦਰ ਠਾਕੁਰ, ਬਾਬੂ ਲਾਲ ਅਤੇ ਨਰੇਸ਼ ਕੁਮਾਰ ਆਦਿ ਸ਼ਾਮਲ ਹੋਏ।

LEAVE A REPLY

Please enter your comment!
Please enter your name here