ਚੰਡੀਗੜ੍ਹ ਯੂਨੀਵਰਸਿਟੀ ਦੇ ਨੈਸ਼ਨਲ ਐਂਟਰੈਂਸ-ਕਮ-ਸਕਾਲਰਸ਼ਿਪ ਟੈਸਟ, CU-CET-2023 ਦਾ ਕਪੂਰਥਲਾ ਵਿਖੇ ਕੀਤਾ ਗਿਆ ਉਦਘਾਟਨ

ਕਪੂਰਥਲਾ (ਦ ਸਟੈਲਰ ਨਿਊਜ਼)। ਗੌਰਵ ਮੜੀਆ  : ਪਿਛਲੇ ਸਾਲਾਂ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਸਿੱਖਿਆ ਦੇ ਖੇਤਰ ਵਿੱਚ ਆਪਣੇ ਆਪ ਨੂੰ ਇੱਕ ਸਫਲ ਯੂਨੀਵਰਸਿਟੀ ਵਜੋਂ ਸਥਾਪਿਤ ਕੀਤਾ ਹੈ। QS ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2023 ਵਿੱਚ 185ਵਾਂ ਰੈਂਕ ਅਤੇ NIRF ਰੈਂਕਿੰਗਜ਼ 2022 ਵਿੱਚ 29ਵਾਂ ਰੈਂਕ, ਹਾਸਿਲ ਕਰ ਕੇ ਯੂਨੀਵਰਸਿਟੀ ਨੇ ਸਿੱਖਿਆ ਦੇ ਉੱਚ ਅਦਾਰਿਆਂ ਵਿੱਚ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਹੈ। ਅੱਜ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ.ਆਰ.ਐਸ.ਬਾਵਾ ਨੇ ਕਪੂਰਥਲਾ ਵਿਖੇ 60 ਕਰੋੜ ਦੀ ਲਾਗਤ ਵਾਲੇ ਨੈਸ਼ਨਲ ਐਂਟਰੈਂਸ-ਕਮ-ਸਕਾਲਰਸ਼ਿਪ ਟੈਸਟ CU-CET-2023 ਦਾ ਉਦਘਾਟਨ ਕੀਤਾ।  ਉਦਘਾਟਨ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡਾ. ਬਾਵਾ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਨਵੀਆਂ ਬੁਲੰਦੀਆਂ ਛੂਹ ਰਹੀ ਹੈ। ਚੰਡੀਗੜ੍ਹ ਯੂਨੀਵਰਸਿਟੀ ਨੇ ਪਹਿਲਾਂ NIRF ਰੈਂਕਿੰਗ 2022 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਦੀਆਂ ਸਰਕਾਰੀ ਅਤੇ ਗੈਰ-ਸਰਕਾਰੀ ਯੂਨੀਵਰਸਿਟੀਆਂ ਵਿੱਚੋਂ 29ਵਾਂ ਸਥਾਨ ਹਾਸਲ ਕੀਤਾ ਹੈ। ਅਤੇ ਫਿਰ 185ਵੇਂ ਰੈਂਕ ਦੇ ਨਾਲ, ਸਾਲ 2023 ਲਈ QS ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ ਵਿੱਚ ਚੋਟੀ ਦੇ 200 ਵਿੱਚ ਸ਼ਾਮਲ ਹੋਣ ਵਾਲੀ ਸਭ ਤੋਂ ਯੰਗ ਯੂਨੀਵਰਸਿਟੀ ਬਣੀ। ਇੱਕ ਵਿਦਿਅਕ ਸੰਸਥਾ ਦਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀ ਦਰਜਾਬੰਦੀ ਵਿੱਚ ਸ਼ਾਮਲ ਹੋਣਾ, ਇਸਦੇ ਮਿਆਰੀ ਵਿਦਿਅਕ ਮਾਡਲ ਨੂੰ ਦਰਸਾਉਂਦਾ ਹੈ। ਇਹ ਵਿਦਿਆਰਥੀਆਂ ਨੂੰ ਉਹਨਾਂ ਦੀ ਸਿੱਖਿਆ ਲਈ ਸਭ ਤੋਂ ਵਧੀਆ ਸੰਸਥਾ ਚੁਣਨ ਲਈ ਪ੍ਰੇਰਕ ਅਤੇ ਮਾਰਗਦਰਸ਼ਕ ਵਜੋਂ ਕੰਮ ਕਰਦਾ ਹੈ।

Advertisements

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ: ਬਾਵਾ ਨੇ ਦੱਸਿਆ ਕਿ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਨਾਮਵਰ ਗਲੋਬਲ ਰਿਸਰਚ ਏਜੰਸੀ QS Asia ਵੱਲੋਂ ਜਾਰੀ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2023 ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੇ ਰੁਜ਼ਗਾਰਦਾਤਾ ਵੱਜੋਂ, ਅਕਾਦਮਿਕ ਅਦਾਰੇ ਵੱਜੋਂ, ਮਜ਼ਬੂਤ ​​ਖੋਜ ਈਕੋਸਿਸਟਮ ਅਤੇ ਵੱਧ ਅੰਤਰਰਾਸ਼ਟਰੀ ਵਿਦਿਆਰਥੀਆਂ, ਵਰਗੇ ਵੱਖ-ਵੱਖ ਮਾਪਦੰਡਾਂ ‘ਤੇ ਚੋਟੀ ਦਾ ਸਥਾਨ ਹਾਸਲ ਕੀਤਾ ਹੈ। ਇਸ ਨੇ ਬੈਂਚਮਾਰਕ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ ਅਤੇ 185 ਦੇ ਰੈਂਕ ਦੇ ਨਾਲ ਏਸ਼ੀਆ ਵਿੱਚ ਚੋਟੀ ਦੀਆਂ 200 ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ ਵਾਲੀ ਸਭ ਤੋਂ ਯੰਗ ਯੂਨੀਵਰਸਿਟੀ ਬਣ ਗਈ ਹੈ। ਡਾ: ਬਾਵਾ ਨੇ ਅੱਗੇ ਕਿਹਾ ਕਿ ਯੂਨੀਵਰਸਿਟੀ ਦਾ ਐਨ.ਆਰ.ਆਈ.ਐਫ ਰੈਂਕਿੰਗ ਤੋਂ ਬਾਅਦ QS ਏਸ਼ੀਆ ਯੂਨੀਵਰਸਿਟੀ ਰੈਂਕਿੰਗ ਵਿੱਚ ਸ਼ਾਮਲ ਹੋਣਾ ਯੂਨੀਵਰਸਿਟੀ ਲਈ ਵੱਡੀ ਪ੍ਰਾਪਤੀ ਹੈ। ਚੰਡੀਗੜ੍ਹ ਯੂਨੀਵਰਸਿਟੀ QS ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2023 ਵਿੱਚ ਏਸ਼ੀਆ ਵਿੱਚ 185ਵੇਂ, ਭਾਰਤ ਵਿੱਚ 15ਵੇਂ ਅਤੇ ਭਾਰਤ ਵਿੱਚ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚੋਂ ਦੂਜੇ ਸਥਾਨ ‘ਤੇ ਹੈ। ਚੰਡੀਗੜ੍ਹ ਯੂਨੀਵਰਸਿਟੀ ਨੇ 2022 ਦੀ ਰੈਂਕਿੰਗ ਦੇ ਮੁਕਾਬਲੇ 90 ਰੈਂਕ ਵੱਡੀ ਛਾਲ ਮਾਰੀ ਹੈ, ਜੋ ਮਿਆਰੀ ਸਿੱਖਿਆ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਯੂਨੀਵਰਸਿਟੀ ਏਸ਼ੀਆ ਵਿੱਚ ਰੁਜ਼ਗਾਰਦਾਤਾ ਵੱਜੋਂ 65ਵੇਂ ਸਥਾਨ ‘ਤੇ ਹੈ, ਜੋ ਪਿਛਲੇ ਸਾਲ ਦੀ ਦਰਜਾਬੰਦੀ ਦੇ ਮੁਕਾਬਲੇ 21 ਰੈਂਕ ਅੱਗੇ ਹੈ। CU ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਸ਼੍ਰੇਣੀ ਵਿੱਚ ਇਸ ਸਾਲ 223ਵੇਂ ਰੈਂਕ ਤੋਂ 153ਵੇਂ ਸਥਾਨ ‘ਤੇ ਪਹੁੰਚ ਗਈ ਹੈ।

2022 ਬੈਚ ਦੀਆਂ ਪਲੇਸਮੈਂਟਾਂ ਬਾਰੇ ਬੋਲਦੇ ਹੋਏ ਡਾ: ਬਾਵਾ ਨੇ ਕਿਹਾ ਕਿ, 25 ਤੋਂ ਵੱਧ ਕੰਪਨੀਆਂ ਨੇ ਸਾਡੇ ਵਿਦਿਆਰਥੀਆਂ ਨੂੰ 25 ਲੱਖ ਤੋਂ ਵੱਧ ਦੇ ਸਾਲਾਨਾ ਪੈਕੇਜ ਦੀ ਪੇਸ਼ਕਸ਼ ਕੀਤੀ ਹੈ ਅਤੇ 400 ਤੋਂ ਵੱਧ ਕੰਪਨੀਆਂ ਨੇ ਸਾਡੇ ਵਿਦਿਆਰਥੀਆਂ ਨੂੰ 5 ਲੱਖ ਤੋਂ ਵੱਧ ਦੇ ਸਾਲਾਨਾ ਪੈਕੇਜ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਨੌਕਰੀਆਂ ਹੀ ਨਹੀਂ, ਵੱਡੀਆਂ ਕੰਪਨੀਆਂ ਨੇ ਵੀ ਵਿਦਿਆਰਥੀਆਂ ਨੂੰ ਇੱਕ ਲੱਖ ਜਾਂ ਇਸ ਤੋਂ ਵੱਧ ਦੀ ਮਾਸਿਕ ਇੰਟਰਨਸ਼ਿਪ ਦੀਆਂ ਪੇਸ਼ਕਸ਼ਾਂ ਦਿੱਤੀਆਂ ਹਨ। ਸਾਲ 2022 ਵਿੱਚ ਵਿਦਿਆਰਥੀਆਂ ਨੂੰ ਦਿੱਤਾ ਗਿਆ ਸਭ ਤੋਂ ਵੱਡਾ ਅੰਤਰਰਾਸ਼ਟਰੀ ਤਨਖਾਹ ਪੈਕੇਜ 1.07 ਕਰੋੜ ਰੁਪਏ ਦਾ ਸੀ, ਜਦੋਂ ਕਿ ਰਾਸ਼ਟਰੀ ਪਲੇਸਮੈਂਟ ਦੌਰਾਨ ਸਭ ਤੋਂ ਵੱਧ ਤਨਖਾਹ ਪੈਕੇਜ 52.11 ਲੱਖ ਰੁਪਏ ਸੀ। 2022 ਬੈਚ ਦੇ ਵਿਦਿਆਰਥੀਆਂ ਦੀ ਕੈਂਪਸ ਪਲੇਸਮੈਂਟ ਦੌਰਾਨ, ਪੰਜਾਬ ਦੇ ਵਿਦਿਆਰਥੀਆਂ ਨੂੰ ਗੂਗਲ, ​​ਡੈੱਲ ਟੈਕਨਾਲੋਜੀ, ਵਿਪਰੋ, ਅਮੇਜ਼ਨ, ਟੈਕ ਮਹਿੰਦਰਾ, ਕੈਪਜੇਮਿਨੀ ਵਰਗੀਆਂ ਬਹੁਰਾਸ਼ਟਰੀ ਕੰਪਨੀਆਂ ਤੋਂ 1079 ਪੇਸ਼ਕਸ਼ਾਂ ਪ੍ਰਾਪਤ ਹੋਈਆਂ ਹਨ। ਇਹਨਾਂ ਵਿੱਚ 843 ਇੰਜਨੀਅਰਿੰਗ ਅਤੇ 103 ਐਮਬੀਏ ਬੈਚ ਦੇ ਵਿਦਿਆਰਥੀਆਂ ਨੇ ਸਫਲਤਾਪੂਰਵਕ ਨੌਕਰੀਆਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਪ੍ਰਕਿਰਿਆ ਦੌਰਾਨ ਦੁਆਬਾ ਖੇਤਰ ਦੇ 382 ਵਿਦਿਆਰਥੀਆਂ ਨੂੰ ਭਾਰਤ ਅਤੇ ਵਿਦੇਸ਼ ਦੀਆਂ ਨਾਮਵਰ ਕੰਪਨੀਆਂ ਵੱਲੋਂ ਨੌਕਰੀਆਂ ਦੇ ਆਫਰ ਪ੍ਰਾਪਤ ਹੋਏ ਹਨ। ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਸਫਲ ਵਿਦਿਆਰਥੀਆਂ ਵਿੱਚੋਂ 31 ਵਿਦਿਆਰਥੀ ਨਵਾਂਸ਼ਹਿਰ ਨਾਲ ਸਬੰਧ ਰੱਖਦੇ ਹਨ। ਉਹਨਾਂ ਨੇ ਅੱਗੇ ਦੱਸਿਆ ਕਿ ਦੋਆਬਾ ਖੇਤਰ ਦੀ ਸੁਨਿਧੀ ਨੂੰ ਚਾਰ ਮਲਟੀ ਨੈਸ਼ਨਲ ਕੰਪਨੀਆਂ ਤੋਂ ਪੇਸ਼ਕਸ਼ਾਂ ਆਈਆਂ ਹਨ, ਜਿੰਨ੍ਹਾਂ ਵਿੱਚ ਮੈਥ ਕੰਪਨੀ, DXC ਤਕਨਾਲੋਜੀ ਇੰਡੀਆ ਪ੍ਰਾਈਵੇਟ ਲਿਮਿਟੇਡ, ਕਾਗਨੀਜ਼ੈਂਟ ਟੈਕਨਾਲੋਜੀ ਇੰਡੀਆ ਪ੍ਰਾਈਵੇਟ ਲਿਮਿਟੇਡ ਅਤੇ ਇੰਟੈਲੀਪਾਤ ਸੋਫਟਵੇਅਰ ਸਲਿਊਸ਼ਨਜ਼ ਪ੍ਰਾਈਵੇਟ ਲਿਮਿਟੇਡ। ਇਸ ਤੋਂ ਇਲਾਵਾ BTech CSE ਦੇ ਅਕਸ਼ਿਤ ਸਿੰਘ ਨੂੰ Capgemini, Raja Software Labs (RSL), ਅਤੇ Accenture ਵਰਗੀਆਂ ਕੰਪਨੀਆਂ ਤੋਂ ਨੌਕਰੀਆਂ ਦੇ ਤਿੰਨ ਆਫਰ ਮਿਲੇ ਹਨ। BTech CSE ਦੇ ਪ੍ਰਣਬ ਬਿਬਰਾ ਨੂੰ ਤਿੰਨ ਬਹੁ-ਰਾਸ਼ਟਰੀ ਕੰਪਨੀਆਂ, DELL ਤਕਨਾਲੋਜੀ, Capgemini ਅਤੇ Cognizant ਤੋਂ ਪੇਸ਼ਕਸ਼ਾਂ ਮਿਲੀਆਂ। CU ਵਿੱਚ MCA ਦੀ ਵਿਦਿਆਰਥਣ ਸ਼ਰੂਤੀ ਕੌਸ਼ਲ ਨੂੰ Capgemini ਵੱਲੋਂ ਨੌਕਰੀ ਦੀ ਪੇਸ਼ਕਸ਼ ਮਿਲੀ ਹੈ।

ਡਾ: ਬਾਵਾ ਨੇ ਅੱਗੇ ਕਿਹਾ, “ਪਲੇਸਮੈਂਟ ਡਰਾਈਵ ਦੌਰਾਨ, 25 ਤੋਂ ਵੱਧ ਕੰਪਨੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ 25 ਲੱਖ ਰੁਪਏ ਦੇ ਸਾਲਾਨਾ ਪੈਕੇਜ ਦੀ ਪੇਸ਼ਕਸ਼ ਕੀਤੀ, ਜਦੋਂ ਕਿ 400 ਤੋਂ ਵੱਧ ਕੰਪਨੀਆਂ ਨੇ 5 ਲੱਖ ਰੁਪਏ ਦੇ ਸਾਲਾਨਾ ਤਨਖਾਹ ਪੈਕੇਜ ਦੀ ਪੇਸ਼ਕਸ਼ ਕੀਤੀ। ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਇਲਾਵਾ, ਬਹੁਤ ਸਾਰੀਆਂ ਕੰਪਨੀਆਂ ਨੇ CU ਦੇ ਵਿਦਿਆਰਥੀਆਂ ਨੂੰ 1 ਲੱਖ ਤੱਕ ਦੇ ਵਜ਼ੀਫੇ ਦੇ ਨਾਲ ਮਹੀਨਾਵਾਰ ਇੰਟਰਨਸ਼ਿਪ ਦੇ ਮੌਕਿਆਂ ਦੀ ਵੀ ਪੇਸ਼ਕਸ਼ ਕੀਤੀ ਹੈ।” ਯੂਨੀਵਰਸਿਟੀ ਵੱਲੋਂ ਖੋਜ ਅਤੇ ਉਦਯੋਗ ਦੇ ਖੇਤਰ ਵਿੱਚ ਮੱਲਾਂ ਮਾਰਨ ਬਾਰੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡਾ: ਬਾਵਾ ਨੇ ਕਿਹਾ ਕਿ, ਪਿਛਲੇ 4 ਸਾਲਾਂ ਤੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਤਕਨਾਲੋਜੀ ਅਤੇ ਆਈ.ਟੀ., ਵਿਗਿਆਨ ਅਤੇ ਸਿਹਤ ਦੇ ਖੇਤਰ ਵਿੱਚ 1800 ਪੇਟੈਂਟ ਦਾਇਰ ਕੀਤੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ 130 ਪੇਟੈਂਟ ਪੰਜਾਬ ਦੇ ਵਿਦਿਆਰਥੀਆਂ ਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਖੋਜ ਨੂੰ ਉਤਸ਼ਾਹਿਤ ਕਰਨ ਲਈ 12 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਕੈਂਪਸ ਵਿੱਚ 30 ਤੋਂ ਵੱਧ ਉਦਯੋਗ ਸਪਾਂਸਰਡ ਐਕਸੀਲੈਂਸ ਅਤੇ ਸਿਖਲਾਈ ਕੇਂਦਰ ਹਨ ਜਿੱਥੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿਖਲਾਈ ਦੇ ਕੇ ਉਦਯੋਗ ਦੀਆਂ ਮੰਗਾਂ ਅਨੁਸਾਰ ਤਿਆਰ ਕੀਤਾ ਜਾਂਦਾ ਹੈ। ਪ੍ਰੋ-ਚਾਂਸਲਰ ਡਾ: ਬਾਵਾ ਨੇ ਕਿਹਾ, “ਚੰਡੀਗੜ੍ਹ ਯੂਨੀਵਰਸਿਟੀ ਨੇ ਹਮੇਸ਼ਾ ਹੀ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਹੈ, ਜਿਸ ਨਾਲ ਉਹ ਨਾ ਸਿਰਫ਼ ਰਾਸ਼ਟਰੀ ਜਾਂ ਅੰਤਰਰਾਸ਼ਟਰੀ ਪੱਧਰ ‘ਤੇ ਆਪਣੇ ਦੇਸ਼ ਦੀ ਪ੍ਰਤੀਨਿਧਤਾ ਕਰਦੇ ਹਨ, ਸਗੋਂ ਆਪਣੀਆਂ ਖੇਡਾਂ ਲਈ ਨਾਮਣਾ ਖੱਟਦੇ ਹਨ। ਹੁਣ ਤੱਕ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਰਾਜੀ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ 133 ਤਗਮੇ ਜਿੱਤੇ ਹਨ।

ਯੂਨੀਵਰਸਿਟੀ ਦੇ ਅਕਾਦਮਿਕ ਸਹਿਯੋਗਾਂ ਬਾਰੇ ਗੱਲ ਕਰਦਿਆਂ, ਡਾ. ਆਰ.ਐਸ. ਬਾਵਾ ਨੇ ਕਿਹਾ, ਆਪਣੇ ਵਿਦਿਆਰਥੀਆਂ ਨੂੰ ਗਲੋਬਲ ਐਕਸਪੋਜ਼ਰ ਪ੍ਰਦਾਨ ਕਰਨ ਲਈ, ਚੰਡੀਗੜ੍ਹ ਯੂਨੀਵਰਸਿਟੀ ਨੇ ਦੁਨੀਆ ਭਰ ਦੇ 80 ਤੋਂ ਵੱਧ ਦੇਸ਼ਾਂ ਦੀਆਂ 450 ਪ੍ਰਮੁੱਖ ਯੂਨੀਵਰਸਿਟੀਆਂ ਨਾਲ ਅਕਾਦਮਿਕ ਟਾਈ-ਅਪ ਕੀਤਾ ਹੋਇਆ ਹੈ ਅਤੇ ਹੁਣ ਤੱਕ 2030 ਤੋਂ ਵੱਧ ਵਿਦਿਆਰਥੀ ਅਮਰੀਕਾ ਕੈਨੇਡਾ, ਯੂ.ਕੇ., ਆਸਟ੍ਰੇਲੀਆ ਅਤੇ ਹੋਰ ਯੂਰਪੀ ਦੇਸ਼ਾਂ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹਨ ਲਈ ਜਾ ਚੁੱਕੇ ਹਨ। ਚੰਡੀਗੜ੍ਹ ਯੂਨੀਵਰਸਿਟੀ ਦੇ ਨੈਸ਼ਨਲ ਲੈਵਲ ਐਂਟਰੈਂਸ ਕਮ ਸਕਾਲਰਸ਼ਿਪ ਟੈਸਟ CUCET-2023 ਬਾਰੇ ਗੱਲਬਾਤ ਕਰਦਿਆਂ ਡਾ: ਬਾਵਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਦੇ ਸਕਾਲਰਸ਼ਿਪ ਟੈਸਟ, “ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਇਨਾਮ ਦੇਣ ਦੇ ਮਿਸ਼ਨ ਤੋਂ ਪ੍ਰੇਰਿਤ ਹੈ, ਇਸ ਸਾਲ ਸੀਯੂ ਵਿਦਿਆਰਥੀਆਂ ਨੂੰ 60 ਕਰੋੜ ਰੁਪਏ ਦੀ ਵਜ਼ੀਫ਼ਾ ਰਾਸ਼ੀ ਦੇਵੇਗਾ। ਇਹ ਵਿਦਿਆਰਥੀਆਂ ਲਈ ਇਹ ਸੁਨਹਿਰੀ ਮੌਕਾ ਹੈ। ਉਹਨਾਂ ਦੱਸਿਆ ਕਿ CUCET ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ, ਲਗਭਗ 1 ਲੱਖ ਵਿਦਿਆਰਥੀਆਂ ਨੇ CUCET ਦੇ ਤਹਿਤ ਦਿੱਤੀ ਜਾਣ ਵਾਲੀ ਸਕਾਲਰਸ਼ਿਪ ਦਾ ਲਾਭ ਉਠਾਇਆ ਹੈ। ਜਦੋਂ ਕਿ ਪਿਛਲੇ ਸਾਲ 21,000 ਤੋਂ ਵੱਧ ਵਿਦਿਆਰਥੀਆਂ ਨੇ ਸਕਾਲਰਸ਼ਿਪ ਦਾ ਲਾਭ ਉਠਾਇਆ ਹੈ। https://cucet.cuchd.in/ ਦੁਆਰਾ ਵਿਦਿਆਰਥੀ ਨੈਸ਼ਨਲ ਐਂਟਰੈਂਸ-ਕਮ-ਸਕਾਲਰਸ਼ਿਪ ਟੈਸਟ CU-CET-2023 ਲਈ ਆਨਲਾਈਨ ਟੈਸਟ ਲਈ ਰਜਿਸਟਰ ਕਰ ਸਕਦੇ ਹਨ। ਇਸ ਟੈਸਟ ਵਿਚ ਵਿਦਿਆਰਥੀ ਆਪਣੀ ਸਹੂਲਤ ਅਨੁਸਾਰ ਸਲਾਟ ਬੁੱਕ ਕਰ ਸਕਦੇ ਹਨ ਅਤੇ ਇਸ ਟੈਸਟ ਵਿਚ ਆਪਣੀ ਕਾਰਗੁਜ਼ਾਰੀ ਦੇ ਆਧਾਰ ‘ਤੇ 100% ਤੱਕ ਦੀ ਸਕਾਲਰਸ਼ਿਪ ਵੀ ਪ੍ਰਾਪਤ ਕਰ ਸਕਦੇ ਹਨ।

LEAVE A REPLY

Please enter your comment!
Please enter your name here