Saturday, November 21, 2026
Home Punjab ਧੀਆਂ ਬਿਨਾਂ ਸਮਾਜ ਦੀ ਕੱਲਪਨਾ ਅਸੰਭਵ: ਡਾ. ਗੁਰਿੰਦਰਬੀਰ ਕੌਰ 

ਧੀਆਂ ਬਿਨਾਂ ਸਮਾਜ ਦੀ ਕੱਲਪਨਾ ਅਸੰਭਵ: ਡਾ. ਗੁਰਿੰਦਰਬੀਰ ਕੌਰ 

ਕਪੂਰਥਲਾ, (ਦ ਸਟੈਲਰ ਨਿਊਜ਼): ਗੌਰਵ ਮੜੀਆ : ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ‘ਚ ਸਿਵਲ ਸਰਜਨ ਦਫਤਰ ਕਪੂਰਥਲਾ ਵਿਖੇ ਧੀਆਂ ਦੀ ਲਹੜੀ ਮਨਾਈ ਗਈ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਕਿਹਾ ਕਿ ਧੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲ ਘੱਟ ਨਹੀਂ ਹਨ। ਇਨ੍ਹਾਂ ਬਿਨ੍ਹਾਂ ਸਮਾਜ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਇਸ ਮੌਕੇ ‘ਤੇ 21 ਨਵਜੰਮੀਆਂ ਲੜਕੀਆਂ ਦੀ ਲੋਹੜੀ ਪਾਈ ਗਈ ਤੇ ਉਨ੍ਹਾਂ ਨੂੰ ਦੇਸੀ ਘਿਓ, ਗਰਮ ਕਪੜੇ, ਮੂੰਗਫਲੀ ਅਤੇ ਰੇਹੜੀਆਂ ਆਦਿ ਵੀ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਧੀਆਂ ਇਸ ਸਮਾਜ ਅਤੇ ਦੇਸ਼ ਦਾ ਸਰਮਾਇਆ ਹਨ ਤੇ ਅਜੋਕੇ ਯੁੱਗ ਵਿਚ ਵੀ ਜੇਕਰ ਇਨ੍ਹਾਂ ਨਾਲ ਕੋਈ ਭੇਦਭਾਵ ਹੁੰਦਾ ਹੈ ਤਾਂ ਉਹ ਚਿੰਤਾਜਨਕ ਹੈ। ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਜੋਰ ਦਿੱਤਾ ਕਿ ਪਰਿਵਾਰ ਅਤੇ ਸਮਾਜ ਵਿਚ ਧੀਆਂ ਨੂੰ ਸਮਾਨ ਅਧਿਕਾਰ ਮਿਲਣੇ ਚਾਹੀਦੇ ਹਨ। ਉਨ੍ਹਾਂ ਸਭਨਾਂ ਨੂੰ ਲੋਹੜੀ ਦੀ ਵਧਾਈ ਦਿੱਤੀ ਤੇ ਕਿਹਾ ਕਿ ਧੀਆਂ ਨੂੰ ਸਮਾਜ ਵਿਚ ਪੂਰਨ ਅਧਿਕਾਰ ਦੇਣ ਅਤੇ ਕੰਨਿਆਂ ਭਰੂਣ ਹੱਤਿਆ ‘ਤੇ ਨਕੇਲ ਕਸਣ ਲਈ ਸਾਰਿਆਂ ਨੂੰ ਰਲ ਕੇ ਕੰਮ ਕਰਨ ਦੀ ਲੋੜ ਹੈ।

Advertisements

ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਅਸੋਕ ਕੁਮਾਰ ਨੇ ਕਿਹਾ ਕਿ ਧੀਆਂ ਘਰ ਦੀ ਰੌਣਕ ਹੁੰਦੀਆਂ ਹਨ ਤੇ ਉਹ ਘਰ ਅਤੇ ਸਮਾਜ ਪ੍ਰਤੀ ਹਰ ਜਿੰਮੇਵਾਰੀ ਬਾਖੂਬੀ ਨਿਭਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਕੋਈ ਵੀ ਫੀਲਡ ਹੋਵੇ ਹਰ ਜਗ੍ਹਾ ‘ਤੇ ਲੜਕੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਵੀ ਬੇਟੀਆਂ ਦੀ ਮਹੱਤਤਾ ਸਮਝਣ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਮਨਾਉਣ ਦਾ ਉਦੇਸ਼ ਲੋਕਾਂ ਨੂੰ ਧੀਆਂ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੀ.ਐਨ.ਡੀ.ਟੀ. ਐਕਟ ਦੇ ਤਹਿਤ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ‘ਤੇ ਸਹਾਇਕ ਸਿਵਲ ਸਰਜਨ ਡਾ. ਅੰਨੂ ਸਰਮਾ, ਡੀਡੀਐਚੳ ਡਾ. ਕਪਿਲ ਡੋਗਰਾ, ਡੀਆਈਓ ਰਣਦੀਪ ਸਿੰਘ, ਐਸਐਮਓ ਡਾ. ਸੰਦੀਪ ਧਵਨ, ਸੁਪਰਡੈਂਟ ਰਾਮ ਅਵਤਾਰ, ਡਿਪਟੀ ਮਾਸ ਮੀਡੀਆ ਅਫਸਰ ਸਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ, ਡੀਪੀਐਮ ਡਾ. ਸੁਖਵਿੰਦਰ ਕੌਰ,ਰਾਮ ਸਿੰਘ, ਨਰਸਿੰਗ ਸਿਸਟਰ ਸੁਰਿੰਦਰ ਕੌਰ, ਬੀਈਈ ਰਵਿੰਦਰ ਜੱਸਲ,ਰੀਮਾ ਉਪਲ, ਪਵਨਦੀਪ ਸਿੰਘ, ਸੰਤੋਸ਼, ਪ੍ਰਿਯੰਕਾ ਸਮੇਤ ਵੱਡੀ ਗਿਣਤੀ ‘ਚ ਸਟਾਫ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here