ਝੁੱਗੀਆਂ ਝੌਂਪੜੀਆਂ ਵਿੱਚ ਰਹਿ ਰਹੇ ਪਰਿਵਾਰਾਂ ਨਾਲ ਪ੍ਰੋ. ਸੁਨੇਤ ਵੱਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਹੁਸ਼ਿਆਰਪੁਰ ਦੇ ਪਿੰਡ ਅੱਜੋਵਾਲ  ਗਰੀਬੀ ਰੇਖਾ ਤੋਂ ਹੇਠਾਂ ਝੁੱਗੀਆਂ ਝੌਂਪੜੀਆਂ ਵਿੱਚ ਰਹਿ ਰਹੇ ਪਰਿਵਾਰਾਂ ਵੱਲੋਂ  ਲੋਹੜੀ ਦੇ ਤਿਉਹਾਰ ਦੇ ਮੌਕੇ ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ  ਸਮਾਜ ਸੇਵੀ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਅਤੇ ਗੁਰਪ੍ਰੀਤ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ਅਤੇ ਪਰੀਵਾਰਾਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ ।  ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਵੱਲੋਂ  ਇਕੱਤਰ ਪ੍ਰੀਵਾਰਾਂ ਵੱਲੋਂ ਦਿੱਤੇ ਮਾਣ ਸਤਿਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਉਹ ਹਮੇਸ਼ਾ ਹੀ ਇਨ੍ਹਾਂ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ।  ਉਨ੍ਹਾਂ ਇਕੱਤਰ ਪਰੀਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਿਖਿਆ ਪ੍ਰਦਾਨ ਕਰਵਾਉਣ ਤਾਂ ਕਿ ਉਨ੍ਹਾਂ ਦੇ ਬੱਚੇ ਆਉਣ ਵਾਲੇ ਭਵਿੱਖ ਵਿੱਚ ਇਨ੍ਹਾਂ ਝੁੱਗੀਆਂ ਝੌਂਪੜੀਆਂ ਦੇ ਜੀਵਨ ਤੋਂ ਉੱਪਰ ਉਠ ਕੇ ਆਪਣੇ ਪਰਿਵਾਰਾਂ ਅਤੇ ਦੇਸ਼ ਦੀ ਤਰੱਕੀ ਲਈ ਅੱਗੇ ਆ ਸਕਣ । 

Advertisements

ਇਸ ਮੌਕੇ ਤੇ ਜਿਥੇ ਆਉਂਣ ਵਾਲੇ ਉੱਜਵਲ ਭਵਿੱਖ  ਲਈ ਕਾਮਨਾ ਕੀਤੀ ਗਈ ਉਥੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ ।  ਇਸ ਮੌਕੇ ਤੇ ਪੰਚ ਗਿਆਨ ਸਿੰਘ , ਪੰਚ ਜੁਗਿੰਦਰ ਸਿੰਘ , ਜਰਨੈਲ ਸਿੰਘ , ਪ੍ਰਧਾਨ ਸਿੰਘ , ਰਜਿੰਦਰ ਸਿੰਘ ਅਤੇ ਭਾਈ ਬਚਿੱਤਰ ਸਿੰਘ ਯੂਥ ਕਲੱਬ , ਸ਼ਿਗਲੀਗਰ ਵੈਲਫੇਅਰ ਸੁਸਾਇਟੀ ਵੱਲੋਂ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰਸਟ ਅਤੇ ਸਮੂਹ ਸਮਾਜ ਸੇਵੀ ਸੰਸਥਾਵਾਂ ਦਾ  ਧੰਨਵਾਦ ਕੀਤਾ ਗਿਆ ਜੋ ਸਮੇਂ ਸਮੇਂ ਇਨ੍ਹਾਂ ਦੀ ਮਦਦ ਕਾਰਜ ਕਰ ਰਹੀਆਂ ਹਨ ।

LEAVE A REPLY

Please enter your comment!
Please enter your name here