ਲਲਿਤ ਸਕਲਾਨੀ ਅਤੇ ਗੁਰਪਾਲ ਸਿੰਘ ਇੰਡੀਅਨ ਦੇ ਚੇਅਰਮੈਨ ਬਣਨ ਦਾ ਗੌਰਵ ਕੰਡਾ ਨੇ ਕੀਤਾ ਸਵਾਗਤ 

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਕਪੂਰਥਲਾ ਦੇ ਮਿਹਨਤੀ,ਇਮਾਨਦਾਰ ਅਤੇ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਨਾਲ ਕੰਮ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੈਡਮ ਲਲਿਤ ਸਕਲਾਨੀ ਨੂੰ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਗੁਰਪਾਲ ਸਿੰਘ ਇੰਡੀਅਨ ਨੂੰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਦਾ ਆਮ ਆਦਮੀ ਪਾਰਟੀ ਦੇ ਜਿਲਾ ਯੂਥ ਸਕੱਤਰ ਗੌਰਵ ਕੰਡਾ ਨੇ ਸਵਾਗਤ ਕੀਤਾ ਹੈ। ਇਸ ਦੌਰਾਨ ਕੰਡਾ ਨੇ ਲਲਿਤ ਸਕਲਾਨੀ ਅਤੇ ਗੁਰਪਾਲ ਸਿੰਘ ਇੰਡੀਅਨ ਦਾ ਮੂੰਹ ਮੀਠਾ ਕਰਵਾਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਕੰਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਗੁਰਪਾਲ ਸਿੰਘ ਇੰਡੀਅਨ ਅਤੇ ਲਲਿਤ ਸਕਲਾਨੀ ਦੀ ਪਹਿਚਾਣ ਇੱਕ ਮਿਹਨਤੀ ਅਤੇ ਇਮਾਨਦਾਰ ਅਕਸ ਦੀ ਹੈ।ਉਨ੍ਹਾਂ ਕਿਹਾ ਕਿ ਉਕਤ ਆਗੂ ਆਮ ਆਦਮੀ ਪਾਰਟੀ ਵਿੱਚ ਕਈ ਸਾਲਾਂ ਤੋਂ ਲਗਾਤਾਰ ਸੇਵਾ ਕਰਦੇ ਆ ਰਹੇ ਹਨ।

Advertisements

ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਦੇ ਲੋਕਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਗੁਰਪਾਲ ਸਿੰਘ ਇੰਡੀਅਨ ਨੇ ਕਈ ਸਾਲਾਂ ਤੋਂ ਜ਼ਿਲ੍ਹਾ ਪ੍ਰਧਾਨ ਰਹਿੰਦਿਆਂ ਵੀ ਪੂਰੀ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਦਿੱਤੀਆਂ ਹਨ।ਉਨ੍ਹਾਂ ਨੇ ਹਮੇਸ਼ਾ ਹੀ ਵਿਕਾਸ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਮਿਹਨਤੀ ਤੇ ਇਮਾਨਦਾਰ ਅਹੁਦੇਦਾਰਾਂ ਤੇ ਵਰਕਰਾਂ ਦੀ ਕਦੇ ਵੀ ਅਣਦੇਖੀ ਨਹੀਂ ਕੀਤੀ ਜਾਂਦੀ।ਉਨ੍ਹਾਂ ਨੂੰ ਪਾਰਟੀ ਹਮੇਸ਼ਾ ਸਨਮਾਨ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਦੀ। ਮੋਮੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਪਾਰਟੀ ਪ੍ਰਤੀ ਲਗਨ ਅਤੇ ਮਿਹਨਤ ਸਦਕਾ ਗੁਰਪਾਲ ਸਿੰਘ ਇੰਡੀਅਨ ਨੂੰ ਪਾਰਟੀ ਵੱਲੋਂ ਸਨਮਾਨ ਦਿੱਤਾ ਗਿਆ ਹੈ।ਕੰਡਾ ਨੇ ਕਿਹਾ ਕਿ ਗੁਰਪਾਲ ਇੰਡੀਅਨ ਦੀ ਇਸ ਨਿਯੁਕਤੀ ਨਾਲ ਨੌਜਵਾਨਾਂ ਨੂੰ ਬਲ ਮਿਲੇਗਾ ਅਤੇ ਆਸ ਪ੍ਰਗਟਾਈ ਕਿ ਗੁਰਪਾਲ ਇੰਡੀਅਨ ਪਹਿਲਾਂ ਦੀ ਤਰ੍ਹਾਂ ਸਮਾਜ ਦੀ ਭਲਾਈ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।

ਮੋਮੀ ਨੇ ਨੌਜਵਾਨਾਂ ਨੂੰ ਵੱਡਾ ਸਬਕ ਦਿੰਦਿਆਂ ਕਿਹਾ ਕਿ ਜਵਾਨੀ ਨੂੰ ਬੇਕਾਰ ਨਾ ਜਾਣ ਦੀਓ।ਉਨ੍ਹਾਂ ਕਿਹਾ ਕਿ ਨਸ਼ਾ ਨੌਜਵਾਨਾਂ ਨੂੰ ਦਿਨੋ-ਦਿਨ ਤਬਾਹ ਕਰ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਧਾਰਮਿਕ ਅਤੇ ਸਮਾਜਿਕ ਕੰਮਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਕਿਹਾ। ਮੋਮੀ ਨੇ ਕਿਹਾ ਕਿ ਨਸ਼ਾ ਸਾਡੇ ਸਮਾਜ ਨੂੰ ਖੋਖਲਾ ਕਰ ਰਿਹਾ ਹੈ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ‘ਤੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਸਮਾਜ ਸੇਵਾ ਲਈ ਅੱਗੇ ਆਉਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਦਲਦਲ ‘ਚ ਫਸੀ ਹੋਈ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਤੇ ਨਸ਼ਾ ਮੁਕਤ ਸਮਾਜ ਸਿਰਜਣ ਲਈ ਪੁਲਿਸ ਨਾਲ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ।

LEAVE A REPLY

Please enter your comment!
Please enter your name here