ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚਾਨਣ ਮੁਨਾਰਾ ਮੁਹਿੰਮ ਤਹਿਤ ਕਰਵਾਇਆ ਨੁੱਕੜ ਨਾਟਕ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਮੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ ਏ ਐਸ ਨਗਰ ਦੇ ਦਿਸ਼ਾ-ਨਿਰਦੇਸਾਂ ਅਤੇ ਦਿਲਬਾਗ ਸਿੰਘ ਜੋਹਲ, ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਪਰਾਜਿਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਚਾਨਣ ਮੁਨਾਰਾ ਮੁਹਿੰਮ ਤਹਿਤ ਅੱਜ ਪਿੰਡ ਹਰੀਪੁਰ, ਬਲਾਕ ਹੁਸ਼ਿਆਰਪੁਰ-2 ਵਿਖੇ ਨੁੱਕੜ ਨਾਟਕ ਕਰਵਾਇਆ ਗਿਆ।

Advertisements

ਪ੍ਰਿੰਸੀਪਲ ਲਲਿਤਾ ਅਰੋੜਾ ਦੇ ਸਹਿਯੋਗ ਨਾਲ ਰੇਲਵੇ ਮੰਡੀ, ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਹੁਸ਼ਿਆਰਪੁਰ ਦੀਆਂ ਵਿਦਿਆਰਥਣਾਂ ਵਲੋਂ ਖੇਡੇ ਗਏ ਇਸ ਨਾਟਕ ਰਾਹੀਂ ਪਿੰਡ ਵਾਸੀਆਂ ਨੂੰ ਡੀ।ਵੀ। ਐਕਟ ਪੀ। ਐਲ। ਏ, ਲੋਕ ਅਦਾਲਤਾਂ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫਤ ਕਾਨੂੰਨੀ ਸੇਵਾਵਾਂ ਤੋਂ ਇਲਾਵਾ ਮਿਤੀ 11 ਫਰਵਰੀ 2023 ਨੂੰ ਜਿ਼ਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ਤੇ ਕਚਿਹਰੀਆਂ ਵਿਖੇ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਬਾਰੇ ਅਤੇ ਪਿੰਡ ਹਰੀਪੁਰ, ਬਲਾਕ ਹੁਸਿ਼ਆਰਪੁਰ-2 ਵਿਖੇ ਮਿਤੀ 17 ਜਨਵਰੀ ਨੂੰ ਲਗਾਏ ਜਾਣ ਵਾਲੇ ਕਾਨੂੰਨੀ ਸੇਵਾਵਾਂ ਕੈਂਪ ਬਾਰੇ ਦੱਸਿਆ ਗਿਆ ਅਤੇ ਸਰਪੰਚ ਬਲਵੀਰ ਸਿੰਘ ਨਾਲ ਓਪਰੋਕਤ ਕੈਂਪ ਨੂੰ ਸੁਚੱਜੇ ਢੰਗ ਨਾਲ ਨੇਪਰੇ ਨਪੇਰੇ ਚੜ੍ਹਾਉਣ ਲਈ ਗੱਲਬਾਤ ਕੀਤੀ ਗਈ । ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪਰ ਦੇ ਪੀ ਐਲ ਵੀਜ਼ ਹਾਜਰ ਸਨ।

LEAVE A REPLY

Please enter your comment!
Please enter your name here