ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਨਾ ਸਥਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ

ਪਠਾਨਕੋਟ(ਦ ਸਟੈਲਰ ਨਿਊਜ਼)। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ  ਵਾਲਾਂ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਲਈ  ਵਿਸ਼ੇਸ਼ ਮੂਹਿੰਮ ਚਲਾਈ ਜਾ ਰਹੀ ਹੈ।ਇਸ ਮੂਹਿੰਮ ਤਹਿਤ ਬਲਾਕ ਪਠਾਨਕੋਟ ਦੇ ਕਸਬਾ ਸਰਨਾ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦਾ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵੱਲੋਂ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਬੀਜਾਂ ਦੇ ਸੈਂਪਲ ਵੀ ਭਰੇ ਗਏ। ਇਸ ਮੌਕੇ ਊਨਾਂ ਦੇ ਨਾਲ ਡਾ ਪਿ੍ਰਤਪਾਲ ਸਿੰਘ, ਡਾ.ਨਰਿੰਦਰ ਕੌਰ ਖੇਤੀਬਾੜੀ ਵਿਕਾਸ ਅਫਸਰ , ਜੀਵਨ ਲਾਲ, ਰਘਬੀਰ ਸਿੰਘ ਹਾਜ਼ਰ ਸਨ।

Advertisements

ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਫਸਲਾਂ ਉੁਪਰ ਹਮੇਸ਼ਾਂ ਕੀਟਨਾਸ਼ਕਾਂ ਦੀ ਸਹੀ ਮਿਕਦਾਰ ਹੀ ਵਰਤਣੀ ਚਾਹੀਦੀ ਹੈ ।ਊਨਾਂ ਕਿਹਾ ਕਿ ਸਿਫਾਰਸ਼ ਨਾਲ ਵਧੇਰੇ ਕੀਟਨਾਸ਼ਕ ਜਾਂ ਰਸਾਇਣਕ ਖਾਦਾਂ ਵਰਤਣ ਨਾਲ ਜਿਥੇ ਕੀੜਿਆਂ ਵਿੱਚ ਪ੍ਰਤੀਰੋਧਕ ਸ਼ਕਤੀ ਦਾ ਵਾਧਾ ਹੂੰਦਾ ਹੈ ਊਥੇ ਭੋਜਨ ਵੀ ਪ੍ਰਦੂਸ਼ਿਤ ਹੂੰਦਾ ਹੈ ਜਿਸ ਨਾਲ ਕਈ ਤਰਾਂ ਦੀਆਂ ਮਨੂੱਖੀ ਅਲਾਮਤਾਂ ਵਧਦੀਆਂ ਹਨ। ਊਨਾਂ ਖਾਦ,ਬੀਜ ਅਤੇ ਕੀਟਨਾਸ਼ਕ ਰਸਾਇਣਾਂ ਦੀ ਵਿਕਰੀ ਨਾਲ ਸੰਬੰਧਤ ਦਸਤਾਵੇਜਾਂ ਦੀ ਚੈਕਿੰਗ ਕੀਤੀ ਅਤੇ ਜਿੰਨਾਂ ਡੀਲਰਾਂ ਦੀਆਂ ਊਣਤਾਈਆਂ ਪਾਈਆਂ ਗਈਆਂ , ਊਨਾਂ ਨੂੰ ਤਾੜਨਾ ਕਰਦਿਆਂ ਭਵਿੱਖ ਵਿੱਚ ਕਾਗਜ਼ਾਤ ਦਰੂਸਤ ਕਰਨ ਦੀ ਹਦਾਇਤ ਕੀਤੀ ਅਤੇ ਚਿਤਾਵਨੀ ਵੀ ਦਿੱਤੀ ਜੇਕਰ ਕੋਈ ਦੂਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਊਸ ਵਿਰੂੱਧ ਖਾਦ ਕੰਟਰੋਲ ਆਰਡਰ 1985, ਇੰਸੈਕਟੀਸਾਈਡ ਐਕਟ 1968, ਸੀਡ ਕੰਟਰੋਲ ਆਰਡਰ 1983 ਅਤੇ ਜ਼ਰੂਰ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਊਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੂਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੂੰਦਾ ਹੈ ਤਾਂ ਊਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੂੱਖ ਖੇਤੀਬਾੜੀ ਅਫਸਰ ਨੂੰ ਸ਼ਿਕਾਇਤ ਕਰਨ। ਇਸ ਮੌਕੇ ਵੱਖ ਵੱਖ ਖੇਤੀ ਸਮੱਗਰੀ ਦੀਆਂ ਦੂਕਾਨਾਂ ਤੋਂ ਫਸਲਾਂ ਅਤੇ ਸਬਜੀਆਂ ਵਾਲੀਆਂ ਫਸਲਾਂ ਸੈਂਪਲ  ਬੀਜਾਂ ਦੇ ਸੈਂਪਲ ਵੀ ਭਰੇ ਗਏ।

LEAVE A REPLY

Please enter your comment!
Please enter your name here