ਕੌਮੀ ਬਾਲੜੀ ਹਫ਼ਤੇ ਤਹਿਤ ਸਰਕਾਰੀ ਸਕੂਲ ਬਾਗਪੁਰ ਵਿਖੇ ਬੱਚਿਆਂ ਨੂੰ ਚੁਕਾਈ ਸਹੁੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਮਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਯੋਗ ਅਗਵਾਈ ਹੇਠ ਮੰਜੂ ਬਾਲਾ ਸੀ.ਡੀ.ਪੀ.ਓ. ਹੁਸ਼ਿਆਰਪੁਰ ਵਲੋਂ 18 ਜਨਵਰੀ ਤੋਂ 24 ਜਨਵਰੀ ਤੱਕ ਕੌਮੀ ਬਾਲੜੀ ਹਫ਼ਤਾ ਮਨਾਉਣ ਹਿੱਤ ਅੱਜ ਪਹਿਲੇ ਦਿਨ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਮÇੁਹੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਵਿਖੇ ਸਹੁੰ ਚੁਕਾਈ ਗਈ, ਜਿਸ ਵਿਚ ਪ੍ਰਿੰਸੀਪਲ ਸੁਰਜੀਤ ਸਿੰਘ, ਸਮੂਹ ਅਧਿਆਪਕ, ਸਰਪੰਚ ਰਣਜੀਤ ਕੌਰ, ਸਰਕਲ ਸੁਪਰਵਾਈਜ਼ਰ ਰਵਿੰਦਰ ਕੌਰ ਅਤੇ ਆਂਗਣਵਾੜੀ ਵਰਕਰਾਂ ਕਮਲਜੀਤ ਕੌਰ, ਸੁਖਵੀਰ ਕੌਰ ਨੇ ਵੀ ਹਿੱਸਾ ਲਿਆ।

Advertisements

ਇਸ ਮੌਕੇ ਮੰਜੂ ਬਾਲਾ ਸੀ.ਡੀ.ਪੀ.ਓ. ਨੇ ਦੱਸਿਆ ਕਿ ਹਫਤੇ ਦੇ ਸੱਤ ਦਿਨਾਂ ਵਿਚ ਬਾਲੜੀ ਹਫ਼ਤੇ ਦੇ ਮੌਕੇ ’ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਸ ਤਹਿਤ ਅੱਜ ਪਹਿਲੇ ਦਿਨ ਸਹੁੰ ਚੁਕਾਉਣ ਤੋਂ ਇਲਾਵਾ ਹਸਤਾਖਰ ਮੁਹਿੰਮ ਵੀ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਬਾਕੀ ਦਿਨਾਂ ਵਿਚ ਲੜਕੀਆਂ ਦੀ ਲੋਹੜੀ ਪਾਈ ਜਾਵੇਗੀ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, Çਲੰਗ ਅਨੁਪਾਤ ਵਿਚ ਸੁਧਾਰ ਲਿਆਉਣ, ਕਿਸ਼ੋਰ ਲੜਕੀਆਂ ਨੂੰ ਕਿੱਤਾ ਮੁਖੀ ਸਿਖਲਾਈ ਦੇ ਕੇ ਜ਼ਿੰਦਗੀ ਦੇ ਯੋਗ ਬਣਾਉਣ ਬਾਰੇ ਜਾਰਗੂਕਤਾ ਪੈਦਾ ਕੀਤੀ ਜਾਵੇਗੀ।

ਇਸੇ ਤਰ੍ਹਾਂ ਲੜਕੀਆਂ ਨੂੰ ਖੇਡਾਂ ਲਈ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਪੋਸਟਰ ਮੇਕਿੰਗ, ਸਲੋਗਨ ਲਿਖਣ ਅਤੇ ਦੀਵਾਰ ’ਤੇ ਪੇਟਿੰਗ ਆਦਿ ਮੁਕਾਬਲੇ ਕਰਵਾਏ ਜਾਣਗੇ। ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਕਮਿਊਨਿਟੀ ’ਤੇ ਅਧਾਰਤ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਸ ਵਿਚ ਲੋਕਲ ਤੇ ਧਾਰਮਿਕ ਆਗੂਆਂ ਨੂੰ ਸ਼ਾਮਿਲ ਕੀਤਾ ਜਾਵੇਗਾ ਅਤੇ ਬਾਲ ਵਿਆਹ ਕੁਰੀਤੀ ਨੂੰ ਖਤਮ ਕਰਨ ਲਈ ਮੁਹਿੰਮ ਚਲਾਈ ਜਾਵੇਗੀ, ਤਾਂ ਜੋ ਸਮਾਜ ਵਿਚ ਲੜਕੀਆਂ ਨੂੰ ਹਰ ਖੇਤਰ ਵਿਚ ਬਰਾਬਰ ਮੌਕੇ ਮਿਲ ਸਕਣ ਅਤੇ ਲੜਕੀਆਂ ਨੂੰ ਸਹੀ ਪੋਸ਼ਣ, ਚੰਗੀ ਸਿਹਤ ਅਤੇ ਮਿਆਰੀ ਸਿੱਖਿਆ ਮਿਲ ਸਕੇ।

LEAVE A REPLY

Please enter your comment!
Please enter your name here