ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਨਵੇਂ ਡਿਪਟੀ ਕਮਿਸ਼ਨਰ ਦਾ ਸਵਾਗਤ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਜਿਲ੍ਹੇ ਦੇ ਨਵੇਂ ਆਏ ਡਿਪਟੀ ਕਮਿਸ਼ਨਰ ਸ੍ਰੀ.ਰਾਜੇਸ਼ ਧੀਮਾਨ ਆਈ.ਏ.ਐੱਸ ਦਾ ਅੱਜ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਜੁਆਇੰਨ ਕਰਨ ਤੇ ਸਵਾਗਤ ਕੀਤਾ ਗਿਆ। ਯੂਨੀਅਨ ਦੇ ਵੱਖ-ਵੱਖ ਅਹੁਦੇਦਾਰਾਂ ਨੇ ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਨੂੰ ਜੀ ਆਇਆ ਕਹਿੰਦਿਆਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।

Advertisements

ਇਸ ਮੌਕੇ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸ੍ਰੀ. ਮਨਹੋਰ ਲਾਲ, ਸ੍ਰ. ਪਿੱਪਲ ਸਿੰਘ ਜਨਰਲ ਸਕੱਤਰ, ਸ੍ਰੀ. ਪਰਦੀਪ ਵਿਨਾਇਕ ਵਿੱਤ ਸਕੱਤਰ, ਸ੍ਰ.ਜਗਸੀਰ ਸਿੰਘ ਭਾਂਗਰ ਪ੍ਰਧਾਨ ਸੀਪੀਐਫ ਕਰਮਚਾਰੀ ਯੂਨੀਅਨ, ਸ੍ਰੀ. ਪਰਮਵੀਰ ਮੌਂਗਾ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਹਾਜਰ ਸਨ। 

LEAVE A REPLY

Please enter your comment!
Please enter your name here