ਖੁਆਸਪੁਰ ਹੀਰਾਂ ਸਕੂਲ ਵਿੱਚ ਜਿਲ੍ਹਾ ਪੱਧਰੀ ਭਾਸ਼ਣ,ਸਲੋਗਨ ਰਾਇਟਿੰਗ, ਪੋਸਟਰ ਮੇਕਿੰਗ ਅਤੇ ਕਵਿਜ਼ ਮੁਕਾਬਲੇ ਆਯੋਜਿਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹੁਸ਼ਿਆਰਪੁਰ ਹਰਭਗਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ (ਸਵੀਪ) ਇੰਚਾਰਜ ਸ਼ੈਲੇਂਦਰ ਠਾਕੁਰ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸਪੁਰ ਹੀਰਾਂ ਵਿੱਚ ਜਿਲ੍ਹਾ ਪੱਧਰੀ (ਸਵੀਪ ਗਤੀਵਿਧੀਆਂ) ਭਾਸ਼ਣ ਮੁਕਾਬਲਾ, ਸਲੋਗਨ ਰਾਇਟਿੰਗ ਮੁਕਾਬਲਾ, ਪੋਸਟਰ ਮੇਕਿੰਗ ਮੁਕਾਬਲਾ ਅਤੇ ਕਵਿਜ਼ ਮੁਕਾਬਲਾ ਮਿਤੀ 18 ਜਨਵਰੀ ਨੂੰ ਹੋਇਆ ਜਿਸ ਵਿੱਚ ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਨੇ ਸਲੋਗਨ ਰਾਇਟਿੰਗ ਵਿੱਚ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸਪੁਰ ਹੀਰਾਂ ਨੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਨੇ ਅਤੇ ਕੁਇਜ਼ ਮੁਕਾਬਲੇ ਵਿੱਚ ਪਹਿਲਾ ਸਥਾਨ ਦੋ ਟੀਮਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਲਾਹੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਨੇ ਹਾਸਿਲ ਕੀਤਾ।

Advertisements

ਸਕੂਲ ਪ੍ਰਿੰਸੀਪਲ ਰਮਨਦੀਪ ਕੌਰ ਨੇ ਆਏ ਹੋਏ ਸਾਰੇ ਜੱਜ ਸਾਹਿਬਾਨ, ਅਧਿਆਪਕਾਂ ਅਤੇ ਬੱਚਿਆਂ ਦਾ ਸੁਆਗਤ ਕੀਤਾ ਸਕੂਲ ਨੋਡਲ ਇੰਚਾਰਜ ਪ੍ਰੀਤੀ ਸੋਨੀ ਨੇ ਸਟੇਜ ਕੰਡਕਟ ਕਰਨ ਦਾ ਕੰਮ ਸੰਭਾਲਿਆ। ਇਸ ਜਿਲ੍ਹਾ ਪੱਧਰੀ ਸਵੀਪ ਗਤੀਵਿਧੀਆਂ ਮੁਕਾਬਲੇ ਵਿੱਚ ਸਕੂਲ ਦੇ ਸਾਰੇ ਹੀ ਅਧਿਆਪਕਾਂ ਨੇ ਆਪਣਾ ਪੂਰਾ ਸਹਿਯੋਗ ਦਿੱਤਾ। ਆਖਿਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।

LEAVE A REPLY

Please enter your comment!
Please enter your name here