ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 30 ਜਨਵਰੀ ਤੋਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ, ਕਿਸਾਨਾਂ ਅਤੇ ਡੇਅਰੀ ਫਾਰਮਰਾਂ ਲਈ 30 ਜਨਵਰੀ ਤੋਂ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਕਰਵਾਏ ਜਾ ਰਹੇ ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਅ, ਖਾਧ-ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਨਾਲ ਪੜ੍ਹੇ-ਲਿਖੇ ਬੇਰੁਜਗਾਰ ਨੌਜਵਾਨ ਆਪਣਾ ਧੰਦਾ ਸ਼ੁਰੂ ਕਰਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲੈਂਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਨਾਲ ਸੰਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 50 ਸਾਲ ਤੱਕ ਹੀਂ ਹੋਣੀ ਚਾਹੀਦੀ ਹੈ। ਇਸ ਸਿਖਲਾਈ ਕੋਰਸ ਦੀ ਫੀਸ 1000/- ਰੁਪਏ ਜਨਰਲ ਸ਼੍ਰੇਣੀ ਲਈ ਅਤੇ 750/- ਰੁਪਏ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਹੋਵੇਗੀ।

Advertisements

ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ਼ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ ਫੋਟੋਆਂ ਨਾਲ ਲੈ ਕੇ 27 ਜਨਵਰੀ 2023 ਤੱਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਰਤਰੇਤ, ਚੌਥੀ ਮੰਜਿਲ, ਕਮਰਾ ਨੰਬਰ 439 ਵਿਖੇ ਦਫਤਰੀ ਕੰਮਕਾਜ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ।ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜਾ ਲੈ ਸਕਣਗੇ ਅਤੇ ਸਰਕਾਰ ਵਲੋ ਜਨਰਲ ਜਾਤੀ ਲਈ 25% ਅਤੇ ਅਨੁਸੂਚਿਤ ਜਾਤੀ ਲਈ 33% ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01882-220025 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here