ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ੍ਹ ਵਿਖੇ ਲਗਾਇਆ ਮੈਡੀਕਲ ਕੈਂਪ

ਹੁਸ਼ਿਆਰਪੁਰ( ਦ ਸਟੈਲਰ ਨਿਊਜ਼): ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਦੀ ਅਗਵਾਈ ਹੇਠ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਡਾ. ਕਮਲੇਸ਼, ਡਾ. ਦੀਪਕ, ਡਾ. ਸਾਹਿਲ, ਡਾ. ਜਸਦੀਪ ਕੌਰ, ਡਾ. ਸੰਤੋਖ ਅਤੇ ਡਾ. ਬਲਕਾਰ ਸਿੰਘ ’ਤੇ ਆਧਾਰਿਤ ਸਿਵਲ ਹਸਪਤਾਲ ਦੀ ਮੈਡੀਕਲ ਟੀਮ ਵਲੋਂ ਜੇਲ੍ਹ ਵਿਚ ਬੰਦ 290 ਹਵਾਲਾਤੀਆਂ ਤੇ ਕੈਦੀਆ ਦਾ ਮੁਫ਼ਤ ਚੈੱਕਅੱਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ।

Advertisements

ਇਸ ਦੌਰਾਨ ਉਨ੍ਹਾਂ ਦਾ ਬੁਖਾਰ, ਖਾਂਸੀ, ਜ਼ੁਕਾਮ, ਈ.ਐਨ.ਟੀ ਦੇ ਰੋਗਾਂ, ਛਾਤੀ ਅਤੇ ਹੋਰਨਾਂ ਬਿਮਾਰੀਆਂ ਦੀ ਜਾਂਚ ਕੀਤੀ ਗਈ। ਸੀ.ਜੇ.ਐਮ. ਅਪਰਾਜਿਤਾ ਜੋਸ਼ੀ ਵਲੋਂ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜੇਲ੍ਹ ਸੁਪਰਡੈਂਟ ਅਨੁਰਾਗ ਕੁਮਾਰ ਯਾਦਵ, ਡਿਪਟੀ ਸੁਪਰਡੈਂਟ ਅੰਮ੍ਰਿਤਪਾਲ, ਸਹਾਇਕ ਸੁਪਰਡੈਂਟ ਗੁਰਜਿੰਦਰ ਸਿੰਘ, ਪੈਰਾ ਲੀਗਲ ਵਲੰਟੀਅਰ ਪਵਨ ਕੁਮਾਰ ਅਤੇ ਹੋਰ ਹਾਜ਼ਰ ਸਨ।  

LEAVE A REPLY

Please enter your comment!
Please enter your name here