ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਗਿੱਲ ਦੇ ਭਰਾ ਦੀ ਸੜਕ ਹਾਦਸੇ ‘ਚ ਮੌਤ,ਵੱਖ -ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਦੇ ਕੌਮੀ ਪ੍ਰਧਾਨ ਰਜਿੰਦਰ ਗਿੱਲ ਦੇ ਛੋਟੇ ਭਰਾ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਪ੍ਰਧਾਨ ਰਜਿੰਦਰ ਗਿੱਲ ਨੇ ਦੱਸਿਆ ਕਿ ਉਸ ਦਾ 53 ਸਾਲਾ ਭਰਾ ਸੁਰਿੰਦਰ ਕੁਮਾਰ ਗਿੱਲ ਮੰਗਲਵਾਰ ਦੁਪਹਿਰ ਹਿਮਾਚਲ ਪ੍ਰਦੇਸ਼ ਤੋਂ ਘਰ ਪਰਤ ਰਿਹਾ ਸੀ ਤਾਂ ਅੰਬ ਸ਼ਹਿਰ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਸੁਰਿੰਦਰ ਕੁਮਾਰ ਗਿੱਲ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪਹਿਲਾਂ ਅੰਬ ਸ਼ਹਿਰ ਦੇ ਹਸਪਤਾਲ ਲਿਜਾਇਆ ਗਿਆ ਪਰ ਹਾਲਤ ਨਾਜ਼ੁਕ ਹੋਣ ਦੇ ਬਾਵਜੂਦ ਉਸ ਨੂੰ ਇਲਾਜ ਲਈ ਊਨਾ ਦੇ ਹਸਪਤਾਲ ਭੇਜਿਆ ਗਿਆ।

Advertisements

ਇਸ ਦੌਰਾਨ ਹਾਦਸੇ ਦੀ ਸੂਚਨਾ ਮਿਲਦੇ ਹੀ ਪ੍ਰਧਾਨ ਰਜਿੰਦਰ ਗਿੱਲ ਊਨਾ ਪਹੁੰਚੇ।ਡਾਕਟਰਾਂ ਨੇ ਸੁਰਿੰਦਰ ਕੁਮਾਰ ਦੀ ਹਾਲਤ ਗੰਭੀਰ ਦੱਸੀ,ਜਿਸ ਤੋਂ ਬਾਅਦ ਭਰਾ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਇੱਕ ਪ੍ਰਾਈਵੇਟ ਐਂਬੂਲੈਂਸ ਰਾਹੀਂ ਜਲੰਧਰ ਪਹੁੰਚਾਇਆ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਮੰਗਲਵਾਰ ਦੇਰ ਸ਼ਾਮ ਨਾਲ ਸੁਰਿੰਦਰ ਕੁਮਾਰ ਦੀ ਮੌਤ ਹੋ ਗਈ। ਸੁਰਿੰਦਰ ਕੁਮਾਰ ਦੀ ਮ੍ਰਿਤਕ ਦੇਹ ਦਾ ਅਲਾਵਲਪੁਰ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ  ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਅਤੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।

LEAVE A REPLY

Please enter your comment!
Please enter your name here