ਕੌਮੀ ਬਾਲੜੀ ਹਫ਼ਤੇ ਤਹਿਤ ਪਿੰਡ ਡਗਾਣਾ ਕਲਾਂ ਵਿਖੇ ਨਵਜੰਮੀਆਂ ਬੱਚੀਆਂ ਦੀ ਪਾਈ ਲੋਹੜੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਮਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਹੇਠ ਅੱਜ ਮੰਜੂ ਬਾਲਾ ਸੀ.ਡੀ.ਪੀ.ਓ. ਹੁਸ਼ਿਆਰਪੁਰ ਵਲੋਂ ਪਿੰਡ ਡਗਾਣਾ ਕਲਾਂ, ਬਲਾਕ ਹੁਸ਼ਿਆਰਪੁਰ-1 ਵਿਚ ਨਵਜੰਮੀਆਂ 10 ਬੱਚੀਆਂ ਦੀ ਲੋਹੜੀ ਪਾਈ ਗਈ। ਇਸ ਮੌਕੇ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਦੇ ਦਫ਼ਤਰ ਇੰਚਾਰਜ ਹਰਪ੍ਰੀਤ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਮੌਕੇ ਸੰਬੋਧਨ ਕਰਦਿਆਂ ਸੀ.ਡੀ.ਪੀ.ਓ. ਮੰਜੂ ਬਾਲਾ ਨੇ ਕਿਹਾ ਕਿ ਅਜੋਕੇ ਯੁੱਗ ਵਿਚ ਲੜਕੇ ਅਤੇ ਲੜਕੀਆਂ ਬਰਾਬਰ ਹਨ। ਇਸ ਲਈ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਮੌਕੇ ਦੇ ਕੇ ਅਸੀਂ ਉਨ੍ਹਾਂ ਨੂੰ ਆਪਣੇ ਪੈਰ੍ਹਾਂ ’ਤੇ ਖੜ੍ਹੇ ਹੋਣ ਦੇ ਯੋਗ ਬਣਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੀ  ਅੱਧੀ ਆਬਾਦੀ ਔਰਤਾਂ ਦੀ ਹੈ, ਜਿਸ ਦੇ ਨਾਲ ਹੀ ਵਧੀਆ ਸਮਾਜ ਸਿਰਜਿਆ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਬੱਚੀਆਂ ਦੀ ਸੁਰੱਖਿਆ ਸਬੰਧੀ ਜਾਣਕਾਰੀ ਦਿੱਤੀ।

Advertisements

ਇਸੇ ਤਰ੍ਹਾਂ ਵਨ ਸਟਾਪ ਸੈਂਟਰ ਦੀ ਪਰਮਿੰਦਰ ਕੌਰ ਵਲੋਂ ਔਰਤਾਂ ਦੇ ਹੱਕਾਂ ਲਈ ਕੀਤੇ ਜਾ ਰਹੇ ਕੰਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸਮਾਗਮ ਦੌਰਾਨ ਸਰਕਾਰੀ ਹਾਈ ਸਕੂਲ ਦੀਆਂ ਵਿਦਿਆਰਥਣਾਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਸਮਾਗਮ ਦੇ ਅੰਤ ਵਿਚ ਨਵਜੰਮੀਆਂ ਬੱਚੀਆਂ ਨੂੰ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਕੂਲੀ ਬੱਚੀਆਂ, ਜਿਨ੍ਹਾਂ ਨੇ ਇਸ ਮੌਕੇ ਪ੍ਰੋਗਰਾਮ ਪੇਸ਼ ਕੀਤਾ, ਉਨ੍ਹਾਂ ਦਾ ਵੀ ਸਨਮਾਨ ਕੀਤਾ ਗਿਆ।  ਇਸ ਮੌਕੇ ਸਰਪੰਚ ਮੀਨਾ ਕੁਮਾਰੀ ਅਤੇ ਐਕਸ ਸਰਵਿਸਮੈਨ ਕਲੱਬ ਦਾ ਵੀ ਵਿਸ਼ੇਸ਼ ਸਨਮਾਨ ਹੋਇਆ। ਇਸ ਮੌਕੇ ਹੈਡ ਟੀਚਰ ਹਰਪ੍ਰੀਤ ਕੌਰ, ਦਲਜੀਤ ਕੌਰ, ਆਂਗਣਵਾੜੀ ਵਰਕਰ ਸੀਤਾ ਦੇਵੀ ਅਤੇ ਅੰਮ੍ਰਿਤਪਾਲ ਕੌਰ, ਸਮੂਹ ਸੁਪਰਵਾਈਜ਼ਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ। ਸਟੇਜ ਸਕੱਤਰ ਦੀ ਭੂਮਿਕਾ ਰਵਿੰਦਰ ਕੌਰ ਸੁਪਰਵਾਈਜ਼ਰ ਨੇ ਬਾਖੂਬੀ ਨਿਭਾਈ।

LEAVE A REPLY

Please enter your comment!
Please enter your name here