ਪਾਣੀ ਅਤੇ ਸੀਵਰੇਜ ਦੇ ਬਿੱਲ ਨਾ ਜਮਾਂ ਕਰਵਾਉਣ ਵਾਲੇ ਬਕਾਏਦਾਰਾਂ ਨੂੰ ਨਗਰ ਨਿਗਮ ਵੱਲੋਂ ਨੋਟਿਸ ਜਾਰੀ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ: ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਪਾਣੀ ਅਤੇ ਸੀਵਰੇਜ ਦੇ ਬਕਾਏਦਾਰਾਂ ਨੂੰ ਨੋਟਿਸ ਜਾਰੀ ਕੀਤੇ ਗਏ। ਨਗਰ ਨਿਗਮ ਦੇ ਸੈਕਟਰੀ ਸੁਸ਼ਾਂਤ ਭਾਟੀਆ ਨੇ ਦਸਿਆ ਕਿ ਨਗਰ ਨਿਗਮ ਵੱਲੋਂ 50 ਡਿਫਾਲਟਰਾਂ ਨੂੰ ਪਾਣੀ ਅਤੇ ਸੀਵਰੇਜ ਦੇ ਨੋਟਿਸ ਜਾਰੀ ਕੀਤੇ ਗਏ ਹਨ। ਜਿਸ ਵਿੱਚੋਂ 30 ਡਿਫਾਲਟਰਾਂ ਵੱਲੋਂ 4 ਲੱਖ 61 ਹਜਾਰ ਰੁਪਏ ਦੀ ਰਾਸ਼ੀ ਜਮਾ ਕਰਵਾਈ ਗਈ ਹੈ।

Advertisements

ਇਸ ਮੌਕੇ ਨਗਰ ਨਿਗਮ ਦੀ ਟੀਮ ਵੱਲੋਂ ਪਾਣੀ ਅਤੇ ਸੀਵਰੇਜ ਬਿੱਲ ਦੀ ਬਕਾਇਆ ਰਾਸ਼ੀ ਨਾ ਜਮਾ ਕਰਵਾਉਣ ’ਤੇ ਉਸਦਾ ਕੁਨੈਕਸ਼ਨ ਵੀ ਕੱਟਿਆ ਗਿਆ । ਸੈਕਟਰੀ ਸੁਸ਼ਾਂਤ ਭਾਟੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਬਕਾਇਆ ਰਾਸ਼ੀ ਸਮੇਂ ਸਿਰ ਦਫਤਰ ਨਗਰ ਨਿਗਮ ਵਿਖੇ ਜਮਾ ਕਰਵਾਉਣ।

LEAVE A REPLY

Please enter your comment!
Please enter your name here