ਲੇਖਿਕਾ ਮਨਜੀਤ ਕੌਰ ਗਿੱਲ ਯੂ.ਐੱਸ.ਏ ਦੀ ਕਾਵਿ-ਪੁਸਤਕ ਇੰਟਰਨੈੱਟ ਉੱਤੇ ਲੋਕ-ਅਰਪਣ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਬੀਤੇ ਦਿਨੀ ਅਮਰੀਕਾ ਨਿਵਾਸੀ ਨਾਮਵਰ ਲੇਖਿਕਾ ਮਨਜੀਤ ਕੌਰ ਗਿੱਲ ਦੀ ਕਾਵਿ-ਪੁਸਤਕ ‘‘ਸ਼ਿਅਰ ਅਰਜ਼ ਹੈ 2022’’ਇੰਟਰਨੈੱਟ ਉੱਤੇ ਲੋਕ-ਅਰਪਣ ਕੀਤੀ ਗਈ। ਜਿਸਨੂੰ ਕਿ ਕਾਜਲ ਪਬਲਿਸ਼ਰਜ਼ ਵਲੋਂ ਤਿਆਰ ਕਰਕੇ ਪ੍ਰਕਾਸ਼ਿਤ ਕੀਤਾ ਗਿਆ ਹੈ। ਮਨਜੀਤ ਕੌਰ ਗਿੱਲ ਨੇ ਸਾਲ 2022 ਵਿੱਚ ਜੋ ਰਚਨਾਵਾਂ ਲਿਖੀਆਂ ਉਸਨੂੰ ਪੁਸਤਕ ਦੇ ਰੂਪ ਵਿੱਚ ਇੰਟਰਨੈੱਟ ਉੱਤੇ ਲੋਕ-ਅਰਪਣ ਕਰਵਾਇਆ ਹੈ । ਇਹ ਪੁਸਤਕ ਉਨ੍ਹਾਂ ਨੇ ਪੰਜਾਬੀ ਮਾਂ ਬੋਲੀ ਅਤੇ ਪੰਜਾਬੀ ਭੈਣਾ ਭਰਾਵਾਂ ਤੋਂ ਉਨ੍ਹਾਂ ਦੀ ਕਲਮ ਨੂੰ ਮਿਲਰਹੇ ਬੇਸ਼ੁਮਾਰ ਪਿਆਰ ਅਤੇ ਸਤਿਕਾਰ ਨੂੰ ਸਮਰਪਿਤ ਕੀਤੀ ਹੈ ।ਇਸ ਪੁਸਤਕ ਨੂੰ ਪਾਠਕਾਂ ਵਲੋਂ ਇੰਟਰਨੈੱਟ ਉੱਤੇਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਥੋੜੇ ਹੀ ਦਿਨਾਂ ਵਿੱਚ ਹੁਣ ਤੱਕ ਇਸ ਪੁਸਤਕ ਨੂੰ ਅਨੇਕਾਂ ਪਾਠਕਾਂ ਵਲੋਂ ਪੜ੍ਹਿਆ ਜਾ ਚੁੱਕਾ ਹੈ।ਇਸ ਪੁਸਤਕ ਨੂੰ ਗੂਗਲ ਉੱਤੇ ਸ਼ਿਅਰ ਅਰਜ਼ ਹੈ 2022 ਮਨਜੀਤ ਕੌਰ ਗਿੱਲ ਅੰਗ੍ਰੇਜ਼ੀ ਦੇ ਅੱਖਰਾਂ ਵਿੱਚ ਸਰਚ ਕਰਕੇਬੜੀ ਹੀ ਅਸਾਨੀ ਨਾਲ ਪੜ੍ਹਿਆ ਜਾ ਸਕਦਾ ਹੈ ਪੁਸਤਕ ਦੇ ਲੋਕ-ਅਰਪਣ ਉੱਤੇ ਮਨਜੀਤ ਕੌਰ ਗਿੱਲ ਨੂੰ ਪੰਜਾਬੀ ਕਾਵਿ ਜਗਤਦੀਆਂ ਨਾਮਵਰ ਕਲਮਾਂ ਅਤੇ ਉਨ੍ਹਾਂ ਦੇ ਅਨੇਕਾਂ ਪਾਠਕਾਂ ਵਲੋਂ ਮੁਬਾਰਕਬਾਦ ਦਿੱਤੀ ਗਈ।

Advertisements

LEAVE A REPLY

Please enter your comment!
Please enter your name here