ਭਾਜਪਾ ਸਰਕਾਰ ਨੇ ਗਣਤੰਤਰ ਦਿਵਸ ਮੌਕੇ ਪੰਜਾਬ ਝਾਕੀ ਨੂੰ ਸ਼ਾਮਿਲ ਨਾ ਕਰਨ ਤੇ ਪੰਜਾਬੀ ਵਾਸੀਆ ਨੂੰ ਪਹੁੰਚਾਈ ਠੇਸ: ਪਵਿੱਤਰਦੀਪ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਗਣਤੰਤਰ ਦਿਵਸ ਤੇ ਪੰਜਾਬ ਨੂੰ ਅੱਖੋ ਪਰੋਖੇ ਕਰਨਾ ਭਾਜਪਾ ਦੀ ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਪ੍ਰਤੀ ਨਕਾਰਤਮਕ ਸੋਚ ਦਾ ਰੱਖਣਾ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਯੂਥ ਵਿੰਗ ਦੇ ਪੰਜਾਬ ਸਕੱਤਰ ਪਵਿੱਤਰਦੀਪ ਸਿੰਘ ਆਹਲੂਵਾਲੀਆ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ 26 ਜਨਵਰੀ ਗਣਤੰਤਰ ਦਿਵਸ ਤੇ ਪੰਜਾਬ ਵਲੋਂ ਪਿਛਲੇ ਕਈ ਦਹਾਕਿਆਂ ਤੋਂ ਲਗਾਤਾਰ ਕੱਢੀ ਜਾ ਰਹੀ ਝਾਂਕੀ ਨੂੰ ਇਸ ਵਾਰ ਸੁਰੱਖਿਆ ਮੰਤਰਾਲੇ ਵਲੋਂ ਮਨਜ਼ੂਰੀ ਨਾ ਦੇਣਾ ਬੀਜੇਪੀ ਦੀ ਪੰਜਾਬ ਪ੍ਰਤੀ ਨਾਕਾਰਤਮ ਸੋਚ ਪ੍ਰਗਟ ਹੁੰਦੀ ਹੈ ।

Advertisements

ਪੂਰੇ ਭਾਰਤ ਦੇਸ਼ ਵਿੱਚੋਂ ਪੰਜਾਬ ਵਾਸੀਆਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਸ਼ਹੀਦੀਆਂ ਦਿੱਤੀਆ ਪਰ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਇਸ ਵਾਰ ਗਣਤੰਤਰ ਦਿਵਸ ਵਿੱਚ ਪੰਜਾਬ ਝਾਕੀ ਨੂੰ ਗਣਤੰਤਰ ਦਿਵਸ ਵਿੱਚ ਨਾ ਸ਼ਾਮਿਲ ਕਰਨ ਤੇ ਪੰਜਾਬ ਵਾਸੀਆਂ ਦੇ ਮਨਾਂ ਨੂੰ ਠੇਸ ਲਗਾਈ ਹੈ ਜਿਸਦੀ ਕਾਂਗਰਸ ਪਾਰਟੀ ਵਲੋਂ ਸਖ਼ਤ ਨਿੰਦਾ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here