ਪੰਜਾਬ ਸਰਕਾਰ ਵੱੱਲੋਂ 13 ਕਲੀਨਿਕਲ ਅਸਿਸਟੈਂਟ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਕਪੂਰਥਲਾ, (ਦ ਸਟੈਲਰ ਨਿਊਜ਼)। ਗੌਰਵ ਮੜੀਆ : ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਕਪੂਰਥਲਾ ਡਾ.ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਇਸੇ ਤਹਿਤ ਸਰਕਾਰ ਵੱੱਲੋਂ ਪੰਜਾਬ ਭਰ ਵਿਚ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿਚ ਲੋਕਾਂ ਨੂੰ ਉੱਚ ਦਰਜੇ ਦੇ ਇਲਾਜ ਦੀ ਸਹੂਲਤ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉਪਲਬੱਧ ਹੋਏਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਮਾਹਰ ਡਾਕਟਰਾਂ ਤੇ ਸਟਾਫ ਦੀ ਤੈਨਾਤੀ ਕੀਤੀ ਗਈ ਤਾਂ ਜੋ ਲੋਕਾਂ ਨੂੰ ਇਲਾਜ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਏ। ਇਸੇ ਲੜੀ ਤਹਿਤ ਅੱਜ ਸਿਵਲ ਸਰਜਨ ਦਫਤਰ ਵਿਖੇ 13 ਕਲੀਨਿਕਲ ਅਸਿਸਟੈਂਟ ਨੂੰ ਅਪਵਾਇੰਟਮੈਂਟ ਲੈਟਰ ਦਿੱਤੇ ਗਏ।

Advertisements

ਜਿਕਰਯੋਗ ਹੈ ਕਿ ਜਿਲਾ ਕਪੂਰਥਲਾ ਵਿਚ ਕੁੱਲ 15 ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ। ਇਨ੍ਹਾਂ ਕਲੀਨਿਕਾਂ ਵਿਚ ਵੱਖ-ਵੱਖ ਬੀਮਾਰੀਆਂ ਦੇ ਮੁਫਤ ਟੈਸਟ, ਦਵਾਈਆਂ ਉਪਲੱਬਧ ਹੋਣਗੀਆਂ। ਉਨ੍ਹਾਂ ਅਪਵਾਇੰਟਮੈਂਟ ਲੈਟਰ ਲੈਣ ਵਾਲੇ ਕਲੀਨਿਕਲ ਫਾਰਮਾਸਿਸਟਾਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਣਦੇਹੀ ਨਾਲ ਨਿਭਾਉਣ। ਇਸ ਮੌਕੇ ਡੀਐਫਪੀਓ ਡਾ. ਅਸ਼ੋਕ ਕੁਮਾਰ, ਡੀਪੀਐਮ ਡਾ. ਸੁਖਵਿੰਦਰ ਕੌਰ, ਡੀਐਮਈਓ ਰਾਮ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ, ਬੀਸੀਸੀ ਕੁਆਰਡੀਨੇਟਰ ਜੋਤੀ ਅਨੰਦ,ਬੀਈਈ ਰਵਿੰਦਰ ਜੱਸਲ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here