ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਲਈ ਮੈਡੀਕਲ ਚੈੱਕਅਪ ਅਤੇ ਅੱਖਾਂ ਦੇ ਚੱਕਅੱਪ ਕੈਂਪ ਲਗਾਉਣ ਸਬੰਧੀ  ਕੀਤਾ ਗਿਆ ਵਿਚਾਰ ਵਟਾਂਦਰਾ  

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਹੁਸ਼ਿਆਰਪੁਰ ਦੇ ਪਿੰਡ ਅੱਜੋਵਾਲ ਵਿਖੇ ਸਥਿਤ ਪ੍ਰੀਤ ਨਗਰ ਵਿਖੇ ਗਰੀਬੀ ਰੇਖਾ ਤੋਂ ਹੇਠਾਂ ਝੁੱਗੀਆਂ ਝੌਂਪੜੀਆਂ ਵਿੱਚ ਰਹਿ ਰਹੇ ਲੋਕਾਂ ਦੇ ਜੀਵਨ ਪੱਧਰ ਉੱਚਾ ਚੁੱਕਣ ਲਈ ਸੇਵਾਵਾਂ ਨਿਭਾ ਰਹੀ ਉਘੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰਸਟ ਦੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਡਾਕਟਰ ਸੈਣੀ ਹਸਪਤਾਲ ਵਿਖੇ ਹੋਈ । ਮੀਟਿੰਗ ਦੌਰਾਨ ਇਥੇ ਰਹਿ ਰਹੇ ਪਰਿਵਾਰਾਂ ਦੇ ਬੱਚਿਆਂ ਨੂੰ ਵਿਦਿਆ ਪ੍ਰਾਪਤ ਕਰਵਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਨ੍ਹਾਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ  ਵਿਸ਼ੇਸ਼ ਮੈਡੀਕਲ ਚੈੱਕਅਪ ਅਤੇ ਅੱਖਾਂ ਦੇ ਚੱਕਅੱਪ ਕੈਂਪ ਲਗਾਉਣ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ । ਇਲਾਕੇ ਵਿੱਚ ਜ਼ਿਲ੍ਹਾ ਸਿਹਤ ਅਤੇ ਜ਼ਿਲ੍ਹਾ ਨਸ਼ਾ ਮੁਕਤੀ ਮੁੜਵਸੇਬਾ ਸੁਸਾਇਟੀ ਹੁਸ਼ਿਆਰਪੁਰ ਦੇ  ਨਸ਼ਿਆਂ  ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਵੀ ਸਮੇਂ ਸਮੇਂ ਲਗਾਉਣ ਸਬੰਧੀ ਵੀ ਫੈਸਲਾ ਕੀਤਾ ਗਿਆ  । 

Advertisements

ਇਸ ਮੌਕੇ ਤੇ ਬੋਲਦਿਆਂ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਪ੍ਰਧਾਨ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰਸਟ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰਸਟ ਦੇ ਮੈਂਬਰਾਂ ਦੀ ਮਿਹਨਤ ਦਾ ਸਦਕਾ ਇਨ੍ਹਾਂ ਲੋਕਾਂ ਵੱਲੋਂ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਵਿਦਿਆ ਹਾਸਲ ਕਰਵਾਉਣ ਲਈ ਜਾਗਰੂਕਤਾ ਵੱਧ ਰਹੀ ਹੈ । ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਤੋਂ ਵਿਦਿਆ ਪ੍ਰਾਪਤ ਕਰ ਚੁੱਕੀਆਂ ਲੜਕੀਆਂ ਅਤੇ ਸਰਕਾਰੀ ਆਈ ਟੀ ਆਈ ਵਿੱਚ ਕੋਰਸ ਕਰ ਰਹੇ ਵਿਦਿਆਰਥੀ ਵੀ ਇਥੋਂ ਦੇ ਨੋਜਵਾਨਾਂ ਨੂੰ ਤਕਨੀਕੀ ਸਿੱਖਿਆ ਅਤੇ ਕਿੱਤਾ ਮੁੱਖੀ ਸਕਿੱਲ ਡਿਵੈਲਪਮੈਂਟ ਦੇ ਕੋਰਸ ਕਰਨ ਲਈ ਉਤਸ਼ਾਹਿਤ ਕਰ ਰਹੇ ਹਨ। ਸਰਕਾਰੀ ਪੋਲੀਟੈਕਨਿਕ ਕਾਲਜ ਵੱਲੋਂ ਇਲਾਕੇ ਦੀਆਂ ਲੜਕੀਆਂ ਲਈ ਬੈਗ ਬਣਾਉਣ ਅਤੇ ਸਿਲਾਈ ਕਢਾਈ ਦਾ ਕੋਰਸ ਵੀ ਚਲਾਇਆ ਜਾ ਰਿਹਾ ਹੈ ਤਾਂ ਕਿ ਕੋਰਸ ਪੂਰਾ ਕਰਨ ਉਪਰੰਤ ਆਪਣੇ ਪਰਿਵਾਰ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਆਪਣਾ ਯੋਗਦਾਨ ਪਾ ਸਕਣ । ਇਸ ਮੌਕੇ ਤੇ  ਟਰਸਟ ਦੇ ਮੈਂਬਰਾਂ ਡਾਕਟਰ ਐਚ ਐਸ ਸੈਣੀ ,  ਗੁਰਪ੍ਰੀਤ ਸਿੰਘ, ਜਸਵੀਰ ਸਿੰਘ , ਐਡਵੋਕੇਟ ਜਸਪਾਲ ਸਿੰਘ,  ਸੰਤੋਸ਼ ਸੈਣੀ, ਮਨਦੀਪ ਕੌਰ, ਡਾਕਟਰ ਸਰਬਜੀਤ ਸਿੰਘ ਮਾਣਕੂ , ਡਾਕਟਰ ਜੋਵਨ ਜੀਤ ਸਿੰਘ  ਹਾਜ਼ਰ ਸਨ।

LEAVE A REPLY

Please enter your comment!
Please enter your name here