ਨਗਰ ਨਿਗਮ ਹੁਸ਼ਿਆਰਪੁਰ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਹੁਸਿ਼ਆਰਪੁਰ, (ਦ ਸਟੈਲਰ ਨਿਊਜ਼)। ਨਗਰ ਨਿਗਮ ਹੁਸ਼ਿਆਰਪੁਰ ਵਿਖੇ 74ਵਾਂ ਗਣਤੰਤਰ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਅਤਿ ਮਹੱਤਵਪੂਰਨ ਸਮਾਰੋਹ ਵਿਚ ਨਗਰ ਨਿਗਮ ਦੇ ਵੱਖ-ਵੱਖ ਅਧਿਕਾਰੀਆਂ ਕਰਮਚਾਰੀਆਂ ਅਤੇ ਯੂਨੀਅਨਾਂ ਦੇ ਪ੍ਰਧਾਨਾਂ ਅਹੁਦੇਦਾਰਾਂ ਅਤੇ ਵੱਖ ਵੱਖ ਮਿਊਂਸਪਲ ਕੌਂਸਲਰਾਂ ਵਲੋਂ ਭਾਗ ਲਿਆ ਗਿਆ। ਸਵੇਰੇ 8-58 ਵਜੇ ਨਗਰ ਨਿਗਮ ਵਿਖੇ ਮੇਅਰ ਸੁਰਿੰਦਰ ਕੁਮਾਰ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਦਾ ਗੁਣਗਾਣ ਕੀਤਾ ਗਿਆ। ਇਸ ਮੌਕੇ ਮੇਅਰ ਨਾਲ ਪਰਵੀਨ ਲਤਾ ਸੈਣੀ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਰਣਜੀਤਾ ਚੌਂਧਰੀ, ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਵਿਸ਼ੇਸ਼ ਤੌਰ ’ਤੇ ਹਾਜਰ ਰਹੇ।

Advertisements

ਇਸ ਸਮਾਗਮ ਦੌਰਾਨ ਮੇਅਰ ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਦੇ ਨਾਮ ਸੰਦੇਸ਼ ਦਿੰਦੇ ਹੋਏ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆ ਗਈਆਂ ਅਤੇ ਉਨ੍ਹਾਂ ਅਨੇਕ ਸ਼ਹੀਦਾ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਨਮਨ ਕੀਤਾ ਗਿਆ ਜਿਹਨਾਂ ਵਲੋਂ ਦੇਸ਼ ਦੀਆਂ ਆਪਣੀਆ ਜਾਨਾਂ ਵਾਰ ਕੇ ਸਾਨੂੰ ਅਜਾਦੀ ਦਿਵਾਈ  ਗਈ। ਉਨ੍ਹਾਂ ਸੰਵਿਧਾਨ ਕਮੇਟੀ ਜਿਸ ਦੇ ਨਿਰਮਾਤਾ ਬਾਵਾ ਸਾਹਿਬ ਡਾ ਬੀ ਆਰ ਅੰਬੇਦਕਰ ਜੀ ਹਨ ਜਿਹਨਾਂ ਵਲੋਂ ਦਿਨ ਰਾਤ ਅੱਣਥੱਕ ਮਿਹਨਤ ਕਰਕੇ ਅਜਾਦ ਭਾਰਤ ਨੂੰ ਇੱਕ ਲਿਖਤੀ ਸੰਵਿਧਾਨ ਦਿੱਤਾ ਗਿਆ। ਉਨ੍ਹਾਂ ਨੂੰ ਵੀ ਸਮੂਹ ਹਾਜਰੀਨ ਵਲੋਂ ਸਿਰ ਝੁਕਾ ਕੇ ਪ੍ਰਣਾਮ ਕੀਤਾ ਗਿਆ। ਮੇਅਰ ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ ਸੁਥਰਾ ਅਤੇ ਸਵੱਛ ਰੱਖਣ ਲਈ ਉਹ ਨਗਰ ਨਿਗਮ ਦਾ ਸਾਥ ਦੇਣ। ਆਪਣੇ ਘਰ ਤੋਂ ਹੀ ਗਿੱਲਾ ਕੂੜਾ ਸੁੱਕਾ ਕੂੜਾ ਅਲੱਗ ਅਲੱਗ ਕਰਕੇ ਸਫਾਈ ਸੇਵਕਾਂ ਨੂੰ ਦੇਣ ਲਈ ਕਿਹਾ।

ਉਨ੍ਹਾਂ ਜਾਣਕਾਰੀ  ਦਿੰਦੇ ਦੱਸਿਆ ਕਿ ਸ਼ਹਿਰ ਅੰਦਰ 100 ਫੀਸਦੀ ਸੀਵਰੇਜ ਅਤੇ ਪਾਣੀ ਦੀਆਂ ਲਾਈਨਾਂ ਵਿਛਾਈਆ ਗਈਆ ਹਨ ਅਤੇ ਸ਼ਹਿਰ ਦੇ ਬਾਹਰੀ ਇਲਾਕਿਆਂ ਵਿਚ ਸੀਵਰੇਜ ਅਤੇ ਪਾਣੀ ਦੀਆਂ ਪਾਈਪਾਂ ਜਲਦ ਅਮਰੂਤ ਸਕੀਮ ਵਿਚ ਪਾਈਆ ਜਾ ਰਹੀਆ ਹਨ। ਨਗਰ ਨਿਗਮ ਹੁਸ਼ਿਆਰਪੁਰ ਵਲੋਂ ਮਹਿਲਾਵਾਂ ਦੀ ਸੁਵਿਧਾ ਲਈ ਸਵੱਛਤਾ ਨੂੰ ਦੇਖਦੇ ਹੋਏ ਬੱਸ ਸਟੈਂਡ ਅਤੇ ਸਿਵਲ ਹਸਪਤਾਲ ਵਿਖੇ ਪਿੰਕ ਟੁਆਇਲਟ ਬਣਾਏ ਗਏ ਹਨ। ਸ਼ਹਿਰ ਵਾਸੀਆਂ ਨੂੰ 100 ਫੀਸਦੀ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਹਿੱਪੋਸੋਡੀਅਮ ਕਲੋਰਾਈਡ ਦਵਾਈ ਦੀ ਲਗਾਤਾਰ ਖਰੀਦ ਕਰਕੇ ਰੋਜਾਨਾਂ ਟਿਊਬਵੈਲਾਂ ਤੇ ਪਾਣੀ ਦੀ ਕਲੋਰੀਨੇਸ਼ਨ ਕੀਤੀ ਜਾ ਰਹੀ ਹੈ, ਸੀਵਰੇਜ ਬਲਾਕੇਜ ਨੂੰ ਤੁਰੰਤ ਹਟਾਉਣ ਲਈ ਇੱਕ ਵੱਡੀ ਜੈਟਿੰਗ ਮਸ਼ੀਨ ਜਿਸ ਦੀ ਕੀਮਤ 41 ਲੱਖ ਲਗਭਗ ਹੈ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਨਾਲ ਇੱਕ ਛੋਟੀ ਸੀਵਰ ਜੈਟਿੰਗ ਮਸ਼ੀਨ ਜਿਸ ਦੀ ਲਾਗਤ 10 ਲੱਖ ਰੁਪਏ ਹੈ ਵੀ ਖਰੀਦ ਕੀਤੀ ਜਾ ਰਹੀ ਹੈ।

ਸ਼ਹਿਰ ਅੰਦਰੋਂ ਤੁਰੰਤ ਅਤੇ ਸਮੇਂ ਸਿਰ ਕੂੜੇ ਦੀ ਲਿਫਟਿੰਗ ਲਈ ਥ੍ਰੀੑਡੀ ਐਕਸ ਜੇ ਸੀ ਬੀ ਜਿਸ ਦੀ ਲਾਗਤ ਲਗਭਗ 33 ਲੱਖ ਰੁਪਏ ਹੈ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵੱਖ ਵੱਖ ਧਾਰਮਿਕ ਸਥਾਨਾਂ ਤੇ ਹਿਮਾਚਲ ਪ੍ਰਦੇਸ਼ ਵਿਖੇ ਸ਼ਹਿਰ ਅੰਦਰੋਂ ਜਾਣ ਵਾਲੇ ਸ਼ਰਧਾਲੂਆਂ ਲਈ 2 ਮੋਬਾਇਲ ਟੁਆਇਲਟ ਵੈਨ 8 ਸੀਟਰ ਜਲਦ ਖਰੀਦ ਕੀਤੇ ਜਾ ਰਹੇ ਹਨ। ਵਿਕਾਸ ਦੇ ਕੰਮਾਂ ਵਿਚ ਤੇਜੀ ਲਿਆਉਣ ਲਈ ਸ਼ਹਿਰ ਦੇ ਵੱਖ ਵੱਖ ਵਾਰਡਾਂ ਲਈ 16 ਕਰੋੜ ਦੇ ਤਖਮੀਨੇ ਪਾਸ ਕੀਤੇ ਗਏ ਹਨ। ਅੰਤ ਵਿਚ ਮੇਅਰ ਨਗਰ ਨਿਗਮ ਹੁਸ਼ਿਆਰਪੁਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਨੈਤਿਕ ਅਤੇ ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਸਿੰਗਲ ਯੂਜ ਪਲਾਸਟਿਕ ਦੀ ਮੁਕੰਮਲ ਤੌਰ ਤੇ ਵਰਤੋਂ ਨਾ ਕਰਨ ਅਤੇ ਇਸ ਪਲਾਸਟਿਕ ਦੈਂਤੀ ਰਾਕਸ਼ਿਸ਼ ਤੋਂ ਵਾਤਾਵਰਣ ਨੂੰ ਬਚਾਇਆ ਜਾਵੇ ਅਤੇ ਆਪਣੇ ਬੱਚਿਆ ਨੂੰ ਇੱਕ ਸਵੱਛ ਅਤੇ ਤੰਦਰੁਸਤ ਵਾਤਾਵਰਣ ਭਵਿੱਖ ਵਿਚ ਦੇਣ ਲਈ ਉਹ ਨਗਰ ਨਿਗਮ ਹੁਸ਼ਿਆਰਪੁਰ ਨੂੰ ਸਹਿਯੋਗ ਦੇਣ। ਅੰਤ ਵਿਚ ਮੇਅਰ ਵਲੋਂ ਸ਼ਹਿਰ ਵਾਸੀਆਂ ਨੂੰ ਗਣਤੰਤਰਤਾ ਦਿਵਸ ਦੇ ਸ਼ੁਭ ਦਿਹਾੜੇ ਤੇ ਸ਼ਹਿਰ ਵਾਸੀਆਂ ਨੂੰ ਲੱਖ ਲੱਖ ਵਧਾਈ ਦਿੱਤੀ ਗਈ।

LEAVE A REPLY

Please enter your comment!
Please enter your name here