ਐਸਐਚਓ ਸੋਨਮਦੀਪ ਕੌਰ ਨੂੰ ਡਿਪਟੀ ਕਮਿਸ਼ਨਰ ਨੇ ਪ੍ਰਸ਼ੰਸ਼ਾ ਪੱਤਰ ਦੇਕੇ ਕੀਤਾ ਸਨਮਾਨਿਤ

ਕਪੂਰਥਲਾ (ਦ ਸਟੈਲਰ ਨਿਊਜ਼)। ਗੌਰਵ ਮੜੀਆ: ਜਿਲਾ ਕਪੂਰਥਲਾ ਪ੍ਰਸ਼ਾਸਨ ਦੁਆਰਾ ਗਣਤੰਤਰ ਦਿਵਸ ਮਨਾਇਆ ਗਿਆ ਜਿਥੇ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਸਾਰੰਗਲ ਆਈ.ਏ.ਐਸ ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਐਸ ਐਸ ਪੀ ਕਪੂਰਥਲਾ ਵੱਲੋ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ।

Advertisements

ਡੀਐਸਪੀ ਮਨਿੰਦਰਪਾਲ ਸਿੰਘ ਪੀਪੀਐਸ ਦੁਆਰਾ ਪਰੇਡ ਦੀ ਅਗਵਾਈ ਕੀਤੀ ਗਈ ਜਿਸ ਵਿੱਚ ਪੰਜਾਬ ਪੁਲਿਸ ਟੁਕੜੀਆਂ, ਹੋਮ ਗਾਰਡ,ਐਨ ਐਨ ਸੀ ਕੈਡਿਟਾ ਅਤੇ ਸਕੂਲੀ ਬੱਚਿਆਂ ਦੁਆਰਾ ਪਰੇਡ ਮਾਰਚ ਕੀਤਾ ਗਿਆ ਅਤੇ ਵੱਖ ਵੱਖ ਸਰਕਾਰੀ ਮਹਿਕਮਿਆਂ ਵਲੋਂ ਝਾਂਕੀਆ ਕੱਢੀਆਂ ਗਈਆਂ ਇਸ ਦੌਰਾਨ ਕਪੂਰਥਲਾ ਦੇ ਥਾਣਾ ਸਦਰ ਦੇ ਐਸ ਐਚ ਓ ਸੋਨਮਦੀਪ ਕੌਰ ਨੂੰ ਡਿਊਟੀ ਦੌਰਾਨ ਇਮਾਨਦਾਰੀ, ਮੇਹਨਤ ਅਤੇ ਲਗਨ ਨਾਲ ਬੇਹਤਰੀਨ ਸੇਵਾਵਾਂ ਦੇਣ ਕਰਕੇ ਮਾਨਯੋਗ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਜਿਲਾ ਪ੍ਰਸ਼ਾਸਨ ਵਲੋਂ ਪ੍ਰਸ਼ੰਸ਼ਾ ਪੱਤਰ ਦੇਕੇ ਸਨਮਾਨਿਤ ਕੀਤਾ 

LEAVE A REPLY

Please enter your comment!
Please enter your name here