ਸਰਕਾਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ

ਹੁਸਿ਼ਆਰਪੁਰ, (ਦ ਸਟੈਲਰ ਨਿਊਜ਼)। ਜਿਲ੍ਹਾ ਕਮਿਸ਼ਨਰ ਕੋਮਲ ਮਿੱਤਲ, ਜ਼ਿਲ੍ਹਾ ਸਿੱਖਿਆ ਅਫਸਰ ਹਰਭਗਵੰਤ ਸਿੰਘ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸੈਲੇਦਰ ਟਾਕੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਣਯੋਗ ਪ੍ਰਿੰਸੀਪਲ ਮੈਡਮ ਲਲਿਤਾ ਰਾਣੀ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਮੁਹਿੰਮ ਤਹਿਤ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਮੈਡਮ ਜੀ ਦੁਆਰਾ ਵਿਦਿਆਰਥੀਆਂ ਨੂੰ ਅਤੇ ਸਟਾਫ ਨੂੰ ਵੋਟਰ ਪ੍ਰਣ ਪੱਤਰ ਅਨੁਸਾਰ ,”ਅਸੀਂ ਭਾਰਤ ਦੇ ਨਾਗਰਿਕ ……ਦੀ ਵਰਤੋਂ ਕਰਾਂਗੇ”। ਅਨੁਸਾਰ ਸਹੁੰ ਚੁਕਾਈ ਗਈ।

Advertisements

ਉਹਨਾਂ ਨੇ ਵਿਦਿਆਰਥੀਆਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਸਾਨੂੰ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਬਿਨਾਂ ਕਿਸੇ ਭੇਦ-ਭਾਵ ਅਤੇ ਲਾਲਚ ਦੇ ਨਿਡਰ ਹੋ ਕੇ ਕਰਨਾ ਚਾਹੀਦਾ ਹੈ ਮੌਕੇ ਤੇ ਹਾਜਰ ਐਨ.ਐਸ.ਐਸ.ਇਕਾਈ ਦੇ ਪ੍ਰੋਗਰਾਮ ਅਫਸਰ ਯਸ਼ਪਾਲ ਜੀ ਨੇ ਵੀ ਵੋਟਾਂ ਦੀ ਮਹੱਤਤਾ ਬਾਰੇ ਦੱਸਿਆ ਅਤੇ  ਵਿਦਿਆਰਥੀਆਂ ਵਿੱਚ ਵੋਟਾਂ ਦੀ ਮਹੱਤਤਾ ਤੇ ਲੇਖ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ । ਪ੍ਰਿੰਸੀਪਲ ਮੈਡਮ ਜੀ ਨੇ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਵਿਸ਼ੇਸ਼ ਵਰਣਨ ਯੋਗ ਹੈ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵੀ ਸਕੂਲ ਦੀ ਸ਼ਮੂਲੀਅਤ ਹੋ ਰਹੀ ਹੈ। ਇਸ ਮੌਕੇ ਸਕੂਲ ਸਵੀਪ ਇੰਚਾਰਜ ਸਕੂਲ ਸੰਜੀਵ ਅਰੋੜਾ, ਪਲਵਿੰਦਰ ਕੌਰ ,ਸ਼ਾਲਿਨੀ ਅਰੋੜਾ, ਸੀਮਾ ਸ਼ਰਮਾ , ਪ੍ਰਵੀਨ ਕੁੁਮਾਰੀ ,ਬੀਰਬਲ ਸਿੰਘ, ਰਿਤੂ ਕੁਮਰਾਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here