ਕਪੂਰਥਲਾ ਦੇ ਪਿੰਡ ਖਾਲੂ ਵਿਚ ਆਪ ਆਗੂ ਪਰਵਿੰਦਰ ਢੋਟ ਨੇ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 400 ਨਵੇਂ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜਿਸ ਦੇ ਚਲਦਿਆਂ ਹੁਣ ਸੂਬੇ ਵਿੱਚ ਇਨ੍ਹਾਂ ਦੀ ਗਿਣਤੀ 500 ਹੋ ਗਈ ਹੈ।ਇਸ ਕੜੀ ਤਹਿਤ ਜਿਲਾ ਕਪੂਰਥਲਾ ਵਿੱਚ ਵੀ 14 ਨਵੇਂ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ।ਇਸ ਤਹਿਤ ਕਪੂਰਥਲਾ ਦੇ ਪਿੰਡ ਖਾਲੂ ਵਿਚ ‘ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਅਤੇ ਜ਼ਿਲ੍ਹਾ ਵਪਾਰ ਮੰਡਲ ਦੇ ਪ੍ਰਧਾਨ ਕੰਵਰ ਇਕਬਾਲ ਵੱਲੋਂ ਮੁਹੱਲਾ ਕਲੀਨਿਕ ਦਾ ਉਦਘਾਟਨ  ਕੀਤਾ ਗਿਆ। ਇਸ ਦੌਰਾਨ ਪ੍ਰਸ਼ਾਸਨ ਵਲੋ ਐਸ.ਡੀ.ਐਮ ਭੁਲੱਥ ਸੰਜੀਵ ਕੁਮਾਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।ਇਸ ਦੌਰਾਨ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਪਰਵਿੰਦਰ ਢੋਟ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਬਣੀ ‘ਆਪ’ ਸਰਕਾਰ ਲੋਕ ਹਿੱਤਾਂ ਲਈ ਸਾਰੀਆਂ ਤਰਜੀਹਾਂ ‘ਤੇ ਪੂਰਾ ਉਤਰ ਰਹੀ ਹੈ, ਜਿਸ ਤਹਿਤ ਸਭ ਤੋਂ ਪਹਿਲਾਂ ਜ਼ਮੀਨੀ ਪੱਧਰ ‘ਤੇ ਸਿਹਤ ਸਹੂਲਤਾਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਪਿੰਡਾਂ ‘ਚ ਅਤੇ ਸ਼ਹਿਰੀ ਖੇਤਰਾਂ ਵਿੱਚ ਮੁਹੱਲਾ ਕਲੀਨਿਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ।

Advertisements

ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਹੈ ਕਿ ਇਨ੍ਹਾਂ ਕੇਂਦਰਾਂ ਵਿੱਚ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਦੇ ਨਾਲ-ਨਾਲ ਇਨ੍ਹਾਂ ਕੇਂਦਰਾਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਉਹਨਾ ਕਿਹਾ ਕਿ ਪਿਛਲੀਆਂ ਸਰਕਾਰ ਦੀ ਨਾਕਾਮੀਆਂ ਦੇ ਚਲਦਿਆ ਸਿਹਤ ਖੇਤਰ ਦਾ ਮੁੱਢਲਾ ਢਾਂਚਾ ਪੂਰੀ ਤਰ੍ਹਾਂ ਕਮਜ਼ੋਰ ਹੋ ਚੁੱਕਾ ਹੈ ਪਰ ਹੁਣ ਆਪ ਦੀ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਕੰਮ ਕਰ ਰਹੀ ਹੈ।ਇਸ ਮੌਕੇ ਕੰਵਰ ਇਕਬਾਲ ਨੇ ਕਿਹਾ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ ਨੂੰ ਪੂਰੀ ਤਰ੍ਹਾਂ ਹਾਈਟੈਕ ਬਣਾਇਆ ਜਾਵੇਗਾ ਅਤੇ ਇਨ੍ਹਾਂ ਸਾਰੇ ਇਨ੍ਹਾਂ ਕੇਂਦਰਾਂ ਤੋਂ ਇਲਾਜ ਕਰਵਾਉਣ ਵਾਲੇ ਲੋਕਾਂ ਦਾ ਸਿਹਤ ਸਬੰਧੀ ਡਾਟਾ ਇਨ੍ਹਾਂ ਕੇਂਦਰਾਂ ਵਿੱਚ ਸੁਰੱਖਿਅਤ ਰੱਖਿਆ ਜਾਵੇਗਾ ਅਤੇ ਲੋੜ ਪੈਣ ‘ਤੇ ਉੱਚ ਸਿਹਤ ਕੇਂਦਰਾਂ ਨੂੰ ਭੇਜਿਆ ਜਾਵੇਗਾ ਤਾਂ ਜੋ ਮਰੀਜ਼ ਦਾ ਮੁਕੰਮਲ ਇਲਾਜ ਹੋ ਉਹਨਾ ਕਿਹਾ ਕਿ ਸਰਕਾਰ ਇਸ ਲਈ ਵਚਨਬੱਧ ਹੈ ਕਿ ਇਹਨਾ ਕੇਂਦਰਾਂ ਵਿਚ ਸਾਰੇ ਟੈਸਟ ਮੁਫ਼ਤ ਹੋਣਗੇ ਤਾਂ  ਜਿਸ ਨਾਲ ਪ੍ਰਾਈਵੇਟ ਹਸਪਤਾਲਾਂ ਵਿੱਚ ਟੈਸਟਾਂ ਦੇ ਵੱਡੇ ਖਰਚੇ ਤੋਂ ਆਮ ਲੋਕਾਂ ਦਾ ਬਚਾਅ ਹੋਵੇਗਾ ।

ਇਸ ਮੌਕੇ  ਡਾਕਟਰ ਰਾਜੀਵ ਭਗਤ , ਡਾਕਟਰ ਜਸਪ੍ਰੀਤ ਸਿੰਘ , ਰਿਟਾਇਰਡ ਡੀ ਐਸ ਪੀ ਗੁਰਨਾਮ ਸਿੰਘ , ਰਿਟਾਇਰਡ ਇੰਸਪੈਕਟਰ ਪ੍ਰੇਮ ਸ਼ਰਮਾ , ਸ਼ਮਸ਼ੇਰ ਸਿੰਘ ਬਲਾਕ ਪ੍ਰਧਾਨ , ਇੰਸਪੈਕਟਰ ਭੁਪਿੰਦਰ ਸਿੰਘ ਰੰਧਾਵਾ , ਜਗਦੇਵ ਥਾਪਰ ,ਹਰਵਿੰਦਰ ਸਿੰਘ ਸੁਖ ,ਸਰਪੰਚ ਇੰਦਰ ਜੀਤ ਸਿੰਘ , ਨੰਬਰਦਾਰ ਸੁਰਿੰਦਰ ਸਿੰਘ , ਨੰਬਰਦਾਰ ਕੁਲਦੀਪ ਸਿੰਘ, ਮਾਸਟਰ ਜਾਗੀਰ ਸਿੰਘ , ਸੁਰਜੀਤ ਸਿੰਘ , ਮਹਿੰਗਾ ਸਿੰਘ ,ਸ਼ੀਤਲ ਸਿੰਘ ,ਬਲਬੀਰ ਬੱਲੀ,  ਸੁੱਚਾ  ਸਿੰਘ ,ਹਰਜਿੰਦਰ ਸਿੰਘ ਥਿੰਦ ਤੇ ਹੋਰ ਹਾਜਿਰ ਸਨ

LEAVE A REPLY

Please enter your comment!
Please enter your name here