ਮਹਿਲਾ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਮੁਲਾਜ਼ਮ ਨੇ ਵੀ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ 

ਫਿਰੋਜ਼ਪੁਰ/ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਸਰਹੱਦੀ ਸ਼ਹਿਰ ਫਿਰੋਜ਼ਪੁਰ ਵਿਖੇ ਇਕ ਮੰਦਭਾਗੀ ਘਟਨਾ ਵਾਪਰੀ ਹੈ, ਜਿੱਥੇ ਪੰਜਾਬ ਪੁਲਿਸ ਦੇ ਮੁਲਾਜ਼ਮ ਵੱਲੋਂ ਆਪਣੇ ਹੀ ਮਹਿਕਮੇ ਦੀ ਲੇਡੀ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਲੇਡੀ ਕਾਂਸਟੇਬਲ ਦਾ ਕਤਲ ਕਰਨ ਤੋਂ ਬਾਅਦ ਮੁਲਾਜ਼ਮ ਨੇ ਮੋਗਾ ਵਿਖੇ ਜਾ ਕੇ ਖੁਦ ਨੂੰ ਵੀ ਗੋਲੀ ਮਾਰ ਲਈ ਅਤੇ ਖ਼ੁਦਕਸ਼ੀ ਕਰ ਗਿਆ ਮਿਰਤਕਾਂ ਦੀ ਪਛਾਣ ਅਮਨਦੀਪ ਕੌਰ ਅਤੇ ਗੁਰਸੇਵਕ ਸਿੰਘ ਵਜੋਂ ਹੋਈ ਹੈ। ਲੇਡੀ ਕਾਂਸਟੇਬਲ ਅਮਨਦੀਪ ਕੌਰ ਜੋ ਥਾਣਾ ਕੈਂਟ ਫਿਰੋਜ਼ਪੁਰ ਵਿਖੇ ਡਿਊਟੀ ਕਰਦੀ ਸੀ, ਉਸ ਦਾ ਗੁਰਸੇਵਕ ਸਿੰਘ ਵਲੋਂ ਲੰਘੀ ਰਾਤ ਸ਼ੇਰ ਸ਼ਾਹ ਵਲੀ ਚੌਂਕ ਫਿਰੋਜ਼ਪੁਰ ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਅਮਨਦੀਪ ਕੌਰ ਨੂੰ ਗੋਲੀਆਂ ਮਾਰਨ ਤੋਂ ਬਾਅਦ ਪੁਲਸ ਮੁਲਾਜ਼ਮ ਗੁਰਸੇਵਕ ਸਿੰਘ ਵੱਲੋਂ ਵੀ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

Advertisements

ਅਮਨਦੀਪ ਕੌਰ ਨੂੰ ਗੁਰਸੇਵਕ ਸਿੰਘ ਨੇ ਕਿਓਂ ਗੋਲੀ ਮਾਰੀ, ਇਸ ਦੇ ਕਾਰਨਾਂ ਦਾ ਹਾਲ਼ੇ ਤੱਕ ਪਤਾ ਨਹੀਂ ਲੱਗ ਸਕਿਆ। ਦੂਜੇ ਪਾਸੇ ਇਸ ਵਾਰਦਾਤ ਤੋਂ ਬਾਅਦ ਫਿਰੋਜਪੁਰ ਪੁਲਿਸ ਅਲਰਟ ‘ਤੇ ਹੈ ਅਤੇ ਉਹਨਾਂ ਵੱਲੋਂ ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਆਖ਼ਰ ਕਿਉਂ ਗੁਰਸੇਵਕ ਸਿੰਘ ਵੱਲੋਂ ਅਮਨਦੀਪ ਕੌਰ ਨੂੰ ਗੋਲੀਆਂ ਮਾਰੀਆਂ ਗਈਆਂ ਅਤੇ ਬਾਅਦ ਵਿੱਚ ਕਿਉਂ ਗੁਰਸੇਵਕ ਸਿੰਘ ਨੇ ਖੁਦਕੁਸ਼ੀ ਕੀਤੀ ਗਈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here