3 ਫਰਵਰੀ ਤੋਂ ਚੰਡੀਗੜ੍ਹ ਵਿਖੇ ਲੱਗ ਰਹੇ ਮੋਰਚੇ ਨੂੰ ਮਜ਼ਬੂਤ ਕਰਨ ਲਈ ਵੱਡੀ ਗਿਣਤੀ ਵਿੱਚ ਸੰਯੁਕਤ ਸਮਾਜ ਮੋਰਚਾ ਪਹੁੰਚੇਗਾ: ਪ੍ਰਸ਼ੋਤਮ ਅਹੀਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸੂਬਾ ਪ੍ਰਧਾਨ ਲੇਬਰ ਵਿੰਗ SSM ਪੰਜਾਬ ਕਿਸਾਨ ਮਜ਼ਦੂਰ ਏਕਤਾ ਦੇ ਨਾਹਰੇ ਹੇਠ ਸਰਦਾਰ ਬਲਵੀਰ ਸਿੰਘ ਰਾਜੇਵਾਲ ਪ੍ਰਧਾਨ ਭਾਰਤੀਆਂ ਕਿਸਾਨ ਯੂਨੀਅਨ ਰਾਜੇਵਾਲ ਜੀ ਦੀ ਅਗਵਾਈ ਹੇਠ ਪੰਜਾਬ ਦੇ ਸਭ ਤੋਂ ਗੰਭੀਰ ਮੁੱਦੇ ਪਾਣੀਆਂ ਦੇ ਮਸਲੇ ਉਪਰ ਪੰਜਾਬ ਦੇ ਪਾਣੀਆਂ ਦੀ ਸੰਭਾਲ ਲਈ ਕਿਸਾਨ ਮਜ਼ਦੂਰ ਏਕਤਾ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਤੇ ‌ਕੇਦਰ ਸਰਕਾਰ ਦੇ ਖਿਲਾਫ 3‌ ਫਰਵਰੀ ਤੋਂ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਪਾਣੀ ਹਰੇਕ ਵਰਗ ਦੀ ਮਨੁੱਖੀ ਜੀਵਨ ਦੇ ਨਾਲ ਨਾਲ ਪਸ਼ੂ ਪੋਦੇ ਸ਼ੁਧ ਵਾਤਾਵਰਨ ਲਈ ਮੁੱਖ ਲੋੜ ਹੈ, ਫੈਕਟਰੀਆਂ ਦੁਆਰਾ ਗੰਦਾ ਪਾਣੀ ਨਦੀਆਂ ਦਰਿਆਵਾਂ ਵਿੱਚ ਸੁੱਟ ਕੇ ਪੰਜਾਬ ਦੇ ਪਾਣੀਆਂ ਨੂੰ ਗੰਧਲਾ ਕੀਤਾ ਜਾ ਰਿਹਾ ਹੈ ਜਿਸ ਤੇ ਵੀ ਸਰਕਾਰਾਂ ਵਲੋਂ ਕੋਈ ਖਾਸ ਤਵੱਜੋ ਨਹੀਂ ਦਿੱਤੀ ਜਾ ਰਹੀ ।

Advertisements

ਸੋ ਪੰਜਾਬ ਦੇ ਪਾਣੀਆਂ ਨੂੰ ਹਰੇਕ ਹੀਲੇ ਬਚਾਉਣ ਲਈ ਇਹ ਜੋ ਮੋਰਚਾ ਲਗਾਇਆ ਜਾ ਰਿਹਾ ਹੈ ਇਸ ਵਿੱਚ ਸੰਯੁਕਤ ਸਮਾਜ ਮੋਰਚਾ ਵਲੋਂ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਜਾ ਰਹੀ ਹੈ ਸੋ ਸੰਯੁਕਤ ਸਮਾਜ ਮੋਰਚਾ ਪੰਜਾਬ ਦੇ ਸਾਰੇ 2022 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਸੰਯੁਕਤ ਸਮਾਜ ਮੋਰਚਾ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਵੀ ਬੇਨਤੀ ਹੈ ਕਿ ਆਪਣੀ ਆਪਣੀ ਵਿਧਾਨ ਸਭਾ ਤੋਂ ਟਰੈਕਟਰ ਟਰਾਲੀਆਂ ਤਿਆਰ ਕਰ ਵੱਡੀ ਗਿਣਤੀ ਵਿੱਚ ਸਾਥੀਆਂ ਨੂੰ ਨਾਲ ਲੈਕੇ ਪੱਕੇ ਮੋਰਚੇ ਨੂੰ ਮਜ਼ਬੂਤ ਕਰਨ ਲਈ ਮੋਰਚੇ ਵਿੱਚ ਹਾਜ਼ਰੀ ਭਰਨ ਅਤੇ ਸਰਦਾਰ ਬਲਵੀਰ ਸਿੰਘ ਰਾਜੇਵਾਲ ਜੀ ਦੇ ਹੱਥ ਮਜ਼ਬੂਤ ਕਰਨ।

LEAVE A REPLY

Please enter your comment!
Please enter your name here