ਸੀ-ਪਾਈਟ ਕੈਂਪ (ਰਾਹੋਂ) ਨਵਾਂਸ਼ਹਿਰ ਵਿਖੇ ਨੌਜਵਾਨਾਂ ਲਈ ਆਰਮੀ ਦੀ ਭਰਤੀ ਵਾਸਤੇ ਮੁਫਤ ਪ੍ਰੀ-ਟ੍ਰੇਨਿੰਗ ਕੈਂਪ ਸੁਰੂ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਜ਼ਿਲ੍ਹਾ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਨੌਜਵਾਨਾਂ ਲਈ ਫਿਜ਼ੀਕਲ ਟ੍ਰੇਨਿੰਗ ਲਈ ਸੀ-ਪਾਈਟ ਕੈਂਪ  ਨਵਾਂਸ਼ਹਿਰ ਵਿਖੇ ਭਰਤੀ ਲਈ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਪ ਇੰਚਾਰਜ ਨਿਰਮਲ ਸਿੰਘ ਨੇ ਦੱਸਿਆ ਕਿ ਕਿਸੇ ਵੀ ਭਰਤੀ ਲਈ ਜੇਕਰ ਕੋਈ ਨੌਜਵਾਨ ਟ੍ਰੇਨਿੰਗ ਲੈਣੀ ਚਾਹੁੰਦਾ ਹੈ ਤਾਂ ਉਹ ਕੈਂਪ ਵਿਚ ਆ ਕੇ ਟ੍ਰੇਨਿੰਗ ਲੈ ਸਕਦਾ ਹੈ। ਕੈਂਪ ਵਿਚ ਜ਼ਿਲ੍ਹਾ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਨੌਜਵਾਨ ਆ ਸਕਦੇ ਹਨ । ਸੀ-ਪਾਈਟ ਕੈਂਪ ਨਵਾਂਸ਼ਹਿਰ, ਨਹਿਰੀ ਰੈਸਟ ਹਾਊਸ ਰਾਹੋਂ ਰੋਡ ਵਿਖੇ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਹਰ ਹਫਤੇ ਮੰਗਲਵਾਰ ਤੇ ਵੀਰਵਾਰ ਵਾਲੇ ਦਿਨ ਟਰਾਇਲ ਦੇਣ ਲਈ ਆਪਣੇ ਅਸਲ ਸਰਟੀਫਿਕੇਟ ਨਾਲ ਲੈ ਕੇ ਸਵੇਰੇ 09 ਵਜੇ ਕੈਂਪ ਵਿਚ ਆ ਸਕਦੇ ਹਨ। 

Advertisements

ਉਨ੍ਹਾਂ ਦੱਸਿਆ ਕਿ ਆਰਮੀ ਭਰਤੀ ਲਈ ਨੌਜਵਾਨ 10ਵੀਂ ਪਾਸ ਘੱਟੋ-ਘੱਟ 45 ਫੀਸਦੀ ਹੋਵੋ। ਕੱਦ 5 ਫੁੱਟ 7 ਇੰਚ (170 ਸੈਂਟੀਮੀਟਰ) ਅਤੇ ਕੰਢੀ ਏਰੀਆ ਲਈ 163 ਸੈਂਟੀਮੀਟਰ, ਛਾਤੀ 77-82 ਸੈਂਟੀਮੀਟਰ ਅਤੇ ਉਮਰ ਆਰਮੀ ਲਈ 17 ਸਾਲ 6 ਮਹੀਨੇ ਤੋਂ 21 ਸਾਲ ਦੇ ਦਰਮਿਆਨ ਹੋਵੇ। ਟਰਾਇਲ ਪਾਸ ਯੁਵਕਾਂ ਦਾ ਕੈਂਪ ਵਿਚ ਹੀ ਮੈਡੀਕਲ ਕੀਤਾ ਜਾਵੇਗਾ। ਪੰਜਾਬ ਸਰਕਾਰ ਵਲੋਂ ਇਸ ਪ੍ਰੀ-ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਹੋਰ ਜਾਣਕਾਰੀ ਲਈ ਹੇਠ ਮੋਬਾਇਲ ਨੰਬਰ 9463738300, 87258-66019 , 9814586921 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here