ਜ਼ਿਲ੍ਹਾ ਪ੍ਰਸ਼ਾਸਨ ਨੇ ਨਗਰ ਨਿਗਮ, ਖੇਡ ਵਿਭਾਗ ਅਤੇ ਵਕਫ਼ ਬੋਰਡ ਵਿਚਕਾਰ ਜ਼ਮੀਨੀ ਮਸਲੇ ਨੂੰ ਸੁਚੱਜੇ ਢੰਗ ਨਾਲ ਸੁਲਝਾਇਆ

ਜਲੰਧਰ, (ਦ ਸਟੈਲਰ ਨਿਊਜ਼): ਬੀਤੇ ਦਿਨ ਸਥਾਨਕ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਨੇੜਲੇ ਜ਼ਮੀਨ ਦੇ ਇਕ ਹਿੱਸੇ ਨੂੰ ਲੈ ਕੇ ਨਗਰ ਨਿਗਮ, ਖੇਡ ਵਿਕਾਸ ਅਤੇ ਵਕਫ਼ ਬੋਰਡ ਵਿਚਾਲੇ ਪੈਦਾ ਹੋਇਆ ਮਸਲਾ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਦਖ਼ਲ ਦੇ ਕੇ ਸੁਚੱਜੇ ਢੰਗ ਨਾਲ ਹੱਲ ਕਰਵਾ ਦਿੱਤਾ ਹੈ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਬੰਧਿਤ ਧਿਰਾਂ ਨਾਲ ਮੀਟਿੰਗਾਂ ਉਪਰੰਤ ਉਨ੍ਹਾਂ ਦੀ ਸਹਿਮਤੀ ਅਨੁਸਾਰ ਵਿਵਾਦਿਤ ਰਕਬੇ ’ਤੇ ਪਹਿਲੀ ਸਥਿਤੀ ਨੂੰ ਸਥਾਪਿਤ ਕਰਨ ਦਾ ਫ਼ੈਸਲਾ ਕੀਤਾ।

Advertisements

ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਕਮਿਸ਼ਨਰ, ਡੀ.ਸੀ.ਪੀ. (ਸਿਟੀ),  ਜ਼ਿਲ੍ਹਾ ਖੇਡ ਅਫ਼ਸਰ, ਵਕਫ਼ ਬੋਰਡ ਦੇ ਅਧਿਕਾਰੀਆਂ ਅਤੇ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਇਸ ਮਸਲੇ ’ਤੇ ਪੂਰੇ ਗਹੁ ਨਾਲ ਸਾਰਿਆਂ ਦੇ ਪੱਖ ਸੁਣੇ। ਮੀਟਿੰਗ ਦੌਰਾਨ ਇਹ ਫ਼ੈਸਲਾ ਹੋਇਆ ਕਿ ਵਿਵਾਦਿਤ ਰਕਬੇ ’ਤੇ ਮੰਗਲਵਾਰ ਤੋਂ ਪਹਿਲਾਂ ਵਾਂਗ ਉਸਾਰੀ ਯਕੀਨੀ ਬਣਾਈ  ਜਾਵੇਗੀ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ, ਖੇਡ ਵਿਭਾਗ ਅਤੇ ਵਕਫ਼ ਬੋਰਡ ਤੋਂ ਜ਼ਮੀਨ ਦੀ ਮਲਕੀਅਤ ਸਬੰਧੀ ਮੁਕੰਮਲ ਰਿਕਾਰਡ ਜਲਦ ਪੇਸ਼ ਕਰਨ ਦੀ ਹਦਾਇਤ ਕੀਤੀ।

ਮੀਟਿੰਗ ਦੌਰਾਨ ਸਾਰੀਆਂ ਧਿਰਾਂ ਦੀ ਸਹਿਮਤੀ ਬਣਨ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੱਲ ਤੋਂ ਪਹਿਲਾਂ ਵਾਲਾ ਢਾਂਚਾ ਸਥਾਪਿਤ ਕਰਨ ਲਈ ਅਧਿਕਾਰੀਆਂ ਵਲੋਂ ਮੌਕੇ ਦਾ ਸਾਂਝਾ ਦੌਰਾ ਕੀਤਾ ਜਾਵੇ ਤਾਂ ਜੋ ਸਟੇਟਸ-ਕੋ ਨੂੰ ਸੁਚੱਜੇ ਢੰਗ ਨਾਲ ਜਲਦ ਲਾਗੂ ਕੀਤਾ ਜਾ ਸਕੇ। ਇਸ ਦੌਰਾਨ ਨਗਰ ਨਿਗਮ ਦੇ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਜ਼ਿਲ੍ਹਾ ਖੇਡ ਅਫ਼ਸਰ ਲਵਜੀਤ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਤੇ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਸਮੇਤ ਮੌਕੇ ਦਾ ਦੌਰਾ ਕਰਕੇ ਪਹਿਲਾਂ ਵਾਲੀ ਸਥਿਤੀ ਨੂੰ ਬਰਕਰਾਰ ਰੱਖਣ ਦੇ ਨਿਰਦੇਸ਼ ਦਿੱਤੇ।

LEAVE A REPLY

Please enter your comment!
Please enter your name here